ਮੁੱਕੇਬਾਜ਼ ਵਜਿੰਦਰ ਸਿੰਘ ਨੇ ਮੂਸੇਵਾਲਾ ਦੇ ਗੀਤ ‘SYL’ ਦੀ ਕੀਤੀ ਪ੍ਰਸ਼ੰਸਾ, ‘ਪੱਗ ਨੂੰ ਸਿਰਫ਼ ਸਿੱਖੀ ਨਾਲ ਜੋੜ.....
Published : Jun 24, 2022, 10:09 am IST
Updated : Jun 24, 2022, 11:48 am IST
SHARE ARTICLE
Vijender Singh
Vijender Singh

'ਹਰਿਆਣਾ, ਰਾਜਸਥਾਨ ਵਿਚ ਵੀ ਪਗੜੀ ਨੂੰ ਬਹੁਤ ਅਹਿਮ ਮੰਨਿਆ ਜਾਂਦਾ ਹੈ'

 

ਮੁਹਾਲੀ: ਬੀਤੇ ਦਿਨੀਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ‘SYL’ ਗੀਤ ਰਿਲੀਜ਼ ਹੋਇਆ। SYL ਗੀਤ ਦੇ ਬੋਲ ਕੁਝ ਇਸ ਤਰ੍ਹਾਂ ਹਨ ‘ਉਹ ਕਲਮ ਨੀ ਰੁਕਣੀ, ਨਿਤ ਨਵਾਂ ਹੁਣ ਗਾਣਾ ਆਊ… ਜੇ ਨਾ ਟਲੇ ਤਾਂ ਮੁੜ ਬਲਵਿੰਦਰ ਜਟਾਣਾ ਆਊ, ਫੇਰ ਪੁੱਤ ਬੇਗਾਨੇ ਨਹਿਰਾਂ ‘ਚ ਡੇਗਾ ਲਾ ਹੀ ਹਿੰਦੇ… ਓਨ੍ਹਾ ਚਿਰ ਪਾਣੀ ਛੱਡੋ, ਤੁਪਕਾ ਨੀਂ ਦੇਂਦੇ’। ਗੀਤ ਨੂੰ ਮਿੰਟਾਂ ‘ਚ ਹੀ ਮਿਲੀਅਨ ਵਿਊਜ਼ ਮਿਲ ਗਏ। ਗੀਤ ‘ਤੇ 1.10 ਲੱਖ ਲੋਕਾਂ ਨੇ ਕੁਮੈਂਟ ਵੀ ਕੀਤੇ ਹਨ।

 

Vijender SinghVijender Singh

 

ਮੁੱਕੇਬਾਜ਼ ਵਜਿੰਦਰ ਸਿੰਘ ਨੇ ਸਿੱਧੂ ਮੂਸੇਵਾਲਾ ਦੇ ਗੀਤ ‘SYL’ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ। ਵਜਿੰਦਰ ਸਿੰਘ ਨੇ ਆਪਣੇ ਫੇਸਬੁੱਕ ਅਕਾਊਂਟ ‘ਤੇ ਇਕ ਪੋਸਟ ਪਾਈ ਹੈ, ਜਿਸ ਵਿਚ ਉਨ੍ਹਾਂ ਨੇ ਲਿਖਿਆ ਹੈ ਕਿ ਮੂਸੇਵਾਲਾ ਦੇ SYL ਗੀਤ ਦੀ ਲਾਈਨ “ਓਨਾ ਚਿਰ ਪਾਣੀ ਛੱਡੋ, ਤੁਪਕਾ ਨਹੀਂ ਦਿਆਂਗੇ” ਵਾਲੀ ਲਾਈਨ ਨੂੰ ਲੈ ਕੇ ਲੋਕ ਭੰਬਲਭੂਸੇ ਵਿੱਚ ਹਨ ਕਿ ਪਾਣੀ ਕਿਸ ਨੂੰ ਨਹੀਂ ਦੇਣਾ ਹੈ? ਹਰਿਆਣਾ ਨੂੰ? ਇਸ ਲਾਈਨ ਨੂੰ ਸਮਝਣ ਲਈ ਸਾਨੂੰ ਸਾਡਾ ਪਿਛੋਕੜ ਅਤੇ ਹਰਿਆਣਾ ਦੇ ਦਿਓ, ਨੂੰ ਧਿਆਨ ਨਾਲ ਸੁਣੋ ਕਿ ਸ਼ੁਰੂਆਤ ‘ਚ ਹੀ ਪਰਿਵਾਰ ਇਕ ਕਰਨ ਨੂੰ ਕਹਿ ਰਹੇ ਹਨ ਤੇ ਇਸ ਦੀ ਅਗਲੀ ਲਾਈਨ ‘ਚ ਉਸ ਨੇ ਅੰਗਰੇਜ਼ੀ ਸ਼ਬਦ ‘Sovereignty’ ਦੀ ਵਰਤੋਂ ਕੀਤੀ ਹੈ। ਯਾਨੀ ਕਿ ਸਾਡਾ ਪਰਿਵਾਰ (ਸੂਬਾ) ਇਕ ਕਰ ਦਿਓ ਤੇ ਪ੍ਰਭੂਸੱਤਾ ਦੇ ਦਿਓ। ਅਸੀਂ ਆਪਣਾ ਮਸਲਾ ਖੁਦ ਹੱਲ ਕਰ ਲਵਾਂਗੇ।

 

ਇਸ ਦੇ ਨਾਲ ਹੀ ਉਹਨਾਂ ਕਿਹਾ ਕਿ 'ਕਿਉਂ ਪੱਗਾਂ ਨਾਲ ਖਹਿੰਦਾ ਫਿਰਦਾ, ਟੋਪੀ ਵਾਲਿਆਂ'। ਸਮਝਣ ਦੀ ਲੋੜ ਹੈ। ਪੱਗ ਨੂੰ ਸਿਰਫ਼ ਸਿੱਖੀ ਨਾਲ ਜੋੜ ਕੇ ਨਾ ਦੇਖੋ। ਹਰਿਆਣਾ, ਰਾਜਸਥਾਨ ਵਿਚ ਵੀ ਪਗੜੀ ਨੂੰ ਬਹੁਤ ਅਹਿਮ ਮੰਨਿਆ ਜਾਂਦਾ ਹੈ ਤੇ ਇਹ ਟੋਪੀ ਵਾਲੇ ਨੇਤਾ ਹਨ, ਜੋ ਸਾਨੂੰ ਆਪਸ ਵਿੱਚ ਲੜਾਉਂਦੇ ਹਨ'

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement