ਮੁਫ਼ਤ ਬੱਸ ਸਫ਼ਰ ਕਰ ਕੇ ਕਰਜ਼ਾਈ ਹੋਈ PRTC, ਪੰਜਾਬ ਸਰਕਾਰ ਸਿਰ PRTC ਦਾ 200 ਕਰੋੜ ਰੁਪਏ ਬਕਾਇਆ
Published : Jun 24, 2022, 7:40 pm IST
Updated : Jun 24, 2022, 7:40 pm IST
SHARE ARTICLE
PRTC
PRTC

ਮੁਫ਼ਤ ਸਫ਼ਰ ਸਕੀਮ ਤਹਿਤ ਰੋਜ਼ਾਨਾ ਪੰਜਾਬ ਸਰਕਾਰ ਸਿਰ ਚੜ੍ਹਦਾ ਹੈ 1 ਕਰੋੜ ਰੁਪਏ ਬਕਾਇਆ

 

ਚੰਡੀਗੜ੍ਹ  - ਪੀ. ਆਰ. ਟੀ. ਸੀ. ਦਿਨੋ ਦਿਨ ਕਰਜ਼ਾਈ ਹੁੰਦੀ ਜਾ ਰਹੀ ਹੈ। ਕੈਪਟਨ ਸਰਕਾਰ ਵੱਲੋਂ ਔਰਤਾਂ ਲਈ ਮੁਫ਼ਤ ਬੱਸ ਸਫ਼ਰ ਸ਼ੁਰੂ ਕੀਤਾ ਗਿਆ ਸੀ ਤੇ ਇਹ ਸਕੀਮ ਅਜੇ ਵੀ ਲਾਗੂ ਹੈ ਤੇ ਇਸ ਯੋਜਨਾ ਦਾ 200 ਕਰੋੜ ਰੁਪਏ ਪੰਜਾਬ ਸਰਕਾਰ ਸਿਰ ਬਕਾਇਆ ਹੈ ਜਿਸ ਕਾਰਨ ਪੀ. ਆਰ. ਟੀ. ਸੀ. ਦੇ ਹਾਲਾਤ ਮਾੜੇ ਹੋ ਗਏ ਹਨ। ਬੀਤੇ ਮਈ ਮਹੀਨੇ ਦੀ ਪੱਕੇ ਮੁਲਾਜ਼ਮਾਂ ਨੂੰ ਪੂਰੀ ਤਨਖਾਹ ਵੀ ਨਹੀਂ ਮਿਲ ਸਕੀ ਹੈ ਅਤੇ ਨਾ ਹੀ ਪੈਨਸ਼ਨਰਾਂ ਨੂੰ ਪੂਰੀ ਪੈਨਸ਼ਨ ਮਿਲੀ ਹੈ।

Bhagwant Mann Bhagwant Mann

ਇਸ ਤੋਂ ਇਲਾਵਾ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਵੀ ਤਨਖ਼ਾਹ ਨਹੀਂ ਮਿਲੀ ਜਿਸ ਕਾਰਨ ਇਹ ਮੁਲਾਜ਼ਮ ਹਰ-ਰੋਜ਼ ਬੱਸ ਅੱਡੇ ਬੰਦ ਕਰਨ ਦੀ ਤਾਕ ਵਿਚ ਰਹਿੰਦੇ ਹਨ। ਮਿਲੀ ਜਾਣਕਾਰੀ ਮੁਤਾਬਕ ਪੀ. ਆਰ. ਟੀ. ਸੀ. ਦੇ ਰੈਗੂਲਰ ਮੁਲਾਜ਼ਮਾਂ ਨੂੰ ਮਈ ਮਹੀਨੇ ਦੀ ਤਨਖ਼ਾਹ ਦਾ ਸਿਰਫ 75 ਫੀਸਦੀ ਹਿੱਸਾ ਦਿੱਤਾ ਗਿਆ ਹੈ। ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਧੇਲਾ ਵੀ ਨਹੀਂ ਮਿਲਿਆ।

PRTC PRTC

ਜ਼ਿਕਰਯੋਗ ਹੈ ਕਿ ਪੀ. ਆਰ. ਟੀ. ਸੀ. ਨੂੰ ਰੋਜ਼ਾਨਾ ਟਿਕਟਾਂ ਦੀ ਵਿਕਰੀ ਤੋਂ 2 ਕਰੋੜ ਰੁਪਏ ਤੋਂ ਜ਼ਿਆਦਾ ਦੀ ਆਮਦਨ ਹੁੰਦੀ ਹੈ। ਇਸ ਵਿਚੋਂ ਜਿਹੜੇ ਆਦਮੀ ਸਫ਼ਰ ਕਰਦੇ ਹਨ, ਉਨ੍ਹਾਂ ਦੇ ਹਿੱਸੇ ਦੇ ਸਵਾ ਕਰੋੜ ਰੁਪਏ ਨਕਦ ਮਿਲ ਜਾਂਦੇ ਹਨ। ਮੁਫ਼ਤ ਸਫ਼ਰ ਸਕੀਮ ਤਹਿਤ ਔਰਤਾਂ ਦਾ ਰੋਜ਼ਾਨਾ 1 ਕਰੋੜ ਰੁਪਏ ਪੰਜਾਬ ਸਰਕਾਰ ਸਿਰ ਬਕਾਇਆ ਚੜ੍ਹ ਜਾਂਦਾ ਹੈ। ਪੀ. ਆਰ. ਟੀ. ਸੀ. ਦੀ ਮੁਸ਼ਕਿਲ ਇਹ ਹੈ ਕਿ ਜਿਹੜੇ ਪੁਰਸ਼ਾਂ ਦੇ ਸਫ਼ਰ ਦੇ ਸਵਾ ਕਰੋੜ ਰੁਪਏ ਮਿਲਦੇ ਹਨ, ਉਹ ਡੀਜ਼ਲ ਤੇ ਹੋਰ ਫੁਟਕਲ ਖਰਚ ਹੋ ਜਾਂਦੇ ਹਨ, ਇਸ ਕਾਰਨ ਬਾਕੀ ਦੇ ਖਰਚੇ ਪੂਰੇ ਕਰਨੇ ਬਹੁਤ ਹੀ ਔਖੇ ਹੋ ਜਾਂਦੇ ਹਨ।  

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement