ਫਾਜ਼ਿਲਕਾ 'ਚ ਬੱਚੀ ਨੂੰ ਜਨਮ ਦੇਣ ਤੋਂ ਬਾਅਦ ਮਾਂ ਨੇ ਤੋੜਿਆ ਦਮ

By : GAGANDEEP

Published : Jun 24, 2023, 1:37 pm IST
Updated : Jun 24, 2023, 1:58 pm IST
SHARE ARTICLE
photo
photo

ਮ੍ਰਿਤਕ ਦੇ ਮਾਪਿਆਂ ਨੇ ਸਹੁਰੇ ਪ੍ਰਵਾਰ ਤੇ ਤੰਗ ਪ੍ਰੇਸ਼ਾਨ ਕਰਨ ਦੇ ਲਗਾਏ ਆਰੋਪ

 

ਫਾਜ਼ਿਲਕਾ: ( ਗਗਨਦੀਪ ਕੌਰ) ਫਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ ਦੀ ਦਸਮੇਸ਼ ਨਗਰੀ ਵਿਚ ਰਹਿਣ ਵਾਲੀ ਇਕ ਵਿਆਹੁਤਾ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਬੱਚੀ ਨੂੰ ਜਨਮ ਦੇਣ ਤੋਂ ਬਾਅਦ ਔਰਤ ਨੇ ਦਮ ਤੋੜ ਦਿਤਾ। ਮ੍ਰਿਤਕ ਲੜਕੀ ਦੇ ਮਾਪਿਆਂ ਨੇ ਉਸ ਦੇ ਸਹੁਰਿਆਂ ’ਤੇ ਦਾਜ ਲਈ ਉਸ ਨੂੰ ਮਾਨਸਿਕ ਅਤੇ ਸਰੀਰਕ ਤੌਰ ’ਤੇ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਲਾਇਆ ਹੈ। ਪੁਲਿਸ ਨੇ ਮ੍ਰਿਤਕ ਦੇ ਪ੍ਰਵਾਰਕ ਮੈਂਬਰਾਂ ਦੀ ਸ਼ਿਕਾਇਤ ’ਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿਤੀ ਹੈ।

ਇਹ ਵੀ ਪੜ੍ਹੋ: ਚੰਡੀਗੜ੍ਹ 'ਚ 16 ਸਾਲਾ ਲੜਕੇ ਦਾ ਚਾਕੂਆਂ ਨਾਲ ਕਤਲ  

ਜਾਣਕਾਰੀ ਦਿੰਦੇ ਹੋਏ ਰਮਨਦੀਪ ਸਿੰਘ ਵਾਸੀ ਦਸਮੇਸ਼ ਨਗਰੀ ਨੇ ਦਸਿਆ ਕਿ ਉਸ ਦੀ ਭੈਣ ਸਰਬਜੀਤ ਕੌਰ ਦਾ ਵਿਆਹ ਕਰੀਬ ਡੇਢ ਸਾਲ ਪਹਿਲਾਂ ਹਲਕਾ ਗੁਰੂਹਰਸਹਾਏ ਦੇ ਪਿੰਡ ਕਿੱਟੀਮਾਰ ਵਿਖੇ ਪੂਰੇ ਰੀਤੀ-ਰਿਵਾਜਾਂ ਨਾਲ ਹੋਇਆ ਸੀ। ਦਾਜ ਵਿਚ ਸੋਨੇ ਦੇ ਗਹਿਣੇ ਅਤੇ ਸਵਿਫਟ ਕਾਰ ਵੀ ਦਿਤੀ ਗਈ। ਉਸ ਨੇ ਆਪਣੀ ਭੈਣ ਦੇ ਸਹੁਰਿਆਂ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਉਹ ਸਰਬਜੀਤ ਨੂੰ ਦਾਜ ਲਿਆਉਣ ਲਈ ਤੰਗ ਪ੍ਰੇਸ਼ਾਨ ਕਰਦੇ ਸਨ।

ਇਹ ਵੀ ਪੜ੍ਹੋ: ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਦੀ ਪ੍ਰਾਪਤੀ ਸਾਰੀਆਂ ਔਰਤਾਂ ਲਈ ਪ੍ਰੇਰਨਾ ਹੈ: ਪ੍ਰਧਾਨ ਮੰਤਰੀ ਮੋਦੀ

ਰਮਨਦੀਪ ਅਨੁਸਾਰ ਪੁਲਿਸ ਵਲੋਂ ਕਈ ਵਾਰ ਰਾਜ਼ੀਨਾਮਾ ਵੀ ਕੀਤਾ ਗਿਆ। ਦੂਜੇ ਪਾਸੇ ਜਦੋਂ ਸਹੁਰੇ ਵਾਲਿਆਂ ਨੂੰ ਪਤਾ ਲੱਗਾ ਕਿ ਸਰਬਜੀਤ ਦੇ ਢਿੱਡ 'ਚ ਪਲ ਰਿਹਾ ਜਵਾਕ ਬੱਚੀ ਹੈ ਤਾਂ ਉਸ ਨੂੰ ਹੋਰ ਵੀ ਪ੍ਰੇਸ਼ਾਨ ਕਰਨ ਲੱਗ ਪਏ। ਜਿਸ ਕਾਰਨ ਉਹ ਬੀਮਾਰ ਹੋ ਗਈ, ਉਸ ਨੂੰ ਡੀਐਮਸੀ ਲੁਧਿਆਣਾ ਵਿਖੇ ਦਾਖਲ ਕਰਵਾਇਆ ਗਿਆ, ਜਿਥੇ ਬੱਚੀ ਨੂੰ ਜਨਮ ਦੇਣ ਤੋਂ ਬਾਅਦ ਉਸ ਦੀ ਮੌਤ ਹੋ ਗਈ। ਹੱਦ ਉਦੋਂ ਹੋ ਗਈ ਜਦੋਂ ਉਸ ਦਾ ਜੀਜਾ ਅਤੇ ਇਕ ਹੋਰ ਰਿਸ਼ਤੇਦਾਰ ਨਵ-ਜੰਮੀ ਬੱਚੀ ਨੂੰ ਲੈ ਕੇ ਫਰਾਰ ਹੋ ਗਏ।

ਰਮਨਦੀਪ ਨੇ ਪੁਲਿਸ ਤੋਂ ਮੰਗ ਕੀਤੀ ਹੈ ਕਿ ਦਾਜ ਦੇ ਲਾਲਚੀ ਭੈਣ ਦੇ ਸਹੁਰਿਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਤੀ ਜਾਵੇ, ਤਾਂ ਜੋ ਕੋਈ ਹੋਰ ਵਿਆਹੁਤਾ ਔਰਤ ਅਜਿਹੇ ਸਹੁਰਿਆਂ ਦਾ ਸ਼ਿਕਾਰ ਨਾ ਬਣੇ | ਦੂਜੇ ਪਾਸੇ ਮ੍ਰਿਤਕਾ ਦੇ ਸਹੁਰੇ ਪ੍ਰਵਾਰ ਨੇ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿਤਾ ਹੈ। ਇਸ ਮਾਮਲੇ ਸਬੰਧੀ ਮ੍ਰਿਤਕ ਦਿਓਰ ਸਤਨਾਮ ਸਿੰਘ ਨਾਲ ਗੱਲ ਕਰਨ ’ਤੇ ਉਨ੍ਹਾਂ ਸਰਬਜੀਤ ਦੇ ਮਾਪਿਆਂ ਵਲੋਂ ਲਗਾਏ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement