
13 ਮਿੰਟ ਬਾਅਦ ਸਦਨ ਦੀ ਕਾਰਵਾਈ 3 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। 30 ਜੂਨ ਤੱਕ ਚੱਲਣ ਵਾਲੇ ਇਸ ਸੈਸ਼ਨ ਦੇ ਪਹਿਲੇ ਦਿਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਸਮੇਤ 11 ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। 13 ਮਿੰਟ ਬਾਅਦ ਸਦਨ ਦੀ ਕਾਰਵਾਈ 3 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।
27 ਜੂਨ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਆਪਣਾ ਪਹਿਲਾ ਬਜਟ ਪੇਸ਼ ਕਰੇਗੀ। ਇਹ ਬਜਟ ਪੇਪਰ ਰਹਿਤ ਹੋਵੇਗਾ। ਵਿਧਾਇਕਾਂ ਨੂੰ ਮੋਬਾਈਲ ਐਪ ਰਾਹੀਂ ਬਜਟ ਉਪਲਬਧ ਕਰਵਾਇਆ ਜਾਵੇਗਾ।