ਸ਼੍ਰੋਮਣੀ ਕਮੇਟੀ ਨੇ ਮਨਾਇਆ ਭਗਤ ਕਬੀਰ ਜੀ ਦਾ ਜਨਮ ਦਿਹਾੜਾ

By : GAGANDEEP

Published : Jun 24, 2021, 3:47 pm IST
Updated : Jun 24, 2021, 4:07 pm IST
SHARE ARTICLE
Shiromani Committee celebrates Bhagat Kabir's birthday
Shiromani Committee celebrates Bhagat Kabir's birthday

ਉਨ੍ਹਾਂ ਸੰਗਤ ਨੂੰ ਭਗਤ ਕਬੀਰ ਜੀ ਦੇ ਉਪਦੇਸ਼ਾਂ ਤੋਂ ਸੇਧ ਪ੍ਰਾਪਤ ਕਰਕੇ ਸੁਚੱਜਾ ਜੀਵਨ ਜੀਣ ਦੀ ਪ੍ਰੇਰਣਾ ਕੀਤੀ

ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee)   ਵੱਲੋਂ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ( Sri Harmandir Sahib) ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ਼ਹੀਦ ਗੰਜ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ( Sri Harmandir Sahib)  ਦੇ ਹਜ਼ੂਰੀ ਰਾਗੀ ਭਾਈ ਬਲਵਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ।

SGPC SGPC

 

ਇਹ ਵੀ ਪੜ੍ਹੋ:  ਦੁਬਈ ਜੇਲ੍ਹ ਤੋਂ ਵਾਪਸ ਆਏ ਪੁੱਤ ਨੂੰ ਦੇਖ ਭੁੱਬਾਂ ਮਾਰ-ਮਾਰ ਰੋਈ ਮਾਂ

 

ਇਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਸੰਗਤਾਂ ਨੂੰ ਭਗਤ ਕਬੀਰ ਜੀ ਦੇ ਜੀਵਨ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਭਗਤ ਕਬੀਰ ਜੀ ਨੇ ਆਪਣੀ ਬਾਣੀ ਰਾਹੀਂ ਵਹਿਮਾਂ-ਭਰਮਾਂ ਦਾ ਖੰਡਨ ਕੀਤਾ ਅਤੇ ਲੋਕਾਈ ਨੂੰ ਅਕਾਲ ਪੁਰਖ ਦੀ ਭਗਤੀ ਵੱਲ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਸੁਸ਼ੋਭਿਤ ਭਗਤ ਜੀ ਦੀ ਪਾਵਨ ਗੁਰਬਾਣੀ ਮਨੁੱਖ ਦੇ ਚੰਗੇ ਜੀਵਨ ਦੀ ਘਾੜਤ ਲਈ ਸੁਚੱਜਾ ਮਾਰਗ ਦਿਖਾਉਂਦੀ ਹੈ।

PHOTOShiromani Committee celebrates Bhagat Kabir's birthday

 

ਇਹ ਵੀ ਪੜ੍ਹੋ: ਕਲਯੁਗੀ ਮਾਂ ਦੋ ਘੰਟੇ ਪਹਿਲਾਂ ਜੰਮੀ ਬੱਚੀ ਨੂੰ ਬਗੈਰ ਕੱਪੜੇ ਗਲੀ 'ਚ ਸੁੱਟ ਕੇ ਫ਼ਰਾਰ

ਉਨ੍ਹਾਂ ਸੰਗਤ ਨੂੰ ਭਗਤ ਕਬੀਰ ਜੀ ਦੇ ਉਪਦੇਸ਼ਾਂ ਤੋਂ ਸੇਧ ਪ੍ਰਾਪਤ ਕਰਕੇ ਸੁਚੱਜਾ ਜੀਵਨ ਜੀਣ ਦੀ ਪ੍ਰੇਰਣਾ ਕੀਤੀ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਅਜੈਬ ਸਿੰਘ ਅਭਿਆਸੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸਕੱਤਰ ਸਿੰਘ, ਸ. ਸੁਖਬੀਰ ਸਿੰਘ, ਸ. ਨਿਰਵੈਲ ਸਿੰਘ, ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ. ਬਘੇਲ ਸਿੰਘ, ਸ. ਹਰਪ੍ਰੀਤ ਸਿੰਘ, ਸ. ਇਕਬਾਲ ਸਿੰਘ ਮੁਖੀ, ਸ. ਨਿਸ਼ਾਨ ਸਿੰਘ, ਸ. ਜਸਪਾਲ ਸਿੰਘ ਢੱਡੇ ਆਦਿ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement