ਬਟਾਲਾ : ਸ਼ਿਵ ਸੈਨਾ ਆਗੂ ਰਾਜੀਵ ਮਹਾਜਨ ਅਤੇ ਉਸ ਦੇ ਪੁੱਤਰ ਨੂੰ ਮਾਰੀਆਂ ਗੋਲੀਆਂ
Published : Jun 24, 2023, 3:39 pm IST
Updated : Jun 24, 2023, 3:39 pm IST
SHARE ARTICLE
photo
photo

ਜ਼ਖ਼ਮੀਂ ਹਾਲਤ ’ਚ ਪਿਓ-ਪੁੱਤ ਨੂੰ ਹਸਪਤਾਲ ’ਚ ਕਰਵਾਇਆ ਭਰਤੀ

 

ਬਟਾਲਾ : ਬਟਾਲਾ 'ਚ ਅਪਰਾਧਿਕ ਵਾਰਦਾਤਾਂ ਸ਼ਰ੍ਹੇਆਮ ਵਾਪਰ ਰਹੀਆਂ ਹਨ। ਬਟਾਲਾ ਦੇ ਸਿਟੀ ਰੋਡ 'ਤੇ ਇਲੈਕਟ੍ਰਾਨਿਕ ਦੇ ਸ਼ੋਅਰੂਮ ਮਾਲਕ ਸਮੇਤ ਤਿੰਨ ਜਣਿਆਂ 'ਤੇ ਦੋ ਵਿਅਕਤੀਆਂ ਨੇ ਸ਼ਰੇਆਮ ਗੋਲ਼ੀਆਂ ਚਲਾ ਦਿਤੀਆਂ। ਇਸ ਦੌਰਾਨ ਦੁਕਾਨਦਾਰ ਸ਼ਿਵ ਸੈਨਾ ਸਮਾਜਵਾਦੀ ਦੇ ਆਗੂ ਰਾਜੀਵ ਮਹਾਜਨ, ਉਨ੍ਹਾਂ ਦਾ ਭਰਾ ਅਨਿਲ ਮਹਾਜਨ ਤੇ ਪੁੱਤਰ ਮਾਨਵ ਮਹਾਜਨ ਜ਼ਖ਼ਮੀਂ ਹੋ ਗਏ। ਜ਼ਖ਼ਮੀਆਂ ਨੂੰ ਬਟਾਲਾ ਦੇ ਇੱਕ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ਕਰਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਨੂੰਦੇਖਦਿਆਂ ਅੰਮ੍ਰਿਤਸਰ ਰੈਫਰ ਕਰ ਦਿਤਾ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਵਲੋਂ ਹਮਲਾਵਰਾਂ ਦੀ ਸੀ.ਸੀ.ਟੀ.ਵੀ ਸਾਹਮਣੇ ਆਈ ਹੈ।

ਇੱਥੇ ਇਹ ਵੀ ਦੱਸਣਯੋਗ ਹੈ ਕਿ ਦੁਕਾਨਦਾਰ ਰਾਜੀਵ ਮਹਾਜਨ ਸ਼ਿਵ ਸੈਨਾ ਸਮਾਜਵਾਦੀ ਦੇ ਸੰਗਠਨ ਮੰਤਰੀ ਹਨ। ਹਸਪਤਾਲ ’ਚ ਜ਼ੇਰੇ ਇਲਾਜ ਅਨਿਲ ਮਹਾਜਨ ਨੇ ਦਸਿਆ ਕਿ ਉਨ੍ਹਾਂ ਦੀ ਕਿਸੇ ਨਾਲ ਦੁਸ਼ਮਣੀ ਨਹੀਂ ਹੈ। ਉਨ੍ਹਾਂ ਦਸਿਆ ਕਿ ਕਰੀਬ 12 ਵਜੇ ਇਕ ਨੌਜਵਾਨ ਨੇ ਕਿਹਾ ਕਿ ਉਸ ਨੇ ਐਲ.ਈ.ਡੀ. ਲੈਣੀ ਹੈ। 
ਇਹ ਕਹਿ ਕੇ ਨੌਜਵਾਨ ਕੁਝ ਦੇਰ ਲਈ ਦੁਕਾਨ ਦੇ ਬਾਹਰ ਚਲਾ ਗਿਆ ਤੇ ਜਦੋਂ ਵਾਪਸ ਆਇਆ ਤਾਂ ਉਸ ਨਾਲ ਇਕ ਹੋਰ ਨੌਜਵਾਨ ਸੀ। ਉਨ੍ਹਾਂ ਨੇ ਸਾਡੇ ਉੱਤੇ ਤਾਬੜ-ਤੋੜ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿਤੀਆਂ ਜਿਸ ਨਾਲ ਉਹ, ਉਨ੍ਹਾਂ ਦਾ ਭਰਾ ਤੇ ਬੇਟਾ ਗੰਭੀਰ ਜ਼ਖ਼ਮੀਂ ਹੋ ਗਏ ਹਨ। 

ਘਟਨਾ ਦੀ ਸੂਚਨਾ ਮਿਲਦੇ ਹੀ ਡੀ.ਐਸ.ਪੀ. ਸਿਟੀ ਲਲਿਤ ਕੁਮਾਰ ਤੇ ਹੋਰ ਪੁਲਿਸ ਅਧਿਕਾਰੀ ਮੌਕੇ 'ਤੇ ਪੁੱਜ ਗਏ ਹਨ। ਉਹਨਾਂ ਘਟਨਾ ਬਾਰੇ ਦਸਦੇ ਕਿਹਾ ਕਿ  ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਕੇਸ ਦਰਜ ਕਰ ਦਿਤਾ ਗਿਆ ਹੈ ਸੀ.ਸੀ.ਟੀ.ਵੀ. ਖੰਗਾਲੀਆ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਮੁਲਜ਼ਮਾਂ ਵਿਰੁਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
 

SHARE ARTICLE

ਏਜੰਸੀ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement