ਮੈਡਲਾਂ ਦੀ ਝਾਕ ਰੱਖਣ ਤੋਂ ਪਹਿਲਾਂ ਖਿਡਾਰੀਆਂ ਲਈ ਨੌਕਰੀਆਂ ਤੇ ਸਹੂਲਤਾਂ ਦਾ ਪ੍ਰਬੰਧ ਕਰੇ ਸਰਕਾਰ- AAP
Published : Jun 24, 2021, 4:13 pm IST
Updated : Jun 24, 2021, 4:14 pm IST
SHARE ARTICLE
Government should provide jobs and facilities for athletes
Government should provide jobs and facilities for athletes

ਸਰਕਾਰੀ ਅਣਦੇਖੀ ਦੇ ਸ਼ਿਕਾਰ Para-athletes ਨਾਲ ਮੁੱਖ ਮੰਤਰੀ ਨਿਵਾਸ ਦਾ ਘਿਰਾਓ ਕਰਨ ਪਹੁੰਚੇ ਵਿਧਾਇਕ ਮੀਤ ਹੇਅਰ

ਚੰਡੀਗੜ੍ਹ: ਖੇਡਾਂ ਰਾਹੀਂ ਵਿਸ਼ਵ ਪੱਧਰ 'ਤੇ ਦੇਸ਼ ਦਾ ਨਾਂਅ ਰੌਸ਼ਨ ਕਰਨ ਵਾਲੇ ਵਿਸ਼ੇਸ਼ ਲੋੜਾਂ ਵਾਲੇ ਖਿਡਾਰੀ (Para-athletes) ਸਰਕਾਰੀ ਨੌਕਰੀਆਂ ਲਈ ਕਾਂਗਰਸੀ ਵਿਧਾਇਕਾਂ ਅਤੇ ਆਗੂਆਂ ਦੇ ਪੁੱਤਾਂ ਨਾਲੋਂ ਵੱਧ ਯੋਗ ਅਤੇ ਕਾਬਲ ਹਨ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ (Aam Aadmi Party) ਪੰਜਾਬ ਦੇ ਵਿਧਾਇਕ ਅਤੇ ਨੌਜਵਾਨ ਵਿੰਗ ਦੇ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਨੇ ਕੀਤਾ, ਜੋ ਅੱਜ ਸਰਕਾਰੀ ਅਣਦੇਖੀ ਦੇ ਸ਼ਿਕਾਰ ਵਿਸ਼ੇਸ਼ ਲੋੜਾਂ ਵਾਲੇ (Para-athletes) ਖ਼ਿਡਾਰੀਆਂ ਨਾਲ ਮੁੱਖ ਮੰਤਰੀ ਨਿਵਾਸ ਦਾ ਘਿਰਾਓ ਕਰਨ ਅਤੇ ਆਪਣੇ ਅਵਾਰਡ ਵਾਪਸ ਕਰਨ ਲਈ ਚੰਡੀਗੜ੍ਹ ਪਹੁੰਚੇ ਸਨ।

MLA Meet Hayer arrives to gherao CM's residence with para-athletesMLA Meet Hayer arrives to gherao CM's residence with para-athletes

ਹੋਰ ਪੜ੍ਹੋ: ਹਰਦੀਪ ਪੁਰੀ ਨੇ ਸ਼ੇਅਰ ਕੀਤੀਆਂ Central Vista ਦੀਆਂ ਤਸਵੀਰਾਂ, ਕਿਹਾ ਹੁਣ Ice cream ਖ਼ਾਣ ਦਾ ਮਜ਼ਾ ਜ਼ਿਆਦਾ ਆਵੇਗਾ

ਇਸ ਸਮੇਂ ਮੀਤ ਹੇਅਰ ਨੇ ਦੋਸ਼ ਲਾਇਆ ਕਿ ਪੰਜਾਬ ਵਿਚਲੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ (Captain Amarinder Singh-led Congress government) ਸੂਬੇ ਦੇ ਖ਼ਿਡਾਰੀਆਂ ਦੀ ਕੋਈ ਸਾਰ ਨਹੀਂ ਲੈ ਰਹੀ, ਸਗੋਂ ਤਰਸ ਦੇ ਨਾਂਅ 'ਤੇ ਧਨਾੜ ਕਾਂਗਰਸੀ ਵਿਧਾਇਕਾਂ ਅਤੇ ਆਗੂਆਂ ਨੂੰ ਨੌਕਰੀਆਂ ਦੇ ਕੇ ਨਿਵਾਜਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਕੈਪਟਨ ਸਰਕਾਰ ਨੇ ਖਿਡਾਰੀਆਂ ਲਈ ਐਲਾਨ ਤਾਂ ਬਹੁਤ ਕੀਤੇ ਸਨ, ਪਰ ਸੂਬਾ ਪੱਧਰ ਤੋਂ ਲੈ ਕੇ ਕੌਮਾਂਤਰੀ ਪੱਧਰ ਤੱਕ ਦੇਸ਼ ਲਈ ਖੇਡਾਂ ਖੇਡਣ ਵਾਲੇ ਅਤੇ ਤਮਗੇ ਜਿੱਤਣ ਵਾਲੇ ਖਿਡਾਰੀ ਅੱਜ ਗਰੀਬੀ ਵਿੱਚ ਜੀਵਨ ਗੁਜਾਰ ਰਹੇ ਹਨ। ਇਸ ਸਰਕਾਰ ਨੇ ਆਪਣੇ ਰਾਜਕਾਲ ਦੌਰਾਨ ਅਨੇਕਾਂ ਖਿਡਾਰੀਆਂ ਨੂੰ ਵੱਖ ਵੱਖ ਅਵਾਰਡਾਂ ਦੇ ਨਾਂਅ 'ਤੇ ਸਰਟੀਫਿਕੇਟ ਅਤੇ ਸਨਮਾਨ ਚਿੰਨ ਦੇ ਕੇ ਵਾਹ ਵਾਹ ਤਾਂ ਜ਼ਰੂਰ ਖੱਟੀ, ਪਰ ਮਾਣ ਸਨਮਾਨ ਦੀ ਰਕਮ ਅਤੇ ਬਣਦੀ ਨੌਕਰੀ ਦੇਣ ਤੋਂ ਕਿਨਾਰਾ ਕਰ ਲਿਆ ਹੈ।

MLA Meet Hayer arrives to gherao CM's residence with para-athletesMLA Meet Hayer arrives to gherao CM's residence with para-athletes

ਹੋਰ ਪੜ੍ਹੋ: ਭਗਤ ਕਬੀਰ ਜੀ ਦੇ ਜਨਮ ਦਿਹਾੜੇ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆਂ ਸੰਗਤਾਂ

ਮੀਤ ਹੇਅਰ ਨੇ ਸਵਾਲ ਕੀਤਾ ਕਿ ਅਵਾਰਡਾਂ ਨਾਲ ਕੀ ਢਿੱਡ ਭਰ ਜਾਵੇਗਾ? ਸਰਕਾਰ ਖ਼ਿਡਾਰੀਆਂ ਨੂੰ ਨੌਕਰੀਆਂ ਕਿਉਂ ਨਹੀਂ ਦਿੰਦੀ? ਸਗੋਂ ਕੈਪਟਨ ਅਮਰਿੰਦਰ ਸਿੰਘ (Captain Amarinder Singh) ਦੇ ਆਦੇਸ਼ 'ਤੇ ਪੁਲੀਸ ਆਪਣੇ ਹੱਕ ਮੰਗ ਰਹੇ ਖਿਡਾਰੀਆਂ 'ਤੇ ਜ਼ੁਲ਼ਮ ਢਾਹ ਰਹੀ ਹੈ, ਜਿਸ ਦੀ ਨਿੰਦਾ ਕੀਤੀ ਜਾਣੀ ਚਾਹੀਦੀ ਹੈ। ਉਹਨਾਂ ਸੂਬਾ ਸਰਕਾਰ ਨੂੰ ਉਲੰਪਿਕ ਮੈਡਲਾਂ (Olympic medals) ਦੀ ਝਾਕ ਰੱਖਣ ਤੋਂ ਪਹਿਲਾਂ ਖਿਡਾਰੀਆਂ ਲਈ ਨੌਕਰੀਆਂ ਅਤੇ ਸਹੂਲਤਾਂ ਦਾ ਪ੍ਰਬੰਧ ਕਰਨ ਦੀ ਅਪੀਲ ਕੀਤੀ।

MLA Meet Hayer arrives to gherao CM's residence with para-athletesMLA Meet Hayer arrives to gherao CM's residence with para-athletes

ਹੋਰ ਪੜ੍ਹੋ: 12th Result: ਸੁਪਰੀਮ ਕੋਰਟ ਦਾ ਸੂਬਿਆਂ ਨੂੰ ਹੁਕਮ, 31 ਜੁਲਾਈ ਤੱਕ ਐਲਾਨੇ ਜਾਣ 12ਵੀਂ ਦੇ ਨਤੀਜੇ

ਇਸ ਸਮੇਂ ਪਾਵਰ ਲਿਫਟਿੰਗ ਖਿਡਾਰੀ ਕੁਲਦੀਪ ਸਿੰਘ ਨੇ ਕਿਹਾ ਕਿ ਪੈਰਾ ਅਥਲੀਟਜ਼ (Punjab Para-athletes) ਨੇ ਸਰਕਾਰ ਨੂੰ ਨੌਕਰੀਆਂ ਦਾ ਵਾਅਦਾ ਯਾਦ ਕਰਾਉਣ ਪਿਛਲੇ ਸਾਲ ਵੀ ਧਰਨਾ ਪ੍ਰਦਰਸ਼ਨ ਕੀਤਾ ਸੀ ਅਤੇ ਉਸ ਸਮੇਂ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਮੁੱਖ ਮੰਤਰੀ ਦੇ ਸਲਾਹਕਾਰ ਕੈਪਟਨ ਸੰਧੂ ਨੇ ਜਲਦੀ ਹੀ ਨੌਕਰੀਆਂ ਦੇਣ ਅਤੇ ਅਵਾਰਡਾਂ ਦੀ ਰਾਸ਼ੀ ਦੇਣ ਦਾ ਭਰੋਸਾ ਦਿੱਤਾ ਸੀ। ਉਹਨਾਂ ਦੋਸ਼ ਲਾਇਆ ਕਿ ਕੈਪਟਨ ਸਰਕਾਰ ਨੇ ਅੱਜ ਤੱਕ ਪੈਰਾ ਖਿਡਾਰੀਆਂ ਨੂੰ ਨਾ ਤਾਂ ਅਵਾਰਡਾਂ ਦੀ ਰਾਸ਼ੀ ਦਿੱਤੀ ਹੈ ਅਤੇ ਨਾ ਹੀ ਸਰਕਾਰੀ ਨੌਕਰੀਆਂ। ਇਸੇ ਲਈ ਸਭ ਪੈਰਾ ਖਿਡਾਰੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਘਰ ਅੱਗੇ ਹੱਕ ਮੰਗਣ ਆਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM

DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ, CBI ਨੇ ਕੱਸਿਆ ਸ਼ਿਕੰਜਾ, DIG 'ਤੇ ਲੱਗੇ ਰਿਸ਼ਵਤ ਲੈਣ ਦੇ ਇਲਜ਼ਾਮ...

16 Oct 2025 3:09 PM
Advertisement