ਮੁੱਖ ਮੰਤਰੀ ਵੱਲੋਂ ਭਗਤ ਕਬੀਰ ਚੇਅਰ ਦੀ ਸਥਾਪਨਾ ਕਰਨ ਅਤੇ ਭਗਤ ਕਬੀਰ ਭਵਨ ਲਈ 10 ਕਰੋੜ ਰੁਪਏ ਦਾ ਐਲਾਨ
Published : Jun 24, 2021, 6:09 pm IST
Updated : Jun 24, 2021, 6:09 pm IST
SHARE ARTICLE
Captain Amarinder Singh
Captain Amarinder Singh

ਕੈਪਟਨ ਅਮਰਿੰਦਰ ਸਿੰਘ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਭਗਤ ਕਬੀਰ ਚੇਅਰ ਸਥਾਪਤ ਕਰਨ ਤੇ ਭਗਤ ਕਬੀਰ ਭਵਨ ਦੇ ਵਿਕਾਸ ਲਈ 10 ਕਰੋੜ ਰੁਪਏ ਦਾ ਐਲਾਨ ਕੀਤਾ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਭਗਤ ਕਬੀਰ ਚੇਅਰ (Bhagat Kabir Chair) ਸਥਾਪਤ ਕਰਨ ਅਤੇ ਜਲੰਧਰ ਵਿਚ ਭਗਤ ਕਬੀਰ ਭਵਨ (Bhagat Kabir Bhawan) ਦੇ ਵਿਕਾਸ ਲਈ 10 ਕਰੋੜ ਰੁਪਏ ਦਾ ਐਲਾਨ ਕੀਤਾ ਹੈ। ਭਗਤ ਕਬੀਰ ਜੀ ਦੀ ਜੈਅੰਤੀ (Bhagat Kabir Ji Jayanti) ਮੌਕੇ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਕਰਜਾ ਰਾਹਤ ਸਕੀਮ ਤਹਿਤ ਬੇਜ਼ਮੀਨੇ ਖੇਤ ਕਾਮਿਆਂ ਨੂੰ ਛੇਤੀ 560 ਕਰੋੜ ਰੁਪਏ ਦੀ ਰਾਹਤ ਮੁਹੱਈਆ ਕਰਵਾਏਗੀ।

Captain Amarinder SinghCaptain Amarinder Singh

ਇਹ ਵੀ ਪੜ੍ਹੋ-ਮਹਾਰਾਸ਼ਟਰ ਤੋਂ ਬਾਅਦ ਹੁਣ J&K 'ਚ ਹੋਈ ਕੋਰੋਨਾ ਦੇ ਡੈਲਟਾ ਪਲੱਸ ਵੈਰੀਐਂਟ ਦੀ ਪੁਸ਼ਟੀ

15ਵੀਂ ਸਦੀ ਦੇ ਮਹਾਨ ਕਵੀ ਅਤੇ ਸੰਤ ਭਗਤ ਕਬੀਰ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਪੰਜਾਬ ਦੇ ਲੋਕਾਂ ਨਾਲ ਵਰਚੂਅਲ ਤੌਰ ਉਤੇ ਸ਼ਿਰਕਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੰਤ ਕਬੀਰ ਜੀ ਦੀ ਯਾਦ ਵਿਚ ਸਥਾਪਤ ਕੀਤੀ ਜਾਣ ਵਾਲੀ ਚੇਅਰ ਵੱਲੋਂ ਮਹਾਨ ਕਵੀ ਦੇ ਜੀਵਨ ਅਤੇ ਫਿਲਾਸਫੀ ਬਾਰੇ ਖੋਜ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਗਤ ਕਬੀਰ ਭਵਨ 0.77 ਏਕੜ ਰਕਬੇ ਵਿਚ ਬਣਾਇਆ ਜਾਵੇਗਾ ਜਿਸ ਵਿੱਚੋਂ 13000 ਸੁਕੇਅਰ ਫੁੱਟ ਕਵਰਡ ਰਕਬੇ ਵਿੱਚ 500 ਵਿਅਕਤੀਆਂ ਦੇ ਬੈਠਣ ਦੀ ਸਮਰੱਥਾ ਵਾਲਾ ਕਮਿਊਨਿਟੀ ਹਾਲ ਹੋਵੇਗਾ। ਉਨ੍ਹਾਂ ਦੱਸਿਆ ਕਿ 10 ਕਰੋੜ ਰੁਪਏ ਵਿੱਚੋਂ 3 ਕਰੋੜ ਰੁਪਏ ਭਵਨ ਦੇ ਨਿਰਮਾਣ ਉਤੇ ਜਦਕਿ 7 ਕਰੋੜ ਜ਼ਮੀਨ ਦੀ ਕੀਮਤ ਉਤੇ ਖਰਚ ਕੀਤੇ ਜਾਣਗੇ।

Bhagat Kabir JiBhagat Kabir Ji

ਹੋਰ ਪੜ੍ਹੋ: 12th Result: ਸੁਪਰੀਮ ਕੋਰਟ ਦਾ ਸੂਬਿਆਂ ਨੂੰ ਹੁਕਮ, 31 ਜੁਲਾਈ ਤੱਕ ਐਲਾਨੇ ਜਾਣ 12ਵੀਂ ਦੇ ਨਤੀਜੇ

ਜਲੰਧਰ ਵਿਖੇ ਹੋਏ ਰਾਜ ਪੱਧਰੀ ਸਮਾਗਮ ਵਿਚ ਇੱਥੋਂ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਲ ਹੁੰਦੇ ਹੋਏ ਮੁੱਖ ਮੰਤਰੀ ਨੇ ਲੋਕਾਂ ਨੂੰ ਭਗਤ ਕਬੀਰ ਜੀ ਦੀਆਂ ਸਿੱਖਿਆਵਾਂ ਨੂੰ ਸਹੀ ਮਾਅਨਿਆਂ ਵਿਚ ਅਪਣਾਉਣ ਦਾ ਸੱਦਾ ਦਿੱਤਾ ਤਾਂ ਕਿ ਜਾਤ, ਰੰਗ, ਨਸਲ ਅਤੇ ਧਰਮ ਦੀਆਂ ਸੌੜੀਆਂ ਵਲਗਣਾਂ ਤੋਂ ਉਪਰ ਉਠ ਕੇ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।

ਮੁੱਖ ਮੰਤਰੀ ਨੇ ਭਗਤ ਕਬੀਰ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਭਗਤ ਜੀ ਦੀ ਬਾਣੀ ਵਿਚ ਪਿਆਰ, ਸ਼ਾਂਤੀ ਅਤੇ ਸਦਭਾਵਨਾ ਦੇ ਸਦੀਵੀ ਸੰਦੇਸ਼ ਦਾ ਜਿਕਰ ਕੀਤਾ ਜੋ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਭਗਤ ਕਬੀਰ ਜੀ ਨੇ ਆਪਣੇ ਜੀਵਨ ਦਾ ਮੁੱਢਲਾ ਸਮਾਂ ਇਕ ਮੁਸਲਿਮ ਪਰਿਵਾਰ ਵਿਚ ਬਤੀਤ ਕੀਤਾ, ਉਹ ਹਿੰਦੂ ਸੰਤ ਰਾਮਾਨੰਦ ਜੀ ਪਾਸੋਂ ਬਹੁਤ ਪ੍ਰਭਾਵਿਤ ਹੋਏ ਜਿਸ ਦਾ ਭਗਤੀ ਲਹਿਰ ਦੌਰਾਨ ਉਨ੍ਹਾਂ ਦੀਆਂ ਲਿਖਤਾਂ ਉਤੇ ਡੂੰਘਾ ਅਸਰ ਪਿਆ ਸੀ। ਉਨ੍ਹਾਂ ਨੇ ਲੋਕਾਂ ਨੂੰ ਮਹਾਨ ਸੰਤ ਜੀ ਵੱਲੋਂ ਦਿਖਾਏ ਮਾਰਗ ਉਤੇ ਚੱਲਣ ਦੀ ਅਪੀਲ ਕੀਤੀ।

Captain Amarinder SinghCaptain Amarinder Singh

ਹੋਰ ਪੜ੍ਹੋ: ਭਗਤ ਕਬੀਰ ਜੀ ਦੇ ਜਨਮ ਦਿਹਾੜੇ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆਂ ਸੰਗਤਾਂ

ਮੁੱਖ ਮੰਤਰੀ ਨੇ ਭਗਤ ਕਬੀਰ ਜੀ ਦੀ ਫਿਲਾਸਫੀ ਉਚੇ ਚਲਦੇ ਹੋਏ ਉਨ੍ਹਾਂ ਦੀ ਸਰਕਾਰ ਵੱਲੋਂ ਕਮਜੋਰ ਤਬਕਿਆਂ ਲਈ ਚਲਾਈਆਂ ਵੱਖ-ਵੱਖ ਭਲਾਈ ਸਕੀਮ ਦਾ ਵੀ ਜਿਕਰ ਕੀਤਾ। ਇਨ੍ਹਾਂ ਪਹਿਲਕਦਮੀਆਂ ਵਿੱਚ ਸਮਾਰਟ ਰਾਸ਼ਨ ਕਾਰਡ ਸਕੀਮ, ਆਸ਼ੀਰਵਾਦ ਸਕੀਮ, ਸ਼ਗਨ ਸਕੀਮ ਅਤੇ ਬੁਢਾਪਾ ਤੇ ਵਿਧਵਾ ਪੈਨਸ਼ਨ ਸ਼ਾਮਲ ਹਨ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਸਕੀਮ ਤਹਿਤ ਰਾਸ਼ੀ ਵਿੱਚ ਵੀ ਵਾਧਾ ਕੀਤਾ ਗਿਆ ਹੈ ਅਤੇ ਪਹਿਲੀ ਜੁਲਾਈ, 2021 ਤੋਂ ਪੈਨਸ਼ਨ ਦੀ ਰਾਸ਼ੀ 750 ਰੁਪਏ ਤੋਂ ਵਧਾ ਕੇ 1500 ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਗਈ ਹੈ।

Punjab GovtPunjab Govt

ਹੋਰ ਪੜ੍ਹੋ: ਹਰਦੀਪ ਪੁਰੀ ਨੇ ਸ਼ੇਅਰ ਕੀਤੀਆਂ Central Vista ਦੀਆਂ ਤਸਵੀਰਾਂ, ਕਿਹਾ ਹੁਣ Ice cream ਖ਼ਾਣ ਦਾ ਮਜ਼ਾ ਜ਼ਿਆਦਾ ਆਵੇਗਾ

ਪੋਸਟ ਮੈਟ੍ਰਿਕ ਵਜੀਫਾ ਸਕੀਮ ਦਾ ਜਿਕਰ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਲ 2020-21 ਦੇ ਅਕਾਦਮਿਕ ਸੈਸ਼ਨ ਦੌਰਾਨ ਸੂਬਾ ਸਰਕਾਰ ਨੇ ਵਜੀਫਾ ਰਾਸ਼ੀ 100 ਫੀਸਦੀ ਜਾਰੀ ਕਰ ਦਿੱਤੀ ਹੈ ਅਤੇ ਪ੍ਰਾਈਵੇਟ ਕਾਲਜਾਂ ਨਾਲ ਬਕਾਇਆ ਅਦਾਇਗੀ ਦਾ ਮਸਲਾ ਵੀ ਸੁਖਾਵੇਂ ਰੂਪ ਵਿਚ ਸੁਲਝਾ ਲਿਆ ਹੈ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਕਾਲਜਾਂ ਨੂੰ ਕਿਸੇ ਵੀ ਵਿਦਿਆਰਥੀ ਦਾ ਰੋਲ ਨੰਬਰ ਨਾ ਰੋਕਣ ਬਾਰੇ ਸਪੱਸ਼ਟ ਤੌਰ ਉਤੇ ਦੱਸ ਦਿੱਤਾ ਗਿਆ ਹੈ।

ਮੁੱਖ ਮੰਤਰੀ ਨੇ ਇਸ ਸਕੀਮ ਨੂੰ ਇਕਦਮ ਵਾਪਸ ਲੈਣ ਲਈ ਕੇਂਦਰ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਇਸ ਨਾਲ ਸਾਡੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ਵਿਚ ਪਾਇਆ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕੇਂਦਰ ਸਰਕਾਰ ਦੇ ਫੈਸਲੇ ਨਾਲ ਵਿਦਿਆਰਥੀਆਂ ਨੂੰ ਸੰਕਟ ਵਿੱਚੋਂ ਬਾਹਰ ਕੱਢਣ ਲਈ ਡਾ. ਬੀ.ਆਰ ਅੰਬੇਦਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ ਕੀਤੀ ਜਿਸ ਕਰਕੇ ਭਾਰਤ ਸਰਕਾਰ ਨੂੰ ਵਜੀਫਾ ਸਕੀਮ ਮੁੜ ਬਹਾਲ ਕਰਨ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਕਿਹਾ ਕਿ ਭਾਵੇਂ ਸੂਬੇ ਨੇ ਆਪਣਾ 40 ਫੀਸਦੀ ਹਿੱਸਾ ਅਦਾ ਕਰ ਦਿੱਤਾ ਹੈ ਪਰ ਕੇਂਦਰ ਸਰਕਾਰ ਨੇ ਆਪਣੇ ਫੰਡ ਅਜੇ ਜਾਰੀ ਕਰਨੇ ਹਨ।

ScholarshipScholarship

ਹੋਰ ਪੜ੍ਹੋ: ਮੈਡਲਾਂ ਦੀ ਝਾਕ ਰੱਖਣ ਤੋਂ ਪਹਿਲਾਂ ਖਿਡਾਰੀਆਂ ਲਈ ਨੌਕਰੀਆਂ ਤੇ ਸਹੂਲਤਾਂ ਦਾ ਪ੍ਰਬੰਧ ਕਰੇ ਸਰਕਾਰ- AAP

ਮੁੱਖ ਮੰਤਰੀ ਨੇ ਦੱਸਿਆ ਕਿ ਕੋਵਿਡ ਮਹਾਮਾਰੀ ਦੌਰਾਨ ਵਿਦਿਆਰਥੀਆਂ ਖਾਸ ਕਰਕੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ 80 ਫੀਸਦੀ ਵਿਦਿਆਰਥੀਆਂ ਦੀ ਮਦਦ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੇ ਤਹਿਤ 1.75 ਲੱਖ ਲੜਕੇ-ਲੜਕੀਆਂ ਨੂੰ ਸਮਾਰਟਫੋਨ ਮੁਹੱਈਆ ਕਰਵਾਏ ਗਏ ਅਤੇ 2 ਲੱਖ ਹੋਰ ਵਿਦਿਆਰਥੀਆਂ ਨੂੰ ਇਸ ਸਾਲ ਫੋਨ ਦਿੱਤੇ ਜਾਣੇ ਹਨ। ਕਰਜਾ ਰਾਹਤ ਸਕੀਮ ਬਾਰੇ ਮੁੱਖ ਮੰਤਰੀ ਨੇ ਖੁਲਾਸਾ ਕੀਤਾ ਕਿ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਕਾਰਪੋਰੇਸ਼ਨ ਦੇ 50,000 ਰੁਪਏ ਤੱਕ ਦੇ ਸਾਰੇ ਕਰਜੇ ਮੁਆਫ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਅਨੁਸੂਚਿਤ ਜਾਤੀਆਂ ਦੇ ਘਰਾਂ ਨੂੰ 200 ਯੂਨਿਟ ਬਿਜਲੀ ਦੀ ਸਹੂਲਤ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ।

ਮੁੱਖ ਮੰਤਰੀ ਨੇ ਕਮਜੋਰ ਵਰਗਾਂ ਦੇ ਹਿੱਤਾਂ ਦੀ ਰਾਖੀ ਲਈ ਸਥਾਪਤ ਕੀਤੇ ਵੱਖ-ਵੱਖ ਕਮਿਸ਼ਨਾਂ ਅਤੇ ਬੋਰਡਾਂ ਦਾ ਜਿਕਰ ਕੀਤਾ ਜਿਨ੍ਹਾਂ ਵਿਚ ਸਫਾਈ ਕਰਮਚਾਰੀ ਕਮਿਸ਼ਨ, ਰਾਏ ਸਿੱਖ ਭਲਾਈ ਬੋਰਡ, ਵਿਮੁਕਤ ਜਾਤੀ ਭਲਾਈ ਬੋਰਡ, ਬਾਜੀਗਰ ਅਤੇ ਟੱਪਰੀਵਾਸ ਭਲਾਈ ਬੋਰਡ ਅਤੇ ਦਲਿਤ ਵਿਕਾਸ ਬੋਰਡ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਐਡਹਾਕ ਉਤੇ ਕੰਮ ਕਰ ਰਹੇ 4700 ਤੋਂ ਵੱਧ ਸਫਾਈ ਕਰਮਚਾਰੀਆਂ ਦੀਆਂ ਸੇਵਾਵਾਂ ਛੇਤੀ ਹੀ ਰੈਗੂਲਰ ਕੀਤੀ ਜਾਣਗੀਆਂ ਜਿਸ ਨੂੰ ਮੰਤਰੀ ਮੰਡਲ ਆਪਣੀ ਪ੍ਰਵਾਨਗੀ ਪਹਿਲਾਂ ਹੀ ਦੇ ਚੁੱਕਾ ਹੈ।

Sunder Sham AroraSunder Sham Arora

ਹੋਰ ਪੜ੍ਹੋ: ਬਾਜਵਾ ਪਰਿਵਾਰ ਨੇ ਸਰਕਾਰੀ ਨੌਕਰੀ ਤੋਂ ਕੀਤਾ ਕਿਨਾਰਾ, ਅਰਜੁਨ ਬਾਜਵਾ ਨੇ ਕਿਹਾ 100 ਵਾਰ ਅਜਿਹੀਆਂ ਨੌਕਰੀਆਂ ਛੱਡਣ ਨੂੰ ਤਿਆਰ

ਇਸ ਤੋਂ ਪਹਿਲਾਂ ਉਦਯੋਗ ਅਤੇ ਕਾਮਰਸ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਲੋਕਾਂ ਨੂੰ ਭਗਤ ਕਬੀਰ ਜੀ ਵੱਲੋਂ ਦਿਖਾਏ ਰਸਤੇ ਉਤੇ ਚੱਲਣ ਦੀ ਅਪੀਲ ਕੀਤੀ ਜਿਨ੍ਹਾਂ ਨੇ ਆਪਣੇ ਸਮੇਂ ਦੌਰਾਨ ਮੌਜੂਦ ਜਾਤੀ ਪ੍ਰਣਾਲੀ ਦੀ ਜੋਰਦਾਰ ਮੁਖਾਲਫ਼ਤ ਕੀਤੀ। ਉਨ੍ਹਾਂ ਨੇ ਪੰਜਾਬ ਦੇ ਸਤਿਕਾਰਯੋਗ ਗੁਰੂ ਸਾਹਿਬਾਨ, ਸੰਤਾਂ-ਮਹਾਤਮਾ ਅਤੇ ਹੋਰ ਧਾਰਮਿਕ ਤੇ ਸਮਾਜਿਕ ਸ਼ਖਸੀਅਤਾਂ ਨਾਲ ਸਬੰਧਤ ਸਮਾਗਮ ਕਰਵਾਉਣ ਲਈ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ ਲੀਡਰਸ਼ਿਪ ਦੀ ਸ਼ਲਾਘਾ ਕੀਤੀ।

ਇਸ ਦੌਰਾਨ ਜਲੰਧਰ ਪੱਛਮੀ ਤੋਂ ਵਿਧਾਇਕ ਸੁਸ਼ੀਲ ਕੁਮਾਰ ਰਿਕੂੰ ਨੇ ਭਗਤ ਕਬੀਰ ਜੀ ਚੇਅਰ ਅਤੇ ਭਗਤ ਕਬੀਰ ਭਵਨ ਦਾ ਐਲਾਨ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਵਿਧਾਇਕ ਦੀ ਅਪੀਲ ਉਤੇ ਕੈਪਟਨ ਅਮਰਿੰਦਰ ਸਿੰਘ ਨੇ ਖੇਡ ਵਿਭਾਗ ਨੂੰ ਜਲੰਧਰ ਵਿਚ ਔਰਤਾਂ ਲਈ ਵਿਸ਼ੇਸ਼ ਸਪੋਰਟਸ ਪਾਰਕ ਸਥਾਪਤ ਕਰਨ ਦੇ ਸੁਝਾਅ ਉਤੇ ਗੌਰ ਕਰਨ ਲਈ ਆਖਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement