
ਫੜੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਉਮੀਦ
ਜਲੰਧਰ : ਸੀ.ਆਈ.ਏ.-ਸਟਾਫ ਜਲੰਧਰ ਨੇ ਸ਼ਰਾਰਤੀ ਅਨਸਰਾਂ ਖਿਲਾਫ਼ ਕਾਰਵਾਈ ਕਰਦੇ ਹੋਏ ਸ਼ਹਿਰ 'ਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਚੋਰ ਗਿਰੋਹ ਦੇ 4 ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 1 ਮੋਟਰਸਾਈਕਲ ਅਤੇ 5 ਮੋਬਾਈਲ ਬਰਾਮਦ ਕੀਤੇ ਹਨ।
ਸੀ.ਆਈ.ਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਇੰਦਰਜੀਤ ਸਿੰਘ ਦੀ ਪੁਲਿਸ ਟੀਮ ਗੁਰੂ ਗੋਬਿੰਦ ਸਿੰਘ ਟੀ-ਪੁਆਇੰਟ 'ਤੇ ਗਸ਼ਤ ਕਰ ਰਹੀ ਸੀ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਆਕਾਸ਼ ਸਿੰਘ ਉਰਫ਼ ਆਸ਼ੂ, ਪ੍ਰਿੰਸ ਸਿੰਘ, ਪਾਰਸ ਸਿੰਘ ਅਤੇ ਗੁਰਪ੍ਰੀਤ ਸਿੰਘ ਜੋ ਕਿ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ, ਅੱਜ ਵੀ ਲੁੱਟ-ਖੋਹ ਦੀ ਫਿਰਾਕ 'ਚ ਰੌਸ਼ਨ ਇੱਟਾਂ ਦੇ ਭੱਠੇ ਨੇੜੇ ਘੁੰਮ ਰਹੇ ਹਨ |
ਜਿਸ ਤੋਂ ਬਾਅਦ ਪੁਲਿਸ ਟੀਮ ਨੇ ਛਾਪਾ ਮਾਰ ਕੇ ਚਾਰਾਂ ਦੋਸ਼ੀਆਂ ਨੂੰ ਬਿਨਾਂ ਨੰਬਰ ਦੇ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ। ਇਸ ਦੇ ਨਾਲ ਹੀ ਫੜੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।