ਗਲਵਾਨ ਵਾਦੀ ਘਟਨਾ ਚੀਨ ਦੀ ਵੱਡੀ ਸਾਜਿਸ਼ ਦਾ ਹਿੱਸਾ
Published : Jun 24, 2020, 8:46 am IST
Updated : Jun 24, 2020, 8:46 am IST
SHARE ARTICLE
Capt Amrinder Singh
Capt Amrinder Singh

ਕੈਪਟਨ ਅਮਰਿੰਦਰ ਸਿੰਘ ਨੇ ਖਿੱਤੇ ਦੀ ਰਣਨੀਤਕ ਮਹੱਤਤਾ ਦਾ ਹਵਾਲਾ ਦਿੰਦਿਆਂ ਕਿਹਾ

ਚੰਡੀਗੜ੍ਹ, 23 ਜੂਨ (ਸਪੋਕਸਮੈਨ ਸਮਾਚਾਰ ਸਰਵਿਸ) : ਗਲਵਾਨ ਵਾਦੀ 'ਚ ਹੋਈ ਹਿੰਸਾ ਨੂੰ ਚੀਨ ਦੇ ਵੱਡੇ ਮਨਸੂਬੇ ਦਾ ਹਿੱਸਾ ਕਰਾਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਰਤ ਇਸ ਘਟਨਾ ਨੂੰ ਗਸ਼ਤ ਦੌਰਾਨ ਹੋਈ ਝੜਪ ਕਹਿ ਕੇ ਰੱਦ ਕਰਨ ਦੀ ਗ਼ਲਤੀ ਨਾ ਕਰੇ, ਸਗੋਂ ਭਾਰਤੀ ਖੇਤਰ ਵਿਚ ਚੀਨ ਦੇ ਕਿਸੇ ਵੀ ਹਮਲੇ ਵਿਰੁੱਧ ਸਖ਼ਤ ਸਟੈਂਡ ਲੈਣਾ ਚਾਹੀਦਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਗਲਵਾਨ ਘਾਟੀ ਵਿਚ ਹੋਏ ਉਭਾਰ ਦੇ ਪੈਮਾਨੇ ਦਰਸਾਉਂਦੇ ਹਨ ਕਿ ਚੀਨ ਕਿਸੇ ਯੋਜਨਾ ਤਹਿਤ ਕੰਮ ਕਰ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਰਤ ਨੂੰ ਇਸ ਖੇਤਰ, ਜੋ ਕਿ ਰਣਨੀਤਕ ਪੱਖੋਂ ਦੋਵਾਂ ਧਿਰਾਂ ਲਈ ਵੱਡੀ ਮਹੱਤਤਾ ਰੱਖਦਾ ਹੈ, ਵਿਚ ਇਕ ਇੰਚ ਥਾਂ ਛਡਣਾ ਵੀ ਨਹੀਂ ਪੁੱਗਦਾ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ, ''ਅਸੀ ਪਾਕਿਸਤਾਨ ਅਤੇ ਚੀਨ ਨਾਲ ਅਪਣੇ ਸਮੇਂ ਦੀਆਂ ਸਾਰੀਆਂ ਝੜਪਾਂ ਵੇਖ ਚੁੱਕੇ ਹਾਂ ਅਤੇ ਇਹ ਨਿਸ਼ਚਿਤ ਤੌਰ 'ਤੇ ਗਸ਼ਤ ਦੌਰਾਨ ਹੋਈ ਝੜਪ ਨਹੀਂ।''

Captain Amarinder SinghCaptain Amarinder Singh

ਪਾਰਟੀ ਦੇ ਕੌਮੀ ਪ੍ਰਧਾਨ ਸੋਨੀਆ ਗਾਂਧੀ ਵਲੋਂ ਕਾਂਗਰਸ ਵਰਕਿੰਗ ਕਮੇਟੀ ਦੀ ਆਯੋਜਿਤ ਵੀਡੀਓ ਕਾਨਫਰੰਸ, ਜਿਸ ਵਿਚ  ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਰਾਹੁਲ ਗਾਂਧੀ ਤੇ ਹੋਰਨਾਂ ਵੱਲੋਂ ਸ਼ਮੂਲੀਅਤ ਕੀਤੀ ਗਈ, ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਨੂੰ ਇਸ 'ਤੇ ਸਖਤ ਸਟੈਂਡ ਲੈਣ ਹੋਵੇਗਾ ਅਤੇ ਸਾਨੂੰ ਸਪੱਸ਼ਟ ਹੋਣਾ ਚਾਹੀਦਾ ਹੈ ਕਿ ਜੇਕਰ ਅਸੀਂ ਇਕ ਇੰਚ ਥਾਂ ਵੀ ਗਵਾਉਂਦੇ ਹਾਂ ਤਾਂ ਉਹ ਜ਼ਿੰਮੇਵਾਰ ਹੋਣਗੇ।

ਮੁੱਖ ਮੰਤਰੀ ਵਲੋਂ ਸੂਬੇ ਦੀ ਕੋਵਿਡ ਨਾਲ ਲੜਾਈ ਵਿਚ ਕੇਂਦਰ ਵਲੋਂ  ਸਹਾਇਤਾ ਨਾ ਕਰਨ ਲਈ ਸਖ਼ਤ ਅਲੋਚਨਾ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਕੇਂਦਰ ਪਾਸੋਂ ਸੂਬੇ ਦੇ ਅਪਣੇ ਜਨਵਰੀ ਤੋਂ ਮਾਰਚ ਦੇ ਸਮੇਂ ਦੇ 2800 ਕਰੋੜ ਅਤੇ  ਥੋੜੀਆਂ ਹੋਰ ਗ੍ਰਾਂਟਾਂ ਹੀ ਪ੍ਰਾਪਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਅਪ੍ਰੈਲ ਤੋਂ ਜੂਨ ਮਹੀਨੇ ਦੇ ਜੀ.ਐਸ.ਟੀ ਦੇ ਬਕਾਏ ਵੀ ਹਾਲੇ ਨਹੀਂ ਮਿਲੇ।  

ਉਨ੍ਹਾਂ ਕਿਹਾ ਕਿ ਵਾਰ-ਵਾਰ ਅਪੀਲਾਂ ਅਤੇ ਮੰਗ ਪੱਤਰਾਂ ਦੇ ਬਾਵਜੂਦ ਕੇਂਦਰ ਵਲੋਂ ਸੂਬੇ ਨੂੰ ਕੋਵਿਡ-19 ਸੰਕਟ ਨਾਲ ਲੜਨ ਲਈ ਕੋਈ ਸਹਾਇਤਾ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਸੂਬੇ  ਦੇ ਬਣਦੇ ਹਿੱਸੇ ਵੀ ਨਹੀਂ ਦਿੱਤੇ ਜਾ ਰਹੇ। ਮੁੱਖ ਮੰਤਰੀ ਨੇ ਖੁਲਾਸਾ ਕੀਤਾ ਕਿ ਲੁਧਿਆਣਾ ਅਤੇ ਜਲੰਧਰ ਤੋਂ ਇਲਾਵਾ ਅੰਮ੍ਰਿਤਸਰ ਸੱਭ ਤੋਂ ਵੱਧ ਪ੍ਰਭਾਵਿਤ ਜਿਲ੍ਹਿਆਂ ਵਿਚੋਂ ਇਕ ਹੈ ਜਿੱਥੇ ਅੰਤਰਰਾਸ਼ਟਰੀ ਉਡਾਨਾਂ ਆ ਰਹੀਆਂ ਹਨ ਜਿਨ੍ਹਾਂ ਵਿਚ ਬੁਰੀ ਤਰ੍ਹਾਂ ਪ੍ਰਭਾਵਤ ਖਾੜੀ ਮੁਲਕਾਂ ਦੇ ਖਿੱਤੇ ਤੋਂ ਆ ਰਹੀਆਂ ਉਡਾਨਾਂ ਵੀ ਸ਼ਾਮਲ ਹਨ। ਉਨ੍ਹਾਂ ਦਸਿਆ ਕਿ ਹੋਰ ਵੱਡੀ ਸਮੱਸਿਆ ਇਹ ਹੈ ਕਿ ਦਿੱਲੀ ਤੋਂ ਰੋਜ਼ਾਨਾ ਹਜ਼ਾਰਾਂ ਲੋਕ ਪੰਜਾਬ ਆ ਰਹੇ ਹਨ ਜਦਕਿ ਦਿੱਲੀ ਵਿੱਚ ਹਾਲਾਤ ਪਹਿਲਾਂ ਹੀ ਬਹੁਤ ਖ਼ਰਾਬ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement