‘ਬਾਬੇ ਨਾਨਕ ਦੀ ਯਾਦ ਵਿਚ ਬਣੇ ਥਰਮਲ ਪਲਾਂਟ ਦੀ ਹੋਂਦ ਖ਼ਤਮ ਕਰਨਾ ਪ੍ਰਵਾਨ ਨਹੀਂ’
Published : Jun 24, 2020, 10:04 am IST
Updated : Jun 24, 2020, 10:04 am IST
SHARE ARTICLE
File Photo
File Photo

ਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਸਰਕਾਰ ਵਲੋਂ

ਅੰਮ੍ਰਿਤਸਰ, 23 ਜੂਨ (ਸੁਖਵਿੰਦਰਜੀਤ ਸਿੰਘ ਬਹੋੜੂ): ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਸਰਕਾਰ ਵਲੋਂ ਬਠਿੰਡਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ਵਿਚ ਬਣੇ ਥਰਮਲ ਪਲਾਂਟ ਦੀ ਜ਼ਮੀਨ ਵੇਚਣ ਦੇ ਫ਼ੈਸਲੇ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਸਰਕਾਰ ਦਾ ਇਹ ਫ਼ੈਸਲਾ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੀਆਂ ਭਾਵਨਾਵਾਂ ਦੇ ਵਿਰੁਧ ਕਰਾਰ ਦਿਤਾ। 

ਭਾਈ ਲੌਂਗੋਵਾਲ ਨੇ ਕਿਹਾ ਕਿ ਸਰਕਾਰ ਦਾ ਫ਼ੈਸਲਾ ਸੂਬੇ ਵਿਚੋਂ ਸਿੱਖ ਵਿਰਾਸਤ ਨੂੰ ਮਿਟਾਉਣ ਵਾਲਾ ਹੈ ਜਿਸ ਨੂੰ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਇਕ ਪ੍ਰੈੱਸ ਬਿਆਨ ਵਿਚ ਭਾਈ ਲੌਂਗੋਵਾਲ ਨੇ ਆਖਿਆ ਕਿ ਬਾਬੇ ਨਾਨਕ ਦੇ 500 ਸਾਲਾ ਪ੍ਰਕਾਸ਼ ਪੁਰਬ ਮੌਕੇ ਸਥਾਪਤ ਕੀਤਾ ਗਿਆ ਥਰਮਲ ਪਲਾਂਟ ਗੁਰੂ ਸਾਹਿਬ ਜੀ ਪ੍ਰਤੀ ਸ਼ਰਧਾ ਤੇ ਸਤਿਕਾਰ ਵਜੋਂ ਹੈ। ਇਸ ਨੂੰ ਸਰਕਾਰ ਵਲੋਂ ਖ਼ਤਮ ਕਰਨ ਦਾ ਫ਼ੈਸਲਾ ਮੰਦਭਾਗਾ ਹੈ।

ਬਜਾਏ ਇਸ ਦੇ ਕਿ ਸਰਕਾਰ ਗੁਰੂ ਸਾਹਿਬ ਦੀਆਂ ਪਹਿਲਾਂ ਬਣੀਆਂ ਯਾਦਗਾਰਾਂ ਖ਼ਤਮ ਕਰੇ, ਸਗੋਂ ਹੁਣ ਗੁਰੂ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਮੌਕੇ ਹੋਰ ਯਾਦਗਾਰਾਂ ਬਣਾਈਆਂ ਜਾਣ। ਇਹ ਕਿਸੇ ਤਰ੍ਹਾਂ ਵੀ ਤਰਕਸੰਗਤ ਨਹੀਂ ਹੈ ਕਿ ਸਰਕਾਰ ਖਿੱਤੇ ਦੀ ਵਿਰਾਸਤ ਨੂੰ ਹੀ ਮਿਟਾ ਦੇਵੇ। ਅਜੇ ਕੱੁਝ ਦਿਨ ਪਹਿਲਾਂ ਹੀ ਪੰਜਾਬ ਦੀ ਸਰਕਾਰ ਨੇ ਸੂਬੇ ਅੰਦਰ ਬਣੀਆਂ ਵਿਰਾਸਤੀ ਯਾਦਗਾਰਾਂ ਨੂੰ ਨਿਜੀ ਹੱਥਾਂ ਵਿਚ ਦੇਣ ਦਾ ਆਪਹੁਦਰਾ ਫ਼ੈਸਲਾ ਲਿਆ ਹੈ ਅਤੇ ਹੁਣ ਸ੍ਰੀ ਗੁਰੂ ਨਾਨਕ ਦੇਵ ਜੀ ਥਰਮਲ ਪਲਾਂਟ ਦੀ ਹੋਂਦ ਨੂੰ ਖ਼ਤਮ ਕਰਨ ’ਤੇ ਮੋਹਰ ਲਗਾ ਦਿਤੀ ਹੈ। ਸਰਕਾਰ ਦੀ ਇਹ ਕਾਰਜਸ਼ੈਲੀ ਸੂਬੇ ਦੀ ਵਿਰਾਸਤ ਨੂੰ ਖ਼ਤਮ ਕਰਨ ਵਾਲੀ ਹੈ। 
 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪਿਛਲੇ 3 ਮਹੀਨਿਆਂ 'ਚ Punjab ਦੀਆਂ Jail 'ਚੋਂ ਮਿਲੇ 1274 ਫੋਨ, High Court ਹੋਇਆ ਸਖ਼ਤ, ਪੰਜਾਬ ਤੋਂ ਕਾਰਵਾਈ ਦੀ...

16 Apr 2024 2:27 PM

Ludhiana News: ਫਾਂਸੀ ਹੋਣੀ ਚਾਹੀਦੀ ਹੈ ਮੇਰੀ ਧੀ ਦੇ ਕਾਤਲ ਨੂੰ' - ਅਦਾਲਤ ਬਾਹਰ ਫੁੱਟ-ਫੁੱਟ ਰੋ ਪਏ ਮਾਸੂਮ..

16 Apr 2024 1:08 PM

Farmers Protest News: ਕਿਸਾਨਾਂ ਦੇ ਹੱਕ 'ਚ ਨਿੱਤਰਿਆ ਆਨੰਦ ਕਾਰਜ ਨੂੰ ਜਾਂਦਾ ਲਾੜਾ; ਕਿਹਾ - ਕਿਸਾਨਾਂ ਦਾ ਹੀ ਪੁੱਤ

16 Apr 2024 12:20 PM

Big Breaking : AAP ਦੀ ਉਮੀਦਵਾਰਾਂ ਵਾਲੀ ਨਵੀਂ ਸੂਚੀ 'ਚ ਪਵਨ ਟੀਨੂੰ ਤੇ ਪੱਪੀ ਪਰਾਸ਼ਰ ਦਾ ਨਾਂਅ!

16 Apr 2024 11:41 AM

ਭਾਜਪਾ ਦੇ ਅਪਰਾਧਿਕ ਵਿਧਾਇਕਾਂ-ਮੰਤਰੀਆਂ ਨੂੰ ਸੁਪਰੀਮ ਕੋਰਟ ਦੇ ਜੱਜ ਕੁਝ ਨਹੀਂ ਕਹਿੰਦੇ : ਕਾਂਗਰਸ

16 Apr 2024 11:19 AM
Advertisement