
ਹੁਣ ਤਕ 11 ਟੋਲ ਪਲਾਜ਼ੇ ਹਟਾ ਚੁੱਕੀ ਹੈ ਪੰਜਾਬ ਸਰਕਾਰ
ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਇਸ ਸਾਲ ਅਕਤੂਬਰ ਮਹੀਨੇ ਵਿਚ ਸਰਹੱਦੀ ਖੇਤਰ ’ਚ ਫ਼ਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਲੱਗੇ ਦੋ ਟੋਲ ਪਲਾਜ਼ਿਆਂ ਨੂੰ ਬੰਦ ਕਰ ਦਿਤਾ ਜਾਵੇਗਾ। ਪੰਜਾਬ ਸਰਕਾਰ ਹੁਣ ਤਕ ਕੁੱਲ 11 ਟੋਲ ਪਲਾਜ਼ੇ ਬੰਦ ਕਰਵਾ ਚੁਕੀ ਹੈ। ਇਸ ਮਗਰੋਂ ਹੁਣ ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਲੱਗੇ ਦੋ ਟੋਲ ਪਲਾਜ਼ਿਆਂ ਸਮੇਤ ਸੂਬੇ ’ਚ 12 ਟੋਲ ਪਲਾਜ਼ਿਆਂ ਨੂੰ 2024 ਤਕ ਹਟਾ ਦਿਤਾ ਜਾਵੇਗਾ। ਪੰਜਾਬ ਸਰਕਾਰ ਅਧੀਨ ਜਿਨ੍ਹਾਂ ਟੋਲ ਪਲਾਜ਼ਿਆਂ ਦੀ ਮਿਆਦ ਖ਼ਤਮ ਹੋ ਜਾਵੇਗੀ, ਉਨ੍ਹਾਂ ਦਾ ਨਵੀਨੀਕਰਨ ਨਹੀਂ ਕੀਤਾ ਜਾਵੇਗਾ। ਸੜਕਾਂ ਦੇ ਰੱਖ-ਰਖਾਅ ਲਈ ਸੂਬਾ ਸਰਕਾਰ ਨੇ ਇਸ ਵਾਰ ਦੇ ਬਜਟ ਵਿਚ ਪਹਿਲਾਂ ਤੋਂ ਤਿੰਨ ਗੁਣਾ ਜ਼ਿਆਦਾ ਬਜਟ ਰਖਿਆ ਹੈ।
ਇਹ ਵੀ ਪੜ੍ਹੋ: ਹੁਣ ਅਮਰੀਕਾ ਵਿਚ ਹੀ ਰਿਨਿਊ ਹੋਣਗੇ H1B ਵੀਜ਼ਾ, PM ਮੋਦੀ ਨੇ ਪ੍ਰਵਾਸੀ ਭਾਰਤੀਆਂ ਨੂੰ ਸੰਬੋਧਨ ਕਰਦਿਆਂ ਕੀਤਾ ਐਲਾਨ
ਹਾਲਾਂਕਿ ਟੋਲ ਪਲਾਜ਼ਾ ਕੰਪਨੀਆਂ ਨੇ ਟੋਲ ਪਲਾਜ਼ਾ ਬੰਦ ਕਰਨ ਦੇ ਇਵਜ਼ ਵਿਚ ਕਰੋੜਾਂ ਰੁਪਏ ਦਾ ਮੁਆਵਜ਼ਾ ਮੰਗਿਆ ਸੀ। ਇਹ ਮੁਆਵਜ਼ਾ ਕੋਰੋਨਾ ਕਾਲ ਤੇ ਕਿਸਾਨ ਅੰਦੋਲਨ ਦੌਰਾਨ ਟੋਲ ਪਲਾਜ਼ਾ ’ਤੇ ਕਿਸਾਨਾਂ ਦੇ ਕਬਜ਼ਿਆਂ ਤੋਂ ਹੋਏ ਟੋਲ ਨੁਕਸਾਨ ਦੀ ਭਰਪਾਈ ਦਾ ਹੈ ਪਰ ਸਰਕਾਰ ਨੇ ਟੋਲ ਪਲਾਜ਼ਿਆਂ ਨੂੰ ਬੰਦ ਕਰਨ ਦਾ ਫ਼ੈਸਲਾ ਲਿਆ ਸੀ।
ਇਹ ਵੀ ਪੜ੍ਹੋ: ਸੁਖਚੈਨ ਸਿੰਘ ਕਲਸਾਣੀ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ
ਇਸੇ ਸਾਲ ਫਾਜ਼ਿਲਕਾ-ਫ਼ਿਰੋਜ਼ਪੁਰ ਰੋਡ ’ਤੇ ਲੱਗੇ ਪਿੰਡ ਮਾਮੂ ਜੋਹੀਆ ਅਤੇ ਥੇਹ ਕਲੰਦਰ ’ਤੇ ਲੱਗੇ ਦੋ ਟੋਲ ਪਲਾਜ਼ਿਆਂ ਨੂੰ ਅਕਤੂਬਰ ’ਚ ਬੰਦ ਕੀਤਾ ਜਾਣਾ ਹੈ। ਇਸ ਤੋਂ ਇਲਾਵਾ ਮੋਗਾ-ਬਾਘਾਪੁਰਾਣਾ ਮਾਰਗ ’ਤੇ ਇਕ ਟੋਲ ਪਲਾਜ਼ਾ ਨੂੰ ਬੰਦ ਕੀਤਾ ਜਾਣਾ ਹੈ। ਹਾਲਾਂਕਿ ਕੁੱਝ ਟੋਲ ਪਲਾਜ਼ਿਆਂ ਦਾ ਕੰਟ੍ਰੈਕਟ ਅਜੇ ਲੰਬਾ ਹੈ, ਜਿਨ੍ਹਾਂ ’ਚ ਜਗਰਾਉਂ-ਨਕੋਦਰ ਰੋਡ ’ਤੇ ਲੱਗਿਆ ਟੋਲ ਪਲਾਜ਼ਾ, ਕੋਟਕਪੂਰਾ ਰੋਡ ’ਤੇ ਟੋਲ ਪਲਾਜ਼ਾ, ਮੋਰਿੰਡਾ-ਕੁਰਾਲੀ ਰੋਡ ’ਤੇ ਲੱਗਿਆ ਟੋਲ ਪਲਾਜ਼ਾ ਸ਼ਾਮਲ ਹਨ।
ਇਹ ਵੀ ਪੜ੍ਹੋ: ਕੀ ਸੁਖਬੀਰ ਬਾਦਲ ਲੈ ਰਿਹਾ ਸੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ? ਪੜ੍ਹੋ ਵਾਇਰਲ ਇਸ ਗ੍ਰਾਫਿਕ ਦਾ ਅਸਲ ਸੱਚ
ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਸਰਕਾਰ ਦਾ ਸੂਬੇ ਦੇ ਲੋਕਾਂ ਨਾਲ ਇਹ ਵਾਅਦਾ ਕੀਤਾ ਸੀ ਅਤੇ ਉਸੇ ਵਾਅਦੇ ਦੇ ਚਲਦਿਆਂ ਇਕ-ਇਕ ਕਰਕੇ ਟੋਲ ਪਲਾਜ਼ਾ ਬੰਦ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸੜਕਾਂ ਦੀ ਸਾਂਭ-ਸੰਭਾਲ ਲਈ ਵੱਖਰਾ ਬਜਟ ਰੱਖਿਆ ਗਿਆ ਹੈ।