jalandhar West by poll: ਬਸਪਾ ਵੱਲੋਂ 32 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ
Published : Jun 24, 2024, 11:44 am IST
Updated : Jun 25, 2024, 8:59 am IST
SHARE ARTICLE
BSP
BSP

ਬਹੁਜਨ ਸਮਾਜ ਪਾਰਟੀ ਕਾਂਗਰਸ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ਵਿੱਚ ਸਬਕ ਸਿਖਾਉਣ ਦਾ ਕੰਮ ਕਰੇਗੀ।- ਜਸਵੀਰ ਗੜੀ

jalandhar West by poll: ਚੰਡੀਗੜ੍ਹ - ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜੀ ਨੇ ਪ੍ਰੈਸ ਨੋਟ ਰਾਹੀਂ ਜਲੰਧਰ ਵਿਧਾਨ ਸਭਾ ਪੱਛਮੀ ਤੇ ਉਪ ਚੋਣ ਲਈ ਚੋਣ-ਕਮਿਸ਼ਨ ਨੂੰ ਭੇਜੇ ਗਏ 32 ਸਟਾਰ ਪ੍ਰਚਾਰਕਾਂ ਦੀ ਸੂਚੀ ਪ੍ਰੈਸ ਨਾਲ ਸਾਂਝੀ ਕੀਤੀ ਹੈ ਜਿਸ ਵਿੱਚ ਮੁੱਖ ਤੌਰ ਤੇ ਬਹੁਜਨ ਸਮਾਜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਉੱਤਰ ਪ੍ਰਦੇਸ਼ ਕੁਮਾਰੀ ਮਾਇਆਵਤੀ , ਬਹੁਜਨ ਸਮਾਜ ਪਾਰਟੀ ਦੇ ਰਾਸ਼ਟਰੀ ਕੋਆਰਡੀਨੇਟਰ ਆਕਾਸ਼ ਆਨੰਦ ਜੀ, ਕੇਂਦਰੀ ਕੋਆਰਡੀਨੇਟਰ ਰਣਧੀਰ ਸਿੰਘ ਬੈਨੀਵਾਲ ਤੇ ਵਿਪੁਲ ਕੁਮਾਰ, ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ

ਵਿਧਾਇਕ ਡਾ. ਨਛੱਤਰ ਪਾਲ, ਅਜੀਤ ਸਿੰਘ ਭੈਣੀ, ਬਲਦੇਵ ਸਿੰਘ ਮਹਿਰਾ, ਗੁਰਲਾਲ ਸੈਲਾ, ਗੁਰਨਾਮ ਚੌਧਰੀ, ਐਡਵੋਕੇਟ ਬਲਵਿੰਦਰ ਕੁਮਾਰ, ਗੁਰਮੇਲ ਚੁੰਬਰ, ਚਮਕੌਰ ਸਿੰਘ ਵੀਰ, ਇ. ਜਸਵੰਤ ਰਾਏ, ਠੇਕੇਦਾਰ ਰਜਿੰਦਰ ਸਿੰਘ, ਤੀਰਥ ਰਾਜਪੁਰਾ, ਦਿਲਬਾਗ ਚੰਦ ਮਹਿੰਦੀਪੁਰ, ਮਾ. ਓਮ ਪ੍ਰਕਾਸ਼ ਸਰੋਏ, ਲਾਲ ਸਿੰਘ ਸਲਹਾਣੀ, ਐਡਵੋਕੇਟ ਰਣਜੀਤ ਕੁਮਾਰ, ਤਰਸੇਮ ਥਾਪਰ, ਅਮਰਜੀਤ ਝਲੂਰ, ਡਾ ਮੱਖਣ ਸਿੰਘ, ਜੋਗਿੰਦਰ ਪਾਲ ਭਗਤ, ਰਾਕੇਸ਼ ਕੁਮਾਰ ਦਾਤਾਰਪੁਰੀ, ਹਰਿੰਦਰ ਸ਼ੀਤਲ, ਜਗਦੀਸ਼ ਦੀਸ਼ਾ, ਲੇਖਰਾਜ ਜਮਾਲਪੁਰੀ, ਜਗਦੀਸ਼ ਸ਼ੇਰਪੁਰੀ,  ਪਰਮਜੀਤ ਮੱਲ, ਦਲਜੀਤ ਰਾਏ ਅਤੇ ਪ੍ਰਵੀਨ ਬੰਗਾ ਸ਼ਾਮਿਲ ਹਨ। 

 ਗੜੀ ਨੇ ਕਿਹਾ ਕਿ ਕਾਂਗਰਸ ਤੇ ਆਪ ਪਾਰਟੀ ਦੇ ਇੰਡੀਆ ਗੱਠਜੋੜ ਰਾਹੀਂ ਦੇਸ਼ ਦੇ ਦਲਿਤ ਪਛੜੇ ਵਰਗਾਂ ਤੇ ਘੱਟ ਗਿਣਤੀ ਵਰਗਾਂ ਨੂੰ ਸੰਵਿਧਾਨ ਬਚਾਉਣ ਦੇ ਮੁੱਦੇ ਤੇ ਗੁਮਰਾਹ ਕਰਕੇ ਕਮਜੋਰ ਵਰਗਾਂ ਦੀਆਂ ਵੋਟਾਂ ਤਾਂ ਬਟੋਰੀਆਂ ਹਨ ਪ੍ਰੰਤੂ ਕਮਜੋਰ ਵਰਗਾਂ ਦੇ ਸੰਵਿਧਾਨਿਕ ਹੱਕਾਂ ਅਧਿਕਾਰਾਂ ਨੂੰ ਹਮੇਸ਼ਾ ਅਣਗੌਲਿਆ ਕੀਤਾ ਹੈ। ਜਿਸਦੀ ਤਾਜ਼ਾ ਉਦਾਹਰਨ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਵਜੋਂ ਦਲਿਤ ਮਲਿਕਾਅਰਜਨ ਖੜ੍ਹਗੇ ਨੂੰ ਅਣਗੌਲਿਆ ਕਰਕੇ ਬੀਬੀ ਸੋਨੀਆ ਗਾਂਧੀ ਨੂੰ ਅੱਗੇ ਕੀਤਾ ਹੈ। ਖੜਗੇ ਅਤੇ ਹੋਰ ਦਲਿਤ ਪਿਛੜੇ ਆਗੂਆਂ ਦੇ ਨਾਮ ਤੇ ਕਮਜੋਰ ਵਰਗਾਂ ਦੀਆਂ ਵੋਟਾਂ ਨੂੰ ਝੂਠੇ ਲਾਰੇ ਵਾਅਦੇ ਲਾਕੇ ਕਾਂਗਰਸ ਪਾਰਟੀ ਹਮੇਸ਼ਾ ਲੁੱਟਦੀ ਰਹੀ ਹੈ। ਇਹੀ ਕੰਮ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਕਰ ਰਹੀ। ਬਹੁਜਨ ਸਮਾਜ ਪਾਰਟੀ ਕਾਂਗਰਸ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ਵਿੱਚ ਸਬਕ ਸਿਖਾਉਣ ਦਾ ਕੰਮ ਕਰੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement