ਪੰਜਾਬ ਦੇ ਖਜ਼ਾਨੇ ਤੇ ਸਰਮਾਏ ਨੂੰ ਲੁੱਟਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ- ਮਲਵਿੰਦਰ ਕੰਗ
Published : Jun 24, 2022, 7:32 pm IST
Updated : Jun 24, 2022, 7:32 pm IST
SHARE ARTICLE
Malvinder Kang
Malvinder Kang

ਕਿਹਾ- ਪਿਛਲੀਆਂ ਸਰਕਾਰਾਂ ਦੌਰਾਨ ਹੋਈ ਪੰਜਾਬ ਦੇ ਖਜ਼ਾਨੇ ਦੀ ਲੁੱਟ ਦੀ ਜਾਂਚ ਲਈ ਵਿਧਾਨ ਸਭਾ 'ਚ 'ਵਾਈਟ ਪੇਪਰ' ਲੈ ਕੇ ਆਵੇਗੀ ਮਾਨ ਸਰਕਾਰ

 

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਠੀਕ ਹੈ। ਵਿਰੋਧੀ ਪਾਰਟੀਆਂ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਦਨਾਮ ਕਰਨ ਲਈ ਬੇਤੁਕੇ ਬਿਆਨ ਦੇ ਰਹੀਆਂ ਹਨ। ਸ਼ੁੱਕਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ਕੰਗ ਨੇ ਕਿਹਾ ਕਿ ਸੰਗਰੂਰ ਉਪ ਚੋਣ ਬਿਨਾਂ ਕਿਸੇ ਹੰਗਾਮੇ ਦੇ ਸ਼ਾਂਤੀਪੂਰਨ ਸੰਪੰਨ ਹੋਈ। ਪੰਜਾਬ ਦੇ ਚੋਣ ਇਤਿਹਾਸ ਵਿੱਚ ਹਾਲ ਹੀ ਦੇ ਸਾਲਾਂ ਵਿੱਚ ਅਜਿਹਾ ਪਹਿਲੀ ਵਾਰ ਹੋਇਆ ਹੈ। ਇਸ ਤੋਂ ਸਾਬਤ ਹੁੰਦਾ ਹੈ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਿਲਕੁਲ ਠੀਕ ਹੈ।

Malvinder KangMalvinder Kang

ਕੰਗ ਨੇ ਪਿਛਲੀਆਂ ਅਕਾਲੀ-ਕਾਂਗਰਸੀ ਸਰਕਾਰਾਂ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਾਂਗਰਸ ਸਰਕਾਰ ਦੌਰਾਨ 2021 'ਚ ਹੋਈਆਂ ਨਗਰ ਨਿਗਮ ਚੋਣਾਂ ਦੌਰਾਨ ਵੱਡੇ ਪੱਧਰ 'ਤੇ ਹਿੰਸਾ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ। ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ 'ਤੇ ਗੋਲੀਆਂ ਤੱਕ ਚੱਲੀਆਂ ਸਨ। ਕੰਗ ਨੇ ‘ਆਪ’ ਆਗੂ ਤੇ ਮੌਜੂਦਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਮਿਸਾਲ ਦਿੰਦਿਆਂ ਕਿਹਾ ਕਿ ਚੰਨੀ ਸਰਕਾਰ ਵੇਲੇ ਇੱਕ ਚੋਣ ਸਮਾਗਮ ਦੌਰਾਨ ਉਨ੍ਹਾਂ ਨੂੰ ਵੀ ਅਜਿਹੇ ਹੀ ਤਸ਼ੱਦਦ ਦਾ ਸਾਹਮਣਾ ਕਰਨਾ ਪਿਆ ਸੀ ਅਤੇ ਉਹਨਾਂ ਨਾਲ ਕੁੱਟਮਾਰ ਵੀ ਕੀਤੀ ਗਈ ਸੀ। ਅਕਾਲੀ ਸਰਕਾਰ ਵੇਲੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵੀ ਅਜਿਹੀ ਘਟਨਾ ਹੋਈ ਸੀ।

Malvinder KangMalvinder Kang

ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਨੂੰ ਗਲਤ ਰਸਤੇ 'ਤੇ ਧੱਕਿਆ ਹੈ ਅਤੇ ਸੰਗਠਿਤ ਅਪਰਾਧਾਂ ਨੂੰ ਉਤਸ਼ਾਹਿਤ ਕੀਤਾ ਹੈ। ਜਿਸ ਦਾ ਨਤੀਜਾ ਅੱਜ ਪੰਜਾਬ ਦੇ ਲੋਕ ਭੁਗਤ ਰਹੇ ਹਨ। ‘ਆਪ’ ਬੁਲਾਰੇ ਨੇ ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਹਾਲ ਹੀ 'ਚ ਕੀਤੀ ਕਾਰਵਾਈ ਬਾਰੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਮਾਨ ਸਰਕਾਰ ਪਿਛਲੀਆਂ ਸਰਕਾਰਾਂ ਦੌਰਾਨ ਪੰਜਾਬ ਦੇ ਖ਼ਜ਼ਾਨੇ ਵਿੱਚੋਂ ਕੀਤੀ ਗਈ ਲੁੱਟ ਅਤੇ ਘਪਲਿਆਂ ਦੀ ਜਾਂਚ ਲਈ ਵਿਧਾਨ ਸਭਾ ਵਿੱਚ ‘ਵਾਈਟ ਪੇਪਰ’ ਲਿਆਉਣ ਜਾ ਰਹੀ ਹੈ। ਤਾਂ ਜੋ ਪੰਜਾਬ ਦੇ ਖ਼ਜ਼ਾਨੇ ਵਿੱਚੋਂ ਕੀਤੀ ਗਈ ਹਰ ਲੁੱਟ ਬਾਰੇ ਆਮ ਜਨਤਾ ਨੂੰ ਪਤਾ ਲੱਗ ਸਕੇ।

Malvinder KangMalvinder Kang

ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਸੱਤਾ ਵਿੱਚ ਰਹਿੰਦਿਆਂ ਪੰਜਾਬ ਦੇ ਖ਼ਜ਼ਾਨੇ ਵਿੱਚ ਹੇਰਫੇਰ ਕੀਤੀ ਹੈ ਅਤੇ ਪੰਜਾਬ ਦੇ ਕੁਦਰਤੀ ਅਤੇ ਸਰਕਾਰੀ ਸਾਧਨਾਂ ਨੂੰ ਲੁੱਟਿਆ ਹੈ, ਉਨ੍ਹਾਂ ਦੇ ਚਿਹਰੇ ਹੁਣ ਨੰਗੇ ਹੋ ਜਾਣਗੇ। ਪੰਜਾਬ ਦੇ ਖਜ਼ਾਨੇ ਦੀ ਲੁੱਟ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਆਪਣਾ ਹੋਵੇ ਜਾਂ ਕਿਸੇ ਹੋਰ ਪਾਰਟੀ ਦਾ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement