ਡੇਢ ਮਹੀਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਜ਼ਖ਼ਮੀਂ ਕੀਤੇ ਨੌਜੁਆਨ ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਤੋੜਿਆ ਦਮ
Published : Jun 24, 2023, 12:28 pm IST
Updated : Jun 24, 2023, 12:28 pm IST
SHARE ARTICLE
photo
photo

ਪਰਵਾਰ ਇਨਸਾਫ ਦੀ ਗੁਹਾਰ ਲਗਾ ਰਿਹਾ ਹੈ

 

ਜਲੰਧਰ : ਨਕੋਦਰ ਦੇ ਪਿੰਡ ਕੁਲਾਰਾਂ ਵਿਚ ਇਕ ਨੌਜੁਆਨ ਉਤੇ ਕੁੱਝ ਨੌਜੁਆਨ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿਤਾ ਸੀ। ਗੰਭੀਰ ਜ਼ਖ਼ਮੀ ਨੌਜੁਆ ਦਾ ਡੇਢ ਮਹੀਨੇ ਤੋਂ ਹਸਪਤਾਲ ਵਿਚ ਇਲਾਜ ਚਲ ਰਿਹਾ ਸੀ। ਅੰਤ ਉਸ ਨੇ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਅੱਜ ਦਮ ਤੋੜ ਦਿਤਾ ਹੈ। 

ਮ੍ਰਿਤਕ ਸੁਰਜੀਤ ਸਿੰਘ ਦੇ ਭਰਾ ਜਗਦੀਸ਼ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਸਾਡੇ ਪਿੰਡ ਵਿਚ ਹੀ ਮੁਬਾਇਲ ਫੋਨ ਦੀ ਦੁਕਾਨ ਹੈ ਅਤੇ ਕੁਝ ਨੌਜੁਆਨ ਮੇਰੇ ਭਰਾ ਸੁਰਜੀਤ ਸਿੰਘ ਨੂੰ ਤੰਗ ਪ੍ਰੇਸਾਨ ਕਰਦੇ ਸਨ ਅਤੇ ਜਦੋਂ ਉਹਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨੇ ਮੇਰੇ ਭਰਾ ਉਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿਤਾ ਅਤੇ ਜਿਸ ਤੋਂ ਬਾਅਦ ਮੇਰਾ ਭਰਾ ਸੁਰਜੀਤ ਸਿੰਘ ਡੇਢ ਮਹੀਨਾ ਮੌਤ ਅਤੇ ਜ਼ਿੰਦਗੀ ਦੀ ਲੜਾਈ ਲੜਦਾ ਰਿਹਾ ਅਤੇ ਉਸ ਦੀ ਮੌਤ ਹੋ ਗਈ।

ਪਿੰਡ ਦੇ ਸਰਪੰਚ ਨੇ ਕਿਹਾ ਕਿ ਇਹਨਾਂ ਦੀ ਸਵੇਰ ਨੂੰ ਪਹਿਲਾਂ ਕਿਸੇ ਗੱਲ ਨੂੰ ਲੈ ਕੇ ਆਪਸੀ ਲੜਾਈ ਹੋਈ ਸੀ ਅਤੇ ਅਸੀਂ ਦੋਵੇਂ ਧਿਰਾਂ ਨੂੰ ਥਾਣੇ ਬੁਲਾ ਕੇ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਪਰ ਜਿਨ੍ਹਾਂ ਵਲੋਂ ਇਹ ਹਮਲਾ ਕੀਤਾ ਗਿਆ ਉਹ ਨਹੀਂ ਆਏ ਅਤੇ ਉਨ੍ਹਾਂ ਨੇ ਸ਼ਾਮ ਨੂੰ ਸੁਰਜੀਤ ਸਿੰਘ ਉਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੇ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿਤਾ।

ਪਰਵਾਰ ਇਨਸਾਫ ਦੀ ਗੁਹਾਰ ਲਗਾ ਰਿਹਾ ਹੈ ਅਤੇ ਪੁਲਿਸ ਦੇ ਉਤੇ ਵੀ ਸਵਾਲ ਚੁੱਕੇ ਜਾ ਰਹੇ ਹਨ ਅਤੇ ਜਦੋਂ ਚੌਕੀ ਇੰਚਾਰਜ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਕਿਸੇ ਕੀਮਤ ’ਤੇ ਨਹੀਂ ਬਖ਼ਸ਼ਿਆ ਜਾਵੇਗਾ ਅਤੇ ਮ੍ਰਿਤਕ ਸੁਰਜੀਤ ਸਿੰਘ ਦੀ ਲਾਸ਼ ਨੂੰ ਨਕੋਦਰ ਦੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਪੋਸਟਮਾਰਟਮ ਲਈ ਰਖਵਾ ਦਿਤਾ ਗਿਆ ਹੈ। 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement