
ਮੁਲਜ਼ਮਾਂ ਕੋਲੋਂ ਇਕ 32 ਬੋਰ ਦਾ ਪਿਸਤੌਲ ਅਤੇ ਦੋ ਜਿੰਦਾ ਕਾਰਤੂਸ ਹੋਏ ਬਰਾਮਦ
ਮੁਹਾਲੀ: ਮੁਹਾਲੀ ਦੇ ਥਾਣਾ ਫੇਜ਼ 11 ਦੀ ਪੁਲਿਸ ਨੇ ਹਥਿਆਰਾਂ ਦੇ ਜ਼ੋਰ 'ਤੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 3 ਮੁਲਜ਼ਮਾਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਤਿੰਨਾਂ ਮੁਲਜ਼ਮਾਂ ਨੂੰ ਮੁਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਨੇ ਮੁਲਜ਼ਮਾਂ ਨੂੰ 4 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜਣ ਦੇ ਹੁਕਮ ਦਿਤੇ ਹਨ।
ਇਹ ਵੀ ਪੜ੍ਹੋ: ਇਟਲੀ 'ਚ ਕੰਮ ਤੋਂ ਘਰ ਜਾ ਰਹੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਮੌਤ
ਗ੍ਰਿਫ਼ਤਾਰੀ ਦੌਰਾਨ ਮੁਲਜ਼ਮਾਂ ਕੋਲੋਂ ਇੱਕ 32 ਬੋਰ ਦਾ ਪਿਸਤੌਲ ਅਤੇ ਦੋ ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ ਸਿਟੀ 2 ਹਰਸਿਮਰਨ ਸਿੰਘ ਬੱਲ ਨੇ ਦਸਿਆ ਕਿ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮਾਂ ਵਲੋਂ ਮੁਹਾਲੀ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਕਾਰ ਖੋਹਣ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦਿਤਾ ਗਿਆ ਹੈ।
ਇਹ ਵੀ ਪੜ੍ਹੋ: PGI 'ਚ 150 ਬੈੱਡਾਂ ਦਾ ਕ੍ਰਿਟੀਕਲ ਕੇਅਰ ਬਲਾਕ ਬਣਾਉਣ ਲਈ ਮੰਗਿਆ ਆਰਐਫਪੀ
ਫਿਲਮੀ ਅੰਦਾਜ਼ 'ਚ ਇਹ ਦੋਸ਼ੀ ਵਾਰਦਾਤ ਨੂੰ ਅੰਜਾਮ ਦਿੰਦੇ ਸਨ। ਪੰਜਾਬ ਦੇ ਫਾਜ਼ਿਲਕਾ ਸ਼ਹਿਰ ਤੋਂ ਰੇਲ ਗੱਡੀ ਰਾਹੀਂ ਮੋਹਾਲੀ ਆ ਕੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਵਾਪਸ ਫਾਜ਼ਿਲਕਾ ਚਲੇ ਜਾਂਦੇ ਸਨ।