
ਏਡੀਜੀਪੀ ਪ੍ਰਮੋਦ ਬਾਨ ਨੇ ਇਕ ਮੀਡੀਆ ਅਦਾਰੇ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਹਨਾਂ ਦੀ ਤਫਤੀਸ਼ ਦੌਰਾਨ ਇਸ ਮਾਮਲੇ ਵਿਚ ਮਨਕੀਰਤ ਔਲਖ ਦਾ ਨਾਂ ਸਾਹਮਣੇ ਨਹੀਂ ਆਇਆ ਹੈ।
ਚੰਡੀਗੜ੍ਹ: ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿਚ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਕਲੀਨ ਚਿੱਟ ਮਿਲੀ ਹੈ। ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਏਡੀਜੀਪੀ ਪ੍ਰਮੋਦ ਬਾਨ ਨੇ ਇਕ ਮੀਡੀਆ ਅਦਾਰੇ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਹਨਾਂ ਦੀ ਤਫਤੀਸ਼ ਦੌਰਾਨ ਇਸ ਮਾਮਲੇ ਵਿਚ ਮਨਕੀਰਤ ਔਲਖ ਦਾ ਨਾਂ ਸਾਹਮਣੇ ਨਹੀਂ ਆਇਆ ਹੈ।
ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਆਪਣੇ ’ਤੇ ਲੱਗੇ ਇਲਜ਼ਾਮਾਂ ਨੂੰ ਲੈ ਕੇ ਮਨਕੀਰਤ ਔਲਖ ਨੇ ਸੋਸ਼ਲ ਮੀਡੀਆ ’ਤੇ ਸਪੱਸ਼ਟੀਕਰਨ ਵੀ ਦਿੱਤਾ ਸੀ। ਇਸ ਮਗਰੋਂ ਮਨਕੀਰਤ ਔਲਖ ਨੇ ਮਰਹੂਮ ਸਿੱਧੂ ਮੂਸੇਵਾਲਾ ਦੀ ਮਾਂ ਨਾਲ ਵੀ ਇਕ ਪੁਰਾਣੀ ਵੀਡੀਓ ਸਾਂਝੀ ਕੀਤੀ ਸੀ। ਇਸ ਵੀਡੀਓ ਨਾਲ ਉਹਨਾਂ ਲਿਖਿਆ ਸੀ ਕਿ ਉਹ ਕਦੇ ਵੀ ਕਿਸੇ ਦਾ ਪੁੱਤ ਖੋਹਣ ਦੀ ਗੱਲ ਸੋਚ ਵੀ ਨਹੀਂ ਸਕਦੇ।