
ਮਨੀਸ਼ਾ ਗੁਲਾਟੀ ਨੇ ਪੁਲਿਸ ਤਸ਼ੱਦਦ ਦੀ ਸ਼ਿਕਾਰ ਪੀੜਤ ਲੜਕੀ ਨਾਲ ਕੀਤੀ ਮੁਲਾਕਾਤ
ਲੁਧਿਆਣਾ, 23 ਜੂਨ (ਆਰ.ਪੀ. ਸਿੰਘ) : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕਥਿਤ ਤੌਰ 'ਤੇ ਪੁਲਿਸ ਤਸ਼ੱਦਦ ਦੀ ਸ਼ਿਕਾਰ ਪੀੜਤ ਲੜਕੀ ਨਾਲ ਅੱਜ ਜਗਰਾਉਂ ਸਥਿਤ ਉਸ ਦੇ ਘਰ ਵਿਖੇ ਮੁਲਾਕਾਤ ਕੀਤੀ ਅਤੇ ਹਰ ਸੰਭਵ ਮਦਦ ਦਾ ਭਰੋਸਾ ਦਿਤਾ¢ ਉਨ੍ਹਾਂ ਪੀੜਤ ਦੇ ਪਰਵਾਰਕ ਮੈਂਬਰਾਂ ਨੂੰ ਇਹ ਮਾਮਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਚੁੱਕਣ ਅਤੇ ਉਨ੍ਹਾਂ ਦੀਆਂ ਮੰਗਾਂ ਦਾ ਸਮੇਂ ਸਿਰ ਹੱਲ ਕਰਨ ਦਾ ਵੀ ਭਰੋਸਾ ਦਿਤਾ¢
ਐਸ.ਐਸ.ਪੀ. ਚਰਨਜੀਤ ਸਿੰਘ ਸੋਹਲ ਦੇ ਨਾਲ ਚੇਅਰਪਰਸਨ ਮਨੀਸ਼ਾ ਗੁਲਾਟੀ ਪੀੜਤ ਲੜਕੀ ਅਤੇ ਉਸ ਦੇ ਪਰਵਾਰਕ ਮੈਂਬਰਾਂ ਨੂੰ ਮਿਲੇ¢ ਗੱਲਬਾਤ ਕਰਦਿਆਂ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਇਆ ਸੀ, ਜਿਸ ਵਿਚ ਇਸ ਲੜਕੀ ਨੂੰ ਸਾਲ 2005 ਵਿਚ ਤਤਕਾਲੀ ਐਸ.ਐਚ.ਓ. ਦੁਆਰਾ ਕਥਿਤ ਤੌਰ 'ਤੇ ਤਸੀਹੇ ਦਿਤੇ ਗਏ ਸਨ ਅਤੇ ਨਾਜਾਇਜ਼ ਤੌਰ 'ਤੇ ਨਜ਼ਰਬੰਦ ਕੀਤਾ ਗਿਆ ਸੀ¢
ਉਨ੍ਹਾਂ ਕਿਹਾ ਕਿ ਪਰਵਾਰ ਨੇ ਦੋਸ਼ ਲਾਇਆ ਹੈ ਕਿ ਪੁਲਿਸ ਵਿਭਾਗ ਵਲੋਂ ਤਤਕਾਲੀ ਐਸ.ਐਚ.ਓ. ਵਿਰੁਧ ਕੋਈ ਕਾਰਵਾਈ ਨਹੀਂ ਕੀਤੀ ਗਈ¢ ਗੁਲਾਟੀ ਨੇ ਪਰਵਾਰ ਨੂੰ ਭਰੋਸਾ ਦਿਤਾ ਕਿ ਉਹ ਇਸ ਮਾਮਲੇ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਚੁੱਕਣਗੇ ਅਤੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਵਾਉਣਗੇ¢ ਉਨ੍ਹਾਂ ਭਰੋਸਾ ਦਿਵਾਇਆ ਕਿ ਜੇ ਪੁਲਿਸ ਅਧਿਕਾਰੀ ਦੋਸ਼ੀ ਪਾਇਆ ਜਾਂਦਾ ਹੈ, ਤਾਂ ਉਸ ਵਿਰੁਧ ਬਿਨਾਂ ਕਿਸੇ ਦੇਰੀ ਐਫ਼.ਆਈ.ਆਰ. ਦਰਜ ਕੀਤੀ ਜਾਵੇਗੀ¢ ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਕਾਨੂੰਨ ਤੋਂ ਉੱਚਾ ਨਹੀਂ ਹੈ ਅਤੇ ਦੋਸ਼ੀ ਪਾਏ ਜਾਣ 'ਤੇ, ਹਰ ਹੀਲੇ ਉਸ ਵਿਰੁਧ ਬਣਦੀ ਕਾਰਵਾਈ ਕੀਤੀ ਜਾਵੇਗੀ¢
L48_RP Singh_23_02