ਜਹਾਜ਼ ਹਵੇਲੀ ਨੂੰ  ਜੋੜਨ ਵਾਲੀ ਸੜਕ ਦਾ ਨਾਮ ਦੀਵਾਨ ਟੋਡਰ ਮੱਲ ਮਾਰਗ ਰਖਿਆ : ਵਿਜੈ ਇੰਦਰ ਸਿੰਗਲਾ
Published : Jun 24, 2021, 6:47 am IST
Updated : Jun 24, 2021, 6:47 am IST
SHARE ARTICLE
image
image

ਜਹਾਜ਼ ਹਵੇਲੀ ਨੂੰ  ਜੋੜਨ ਵਾਲੀ ਸੜਕ ਦਾ ਨਾਮ ਦੀਵਾਨ ਟੋਡਰ ਮੱਲ ਮਾਰਗ ਰਖਿਆ : ਵਿਜੈ ਇੰਦਰ ਸਿੰਗਲਾ

ਕਿਹਾ, ਦੀਵਾਨ ਟੋਡਰ ਮੱਲ ਦੀ ਅਸਾਧਾਰਣ ਦਲੇਰੀ ਨੂੰ  ਸਮਰਪਤ ਇਕ ਨਿਮਾਣਾ ਜਿਹਾ ਕਦਮ

ਸਰਹਿੰਦ, 23 ਜੂਨ (ਅਮਰਬੀਰ ਸਿੰਘ ਚੀਮਾ) : ਦਸਵੇਂ ਸਿੱਖ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸੱਭ ਤੋਂ ਛੋਟੇ ਦੋ ਸਾਹਿਬਜ਼ਾਦਿਆਂ ਦੇ ਅੰਤਮ ਸਸਕਾਰ ਲਈ ਮੁਗਲਾਂ ਦੇ ਹੁਕਮ ਦੀ ਨਾ-ਫ਼ੁਰਮਾਨੀ ਕਰਨ ਦੀ ਹਿੰਮਤ ਕਰਨ ਵਾਲੇ ਦੀਵਾਨ ਟੋਡਰ ਮੱਲ ਦੀ ਸ਼ਾਨਾਮੱਤੀ ਵਿਰਾਸਤ ਨੂੰ  ਉਤਸ਼ਾਹਤ ਕਰਨ ਲਈ ਪੰਜਾਬ ਸਰਕਾਰ ਨੇ ਜਹਾਜ਼ ਹਵੇਲੀ ਨੂੰ  ਮੁੱਖ ਸੜਕ ਨਾਲ ਜੋੜਨ ਵਾਲੀ ਸੜਕ ਦਾ ਨਾਮ ਦੀਵਾਨ ਟੋਡਰ ਮੱਲ ਮਾਰਗ ਰੱਖਣ ਦਾ ਫ਼ੈਸਲਾ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਲੋਕ ਨਿਰਮਾਣ ਅਤੇ ਸਕੂਲ ਸਿਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਬੁਧਵਾਰ ਨੂੰ  ਦਸਿਆ ਕਿ ਸੂਬਾ ਸਰਕਾਰ ਲਈ ਇਹ ਬੜੇ ਮਾਣ ਦੀ ਗੱਲ ਹੈ ਕਿ ਦੀਵਾਨ ਟੋਡਰ ਮੱਲ ਦੇ ਲਾਸਾਨੀ ਯੋਗਦਾਨ ਦੇ ਸਤਿਕਾਰ ਵਜੋਂ ਉਨ੍ਹਾਂ ਦੀ ਰਿਹਾਇਸ਼ ਜਹਾਜ਼ ਹਵੇਲੀ ਨਾਲ ਜੋੜਨ ਵਾਲੀ ਸੜਕ ਦਾ ਨਾਮ ਉਨ੍ਹਾਂ ਦੇ ਨਾਮ 'ਤੇ ਰਖਿਆ ਗਿਆ ਹੈ | ਕੈਬਨਿਟ ਮੰਤਰੀ ਨੇ ਕਿਹਾ ਕਿ ਦੀਵਾਨ ਟੋਡਰ ਮੱਲ ਦੀ ਅਸਾਧਾਰਣ ਦਲੇਰੀ ਪ੍ਰਤੀ ਸ਼ੁਕਰਗੁਜ਼ਾਰੀ ਜਤਾਉਣ ਲਈ ਇਹ ਇਕ ਛੋਟਾ ਜਿਹਾ ਕਦਮ ਹੈ | ਉਨ੍ਹਾਂ ਚੇਤੇ ਕਰਵਾਉਂਦਿਆਂ ਕਿਹਾ ਕਿ ਜਦੋਂ ਛੋਟੇ ਸਾਹਿਬਜ਼ਾਦਿਆਂ ਨੂੰ  ਇਸਲਾਮ ਨਾ ਕਬੂਲਣ ਦੇ ਦੋਸ਼ ਹੇਠ ਜਿਉਂਦਿਆਂ ਨੀਹਾਂ ਵਿਚ ਚਿਣਵਾਇਆ ਜਾ ਰਿਹਾ ਸੀ ਅਤੇ ਕੋਈ ਵੀ ਉਨ੍ਹਾਂ (ਸਾਹਿਬਜ਼ਾਦਿਆਂ) ਦੇ ਸਸਕਾਰ ਲਈ ਜ਼ਮੀਨ ਦੇਣ ਲਈ ਰਾਜ਼ੀ ਨਹੀਂ ਸੀ ਤਾਂ ਉਸ ਸਮੇਂ ਨੂੰ  ਮੁਗਲਾਂ ਦੇ ਹੁਕਮ ਦੀ ਪ੍ਰਵਾਹ ਨਾ ਕਰਦਿਆਂ ਦੀਵਾਨ ਟੋਡਰ ਮੱਲ ਸੋਨੇ ਦੇ ਸਿੱਕੇ ਵਿਛਾ ਕੇ ਜ਼ਮੀਨ ਦਾ ਇਕ ਟੁਕੜਾ ਖਰੀਦਿਆ ਸੀ ਅਤੇ ਮੁਗ਼ਲਾਂ ਤੋਂ ਸਾਹਿਬਜ਼ਾਦਿਆਂ ਦੀਆਂ ਪਵਿੱਤਰ ਦੇਹਾਂ ਮਿਲਣ ਉਪਰੰਤ ਅੰਤਮ ਸਸਕਾਰ ਵੀ ਕੀਤਾ | ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦਸਿਆ ਕਿ ਜੀ.ਟੀ ਰੋਡ ਤੋਂ ਜਹਾਜ਼ ਹਵੇਲੀ ਨੂੰ  ਜੋੜਨ ਵਾਲੀ ਸੜਕ ਨੂੰ  ਚੌੜਾ ਕਰਨ ਲਈ ਮਨਜ਼ੂਰੀ ਦਿਤੀ ਗਈ ਸੀ ਅਤੇ ਹੁਣ ਟੈਂਡਰਾਂ ਨੂੰ  ਵੀ ਪ੍ਰਵਾਨਗੀ ਦੇ ਦਿਤੀ ਗਈ ਹੈ | 
ਉਨ੍ਹਾਂ ਅੱਗੇ ਕਿਹਾ ਕਿ 1.5 ਕਿਲੋਮੀਟਰ ਦੇ ਛੋਟੇ ਜਿਹੇ ਟੋਟੇ, ਜਿਸ ਨੂੰ  ਸੀਵਰੇਜ ਲਾਈਨਾਂ ਪਾਉਣ ਲਈ ਹਾਲੇ ਰੋਕਿਆ ਗਿਆ ਹੈ, ਤੋਂ ਇਲਾਵਾ ਬਾਕੀ ਸੜਕ ਨੂੰ  ਚੌੜਾ ਕਰਨ ਦਾ ਕੰਮ ਜਲਦੀ ਹੀ ਸ਼ੁਰੂ ਕਰ ਦਿਤਾ ਜਾਵੇਗਾ |
ਸ੍ਰੀ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀਆਂ ਸੜਕਾਂ ਅਤੇ ਹੋਰ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਵੱਖ-ਵੱਖ ਸੇਵਾਵਾਂ ਅਤੇ ਯੋਜਨਾਵਾਂ ਨੂੰ  ਸੁਚੱਜੇ ਤੇ ਕਾਰਗਰ ਢੰਗ ਨਾਲ ਵਰਤਿਆ ਜਾ ਸਕੇ ਤਾਂ ਜੋ ਸੜਕਾਂ, ਇਮਾਰਤਾਂ ਅਤੇ ਪੁਲਾਂ ਦੀ ਉਸਾਰੀ ਕਰਦਿਆਂ ਪੂਰੇ ਰਾਜ ਵਿੱਚ ਅਤਿ-ਆਧੁਨਿਕ ਬੁਨਿਆਦੀ ਢਾਂਚਾ ਲਿਆਂਦਾ ਜਾ ਸਕੇ |  

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement