ਪੈਲੇਸ ’ਚ ਪਲੰਬਰ ਦਾ ਕੰਮ ਕਰਦਿਆਂ ਨੌਜੁਆਨ ਦੀ ਕਰੰਟ ਲੱਗਣ ਨਾਲ ਮੌਤ
Published : Jun 24, 2023, 3:08 pm IST
Updated : Jun 24, 2023, 3:08 pm IST
SHARE ARTICLE
photo
photo

ਬਟਾਲਾ ਦੇ ਪਿੰਡ ਬਾਸਰਪੁਰ ਦਾ ਰਹਿਣ ਵਾਲਾ ਸੀ ਮ੍ਰਿਤਕ

 

ਗੁਰਦਾਸਪੁਰ : ਬਟਾਲਾ ਨੇੜਲੇ ਪਿੰਡ ਖਤੀਬ ਵਿਚ ਇੱਕ ਪੈਲੇਸ ਵਿਚ ਪਲੰਬਰ ਦਾ ਕੰਮ ਕਰਦੇ ਨੌਜੁਆਨ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਇਸ ਦੇ ਨਾਲ ਹੀ ਰਿਸ਼ਤੇਦਾਰਾਂ ਨੇ ਪੁਲਿਸ ਨੂੰ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਅਪੀਲ ਕੀਤੀ ਹੈ। ਪਿੰਡ ਬਾਸਰਪੁਰਾ ਵਾਸੀ ਗਗਨ ਨੇ ਦਸਿਆ ਕਿ ਉਸ ਦਾ ਚਚੇਰਾ ਭਰਾ ਗੁਰਮੇਜ ਸਿੰਘ (23) ਇਕ ਠੇਕੇਦਾਰ ਕੋਲ ਪਲੰਬਰ ਦਾ ਕੰਮ ਕਰਦਾ ਸੀ ਅਤੇ ਸ਼ੁੱਕਰਵਾਰ ਨੂੰ ਪਿੰਡ ਖਤੀਬ ਦੇ ਇਕ ਪੈਲੇਸ ਵਿਚ ਕੰਮ ਕਰ ਰਿਹਾ ਸੀ।

ਇਸ ਦੌਰਾਨ ਉਸ ਨੂੰ ਕਰੰਟ ਲੱਗ ਗਿਆ ਪਰ ਠੇਕੇਦਾਰ ਵਲੋਂ ਰਿਸ਼ਤੇਦਾਰਾਂ ਨੂੰ ਕੁਝ ਨਹੀਂ ਦਸਿਆ ਗਿਆ ਅਤੇ ਉਹ ਸਿੱਧੇ ਗੁਰਮੇਜ ਸਿੰਘ ਨੂੰ ਹਸਪਤਾਲ ਲੈ ਗਏ। ਜਦੋਂ ਉਨ੍ਹਾਂ ਠੇਕੇਦਾਰ ਨੂੰ ਪੁੱਛਿਆ ਕਿ ਉਸ ਨੇ ਪਰਵਾਰ ਨੂੰ ਸੂਚਿਤ ਕਿਉਂ ਨਹੀਂ ਕੀਤਾ ਤਾਂ ਉਸ ਨੇ ਕਿਹਾ ਕਿ ਉਸ ਕੋਲ ਕਿਸੇ ਦਾ ਨੰਬਰ ਨਹੀਂ ਹੈ, ਪਰ ਪਰਿਵਾਰ ਨੇ ਕਿਹਾ ਕਿ ਠੇਕੇਦਾਰ ਕੋਲ ਸਾਰਿਆਂ ਦੇ ਨੰਬਰ ਹਨ। ਉਨ੍ਹਾਂ ਉੱਚ ਪੁਲਿਸ ਅਧਿਕਾਰੀਆਂ ਨੂੰ ਗੁਰਮੇਜ ਸਿੰਘ ਦੀ ਮੌਤ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਸੱਚਾਈ ਸਾਹਮਣੇ ਆ ਸਕੇ।

ਉਨ੍ਹਾਂ ਦਸਿਆ ਕਿ ਇਸ ਸਬੰਧੀ ਥਾਣਾ ਸਿਵਲ ਲਾਈਨ ਨੂੰ ਸ਼ਿਕਾਇਤ ਦੇ ਦਿਤੀ ਗਈ ਹੈ। ਥਾਣਾ ਸਿਵਲ ਲਾਈਨ ਦੇ ਐਸਐਚਓ ਕੁਲਵੰਤ ਸਿੰਘ ਮਾਨ ਨੇ ਦਸਿਆ ਕਿ ਸੂਚਨਾ ਮਿਲਦੇ ਹੀ ਉਨ੍ਹਾਂ ਨੇ ਪੁਲਿਸ ਟੀਮ ਨੂੰ ਮੌਕੇ ’ਤੇ ਭੇਜ ਦਿਤਾ ਹੈ, ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜਾਂਚ ਵਿਚ ਜੋ ਵੀ ਸਾਹਮਣੇ ਆਵੇਗਾ, ਉਸ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ।

SHARE ARTICLE

ਏਜੰਸੀ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement