Ludhiana News : ਜਗਰਾਓਂ 'ਚ ਅਣਪਛਾਤੇ ਵਾਹਨ ਨੇ ਬਾਈਕ ਨੂੰ ਮਾਰੀ ਟੱਕਰ ,ਇੱਕ ਵਿਅਕਤੀ ਦੀ ਹੋਈ ਮੌਤ
Published : Jun 24, 2024, 3:03 pm IST
Updated : Jun 24, 2024, 3:03 pm IST
SHARE ARTICLE
Road Accident
Road Accident

ਕੰਮ ਤੋਂ ਵਾਪਸ ਆਪਣੇ ਘਰ ਪਰਤ ਰਿਹਾ ਸੀ ਮ੍ਰਿਤਕ

Ludhiana News : ਲੁਧਿਆਣਾ ਜ਼ਿਲ੍ਹੇ ਦੇ ਜਗਰਾਓ ਵਿਖੇ ਐਤਵਾਰ ਦੇਰ ਰਾਤ ਕੰਮ ਤੋਂ ਘਰ ਪਰਤ ਰਹੇ ਇੱਕ ਬਾਈਕ ਸਵਾਰ ਵਿਅਕਤੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਸੁਖਵੀਰ ਸਿੰਘ (48) ਵਾਸੀ ਦੋਲੋਂ ਕਲਾਂ ਵਜੋਂ ਹੋਈ ਹੈ।

ਇਸ ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਵਿੱਚ ਰਖਵਾਇਆ ਹੈ। ਜਿਸ ਦਾ ਸੋਮਵਾਰ ਨੂੰ ਪੋਸਟ ਮਾਰਟਮ ਕੀਤਾ ਜਾਵੇਗਾ।

ਗੁਆਂਢੀ ਨੇ ਪਰਿਵਾਰ ਨੂੰ ਦਿੱਤੀ ਸੂਚਨਾ 

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਜੋਧਾਂ ਦੇ ਏਐਸਆਈ ਦਲਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਲੜਕੇ ਜਗਦੀਪ ਸਿੰਘ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦਾ ਪਿਤਾ ਲੁਧਿਆਣਾ ਵਿੱਚ ਮਜ਼ਦੂਰੀ ਦਾ ਕੰਮ ਕਰਦਾ ਹੈ। ਬੀਤੀ ਦੇਰ ਰਾਤ ਉਸ ਦੇ ਗੁਆਂਢੀ ਨੇ ਉਸ ਨੂੰ ਫੋਨ ਕਰਕੇ ਦੱਸਿਆ ਕਿ ਉਸ ਦੇ ਪਿਤਾ ਦਾ ਪਿੰਡ ਦੋਲੋ ਕਲਾਂ ਤੋਂ ਖੇੜੀ ਨੂੰ ਜਾਂਦੀ ਸੜਕ ’ਤੇ ਐਕਸੀਡੈਂਟ ਹੋ ਗਿਆ ਹੈ।

ਇਹ ਸੁਣ ਕੇ ਉਹ ਆਪਣੇ ਗੁਆਂਢੀ ਨੂੰ ਨਾਲ ਲੈ ਕੇ ਪਿੰਡ ਦੇ ਪੈਟਰੋਲ ਪੰਪ ਤੋਂ ਥੋੜ੍ਹਾ ਅੱਗੇ ਮੌਕੇ 'ਤੇ ਪਹੁੰਚ ਗਿਆ। ਜਿੱਥੇ ਉਸਦਾ ਪਿਤਾ ਸੜਕ ਕਿਨਾਰੇ ਪਿਆ ਸੀ ਅਤੇ ਉਸਦੇ ਸਿਰ ਵਿੱਚੋਂ ਕਾਫੀ ਖੂਨ ਨਿਕਲਿਆ ਹੋਇਆ ਸੀ। ਉਸ ਦਾ ਮੋਟਰ ਸਾਈਕਲ ਕੁਝ ਦੂਰੀ 'ਤੇ ਪਿਆ ਸੀ। ਜਦੋਂ ਉਸ ਨੇ ਆਪਣੇ ਪਿਤਾ ਨੂੰ ਹਿਲਾ ਕੇ ਦੇਖਿਆ ਤਾਂ ਉਸ ਦੇ ਪਿਤਾ ਦੀ ਜ਼ਿਆਦਾ ਖੂਨ ਵਹਿਣ ਕਾਰਨ ਮੌਤ ਹੋ ਚੁੱਕੀ ਸੀ।

ਅਣਪਛਾਤੇ ਵਾਹਨ ਨੇ ਮਾਰੀ ਟੱਕਰ  

ਪੀੜਤ ਨੇ ਦੱਸਿਆ ਕਿ ਉਸ ਦਾ ਪਿਤਾ ਲੁਧਿਆਣਾ ਵਿੱਚ ਕੰਮ ਕਰਦਾ ਸੀ। ਜਿਸ ਕਾਰਨ ਉਹ ਹਰ ਰੋਜ਼ ਬਾਈਕ 'ਤੇ ਜਾਂਦਾ ਸੀ ਪਰ ਐਤਵਾਰ ਨੂੰ ਇੱਕ ਤੇਜ਼ ਰਫਤਾਰ ਅਣਪਛਾਤੇ ਵਾਹਨ ਨੇ ਬਹੁਤ ਹੀ ਲਾਪਰਵਾਹੀ ਨਾਲ ਉਸਦੇ ਪਿਤਾ ਦੀ ਬਾਈਕ ਨੂੰ ਟੱਕਰ ਮਾਰ ਦਿੱਤੀ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement