
ਪੰਜਾਬ ਅਤੇ ਚੰਡੀਗੜ੍ਹ ਦੇ ਅਹਿਮ ਮੁੱਦਿਆਂ 'ਤੇ ਚਰਚਾ ਕੀਤੀ ਗਈ
Banwarilal Purohit News:ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਐਤਵਾਰ ਨੂੰ ਨਵੀਂ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਪੰਜਾਬ ਅਤੇ ਚੰਡੀਗੜ੍ਹ ਦੇ ਅਹਿਮ ਮੁੱਦਿਆਂ 'ਤੇ ਚਰਚਾ ਕੀਤੀ।
ਸੱਤ ਮਹੀਨੇ ਪਹਿਲਾਂ ਰਾਜਪਾਲ ਪੁਰੋਹਿਤ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ ਮੁਲਾਕਾਤ ਕੀਤੀ ਸੀ ਅਤੇ ਪੰਜਾਬ ਵਿਚ ਵੱਧ ਰਹੇ ਨਸ਼ਿਆਂ ਬਾਰੇ ਚਿੰਤਾ ਪ੍ਰਗਟਾਈ ਸੀ। ਰਾਜਪਾਲ ਨੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਸਰਹੱਦੀ ਖੇਤਰ ਦਾ ਦੌਰਾ ਵੀ ਕੀਤਾ ਅਤੇ ਸੂਬੇ ਵਿਚ ਨਸ਼ਿਆਂ ਬਾਰੇ ਚਿੰਤਾ ਪ੍ਰਗਟਾਈ ਸੀ।
(For more Punjabi news apart from Punjab Governor Banwarilal Purohit calls on Home Minister Amit Shah, stay tuned to Rozana Spokesman)