
ਫਾਜ਼ਿਲਕਾ: ਪੇਟ 'ਚ ਦਰਦ ਹੋਣ ਤੇ ਲੜਕੀ ਨੂੰ ਕਰਵਾਇਆ ਹਸਪਤਾਲ ਦਾਖਲ, ਜਦੋਂ ਡਾਕਟਰਾਂ ਨੇ ਕੀਤਾ ਚੈੱਕਅੱਪ ਤਾਂ ਉੱਡੇ ਹੋਸ਼!
ਫਾਜ਼ਿਲਕਾ: ਫਾਜ਼ਿਲਕਾ ਜ਼ਿਲ੍ਹੇ ਦੇ ਸਰਕਾਰੀ ਹਸਪਤਾਲ ਵਿਚ ਪਿੰਡ ਸੈਦੋਕੇ ਹਿਠਾੜ ਦੇ ਇਕ ਕਾਲਜ ਦੀ ਵਿਦਿਆਰਥਣ ਨੂੰ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ। ਪੇਟ 'ਚ ਦਰਦ ਹੋਣ ਕਾਰਨ ਪ੍ਰਵਾਰਕ ਮੈਂਬਰ ਉਸ ਨੂੰ ਹਸਪਤਾਲ ਲੈ ਕੇ ਆਏ, ਜਿਥੇ ਪਤਾ ਲੱਗਾ ਕਿ ਉਹ 5 ਮਹੀਨਿਆਂ ਦੀ ਗਰਭਵਤੀ ਹੈ। ਪ੍ਰਵਾਰਕ ਮੈਂਬਰਾਂ ਨੇ ਪੁਲਿਸ ਤੋਂ ਮੰਗ ਕੀਤੀ ਹੈ ਕਿ ਲੜਕੀ ਨਾਲ ਜਬਰ-ਜ਼ਨਾਹ ਕਰਨ ਵਾਲੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ: ਮੁਹਾਲੀ ਪੁਲਿਸ ਨੇ ਚੋਰੀ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲੇ 3 ਮੁਲਜ਼ਮਾਂ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ
ਪ੍ਰਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਲੜਕੀ ਦੇ ਗਰਭਵਤੀ ਹੋਣ ਦਾ ਪਤਾ ਲੱਗਣ 'ਤੇ ਉਸ ਨੇ ਮਾਮਲੇ ਬਾਰੇ ਦਸਿਆ। ਲੜਕੀ ਨੇ ਦਸਿਆ ਕਿ ਜਨਵਰੀ ਮਹੀਨੇ ਵਿਚ ਜਦੋਂ ਉਹ ਸ਼ਾਮ 4 ਵਜੇ ਕਾਲਜ ਤੋਂ ਵਾਪਸ ਆ ਰਹੀ ਸੀ ਤਾਂ ਪਿੰਡ ਜੱਟਾਂਵਾਲੀ ਨੇੜੇ ਦੋ ਵਿਅਕਤੀ ਉਸ ਨੂੰ ਚੁੱਕ ਕੇ ਫਾਜ਼ਿਲਕਾ ਦੇ ਇਕ ਹੋਟਲ ਵਿਚ ਲੈ ਗਏ, ਜਿਥੇ ਉਨ੍ਹਾਂ ਨੇ ਉਸ ਨਾਲ ਦੁਰਵਿਵਹਾਰ ਕੀਤਾ ਅਤੇ ਕਿਸੇ ਨੂੰ ਦੱਸਣ ’ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿਤੀਆਂ।
ਇਹ ਵੀ ਪੜ੍ਹੋ: ਇਟਲੀ 'ਚ ਕੰਮ ਤੋਂ ਘਰ ਜਾ ਰਹੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਮੌਤ
ਪ੍ਰਵਾਰ ਅਨੁਸਾਰ ਇਸ ਤੋਂ ਬਾਅਦ ਵੀ ਉਹ ਰਸਤੇ ਵਿਚ ਕਈ ਵਾਰ ਪਿਸਤੌਲ ਦਿਖਾ ਕੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਰਹੇ। ਇਸ ਡਰ ਕਾਰਨ ਲੜਕੀ ਨੇ ਪ੍ਰਵਾਰਕ ਮੈਂਬਰਾਂ ਨੂੰ ਇਹ ਗੱਲ ਨਹੀਂ ਦੱਸੀ। ਹੁਣ ਗਰਭਵਤੀ ਹੋਣ 'ਤੇ ਮਾਮਲਾ ਪ੍ਰਵਾਰਕ ਮੈਂਬਰਾਂ ਦੇ ਸਾਹਮਣੇ ਆਇਆ। ਪੀੜਤ ਪ੍ਰਵਾਰ ਨੇ ਪੁਲਿਸ ਤੋਂ ਮੁਲਜ਼ਮਾਂ ਖਿਲਾਫ਼ ਕਰਵਾਈ ਦੀ ਮੰਗ ਕੀਤੀ ਹੈ।