Punjab Weather Update: ਪੰਜਾਬ ਵਿਚ ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ, ਪਵੇਗਾ ਭਾਰੀ ਮੀਂਹ

By : GAGANDEEP

Published : Jun 24, 2024, 8:50 am IST
Updated : Jun 24, 2024, 8:50 am IST
SHARE ARTICLE
Punjab Weather Update News
Punjab Weather Update News

Punjab Weather Update: ਜ਼ਿਆਦਾਤਰ ਇਲਾਕਿਆਂ 'ਚ ਹਲਕੇ ਬੱਦਲ ਛਾਏ ਰਹਿਣਗੇ ਅਤੇ ਕੁਝ ਥਾਵਾਂ 'ਤੇ ਮੀਂਹ ਪੈ ਸਕਦਾ ਹੈ

Punjab Weather Update News: ਪੰਜਾਬ ਦਾ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਲਗਾਤਾਰ ਦੂਜੇ ਦਿਨ ਤਾਪਮਾਨ ਵਿਚ ਇਕ ਵਾਰ ਫਿਰ ਔਸਤਨ 1.5 ਡਿਗਰੀ ਦਾ ਵਾਧਾ ਹੋਇਆ ਹੈ। ਜਿਸ ਕਾਰਨ ਅੱਜ ਮੌਸਮ ਵਿਭਾਗ ਨੇ 13 ਜ਼ਿਲ੍ਹਿਆਂ ਵਿੱਚ ਹੀਟਵੇਵ ਅਲਰਟ ਜਾਰੀ ਕੀਤਾ ਹੈ। ਐਤਵਾਰ ਸ਼ਾਮ ਫਰੀਦਕੋਟ ਵਿੱਚ ਵੱਧ ਤੋਂ ਵੱਧ ਤਾਪਮਾਨ 43.7 ਡਿਗਰੀ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ: Astronaut Sunita Williams: ਕੌਣ ਹੈ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼, ਜੋ ਯਾਨ ਵਿਚ ਤਕਨੀਕੀ ਖ਼ਰਾਬੀ ਹੋਣ ਕਾਰਨ ਪੁਲਾੜ ਵਿਚ ਹੀ ਫਸੇ

ਮੌਸਮ ਵਿਭਾਗ ਵੱਲੋਂ ਜਾਰੀ ਯੈਲੋ ਅਲਰਟ ਅਨੁਸਾਰ ਅੱਜ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ ਸਾਹਿਬ, ਫ਼ਰੀਦਕੋਟ, ਮੋਗਾ, ਲੁਧਿਆਣਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਵਿੱਚ ਹੀਟ ਵੇਵ ਰਹੇਗੀ। ਇਨ੍ਹਾਂ ਸ਼ਹਿਰਾਂ ਵਿੱਚ ਤਾਪਮਾਨ 42 ਤੋਂ 45 ਡਿਗਰੀ ਦੇ ਆਸ-ਪਾਸ ਰਹਿ ਸਕਦਾ ਹੈ। ਇਹ ਚਿਤਾਵਨੀ 25 ਜੂਨ ਨੂੰ ਵੀ ਬਰਕਰਾਰ ਰਹੇਗੀ ਅਤੇ ਇਸ ਦਿਨ ਵੀ ਇਨ੍ਹਾਂ ਇਲਾਕਿਆਂ ਵਿੱਚ ਗਰਮੀ ਦੀ ਲਹਿਰ ਤੇਜ਼ ਹੋ ਜਾਵੇਗੀ।

ਇਹ ਵੀ ਪੜ੍ਹੋ: Health News: ਮਨੁੱਖੀ ਸਿਹਤ ਲਈ ਮਿੱਟੀ ਦੇ ਘੜੇ ਹਨ ਵਰਦਾਨ

26 ਤੋਂ ਰਾਹਤ, ਪ੍ਰੀ-ਮਾਨਸੂਨ ਦਸਤਕ ਦੇਵੇਗਾ
ਮੌਸਮ ਵਿਭਾਗ ਨੇ ਸਿਰਫ਼ ਦੋ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਜਦਕਿ 26 ਜੂਨ ਤੋਂ ਸੂਬੇ 'ਚ ਰਾਹਤ ਮਿਲਦੀ ਨਜ਼ਰ ਆ ਰਹੀ ਹੈ। ਇਸ ਦਿਨ ਜ਼ਿਆਦਾਤਰ ਇਲਾਕਿਆਂ 'ਚ ਹਲਕੇ ਬੱਦਲ ਛਾਏ ਰਹਿਣਗੇ ਅਤੇ ਕੁਝ ਥਾਵਾਂ 'ਤੇ ਮੀਂਹ ਪੈ ਸਕਦਾ ਹੈ। ਜਦੋਂ ਕਿ 28 ਜੂਨ ਨੂੰ ਮੀਂਹ ਪੈਣ ਦੀ ਸੰਭਾਵਨਾ ਜ਼ਿਆਦਾ ਹੈ, ਜੋ ਕਿ ਪ੍ਰੀ-ਮਾਨਸੂਨ ਦੀ ਸ਼ੁਰੂਆਤ ਹੋਵੇਗੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 

ਜਿਵੇਂ-ਜਿਵੇਂ ਅਸੀਂ ਜੂਨ ਦੇ ਅੰਤ ਵੱਲ ਵਧ ਰਹੇ ਹਾਂ, ਮਾਨਸੂਨ ਰਫ਼ਤਾਰ ਫੜ ਰਿਹਾ ਹੈ। ਪੱਛਮੀ ਬੰਗਾਲ ਤੋਂ ਮਾਨਸੂਨ ਦੀ ਰਫ਼ਤਾਰ ਮੱਠੀ ਪੈ ਗਈ ਹੈ ਪਰ ਮੱਧ ਪ੍ਰਦੇਸ਼ ਤੋਂ ਮਾਨਸੂਨ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਅੰਦਾਜ਼ਾ ਹੈ ਕਿ ਆਉਣ ਵਾਲੇ ਦਿਨਾਂ 'ਚ ਇਹ ਯੂ.ਪੀ ਅਤੇ ਰਾਜਸਥਾਨ 'ਚ ਦਾਖਲ ਹੋਵੇਗਾ।
ਜੇਕਰ ਇਸ ਦੀ ਰਫ਼ਤਾਰ ਠੀਕ ਰਹੀ ਤਾਂ ਮਾਨਸੂਨ 30 ਜੂਨ ਦੇ ਆਸ-ਪਾਸ ਪੰਜਾਬ ਵਿਚ ਦਾਖ਼ਲ ਹੋ ਜਾਵੇਗਾ। ਇਸ ਸਾਲ ਮਾਨਸੂਨ ਸਹੀ ਸਮੇਂ 'ਤੇ ਪੰਜਾਬ ਦੀਆਂ ਸਰਹੱਦਾਂ 'ਚ ਦਾਖਲ ਹੋਣ ਦਾ ਅੰਦਾਜ਼ਾ ਹੈ।
 

(For more Punjabi news apart from punjab weather update news , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement