
ਸ਼੍ਰੋ. ਅਕਾਲੀ ਦਲ ਅੰਮ੍ਰਿਤਸਰ ਦੇ ਕੌਮੀ ਜਨਰਲ ਸਕੱਤਰ ਭਾਈ ਜਸਕਰਨ ਸਿੰਘ ਕਾਹਨ ਸਿੰਘ
ਸ੍ਰੀ ਮੁਕਤਸਰ ਸਾਹਿਬ, 23 ਜੂਨ (ਰਣਜੀਤ ਸਿੰਘ/ਗੁਰਦੇਵ ਸਿੰਘ): ਸ਼੍ਰੋ. ਅਕਾਲੀ ਦਲ ਅੰਮ੍ਰਿਤਸਰ ਦੇ ਕੌਮੀ ਜਨਰਲ ਸਕੱਤਰ ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਵਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ ਗਿਆ ਜਿਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਨਾਲ ਵੀ ਅਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਹਰ ਫ਼ਰੰਟ ’ਤੇ ਫ਼ੇਲ੍ਹ ਹੋਈਆਂ ਕੇਂਦਰ ਅਤੇ ਸੂਬਾ ਸਰਕਾਰਾਂ ਹੁਣ ਕੋਰੋਨਾ ਮਹਾਂਮਾਰੀ ਅੱਗੇ ਵੀ ਗੋਡੇ ਟੇਕ ਚੁੱਕੀਆਂ ਹਨ। ਇਸ ਲਈ ਲੋਕਾਂ ਦਾ ਧਿਆਨ ਵੰਡਾਉਣ ਲਈ ਚੀਨ ਦੇ ਬਾਰਡਰ ਤੇ ਸੈਨਿਕ ਝੜਪਾਂ ਦੀ ਖੇਡ ਖੇਡੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਯੂ.ਪੀ. ਸਰਕਾਰ ਅਤੇ ਉਤਰਾਂਚਲ ਸਰਕਾਰ ਸਿੱਖਾਂ ਨੂੰ ਉਜਾੜ ਰਹੀ ਹੈ, ਜੋ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦਾ ਉਜਾੜਾ ਤੁਰਤ ਬੰਦ ਕੀਤਾ ਜਾਵੇ।