Mansa News : ਜ਼ਮੀਨ ਦੇ ਇੰਤਕਾਲ ਬਦਲੇ 5500 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਕਾਬੂ
Published : Jun 24, 2024, 6:55 pm IST
Updated : Jun 24, 2024, 6:55 pm IST
SHARE ARTICLE
Patwari Joginder Singh
Patwari Joginder Singh

ਉਕਤ ਪਟਵਾਰੀ ਨੂੰ ਮਾਨਸਾ ਦੇ ਪਿੰਡ ਰੰਘੜਿਆਲ ਦੇ ਵਸਨੀਕ ਗੁਰਚੰਦ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ

Mansa News : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਮਾਨਸਾ ਜ਼ਿਲ੍ਹੇ ਦੇ ਮਾਲ ਹਲਕਾ ਦਾਤੇਵਾਸ, ਤਹਿਸੀਲ ਬੁਢਲਾਡਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਜੋਗਿੰਦਰ ਸਿੰਘ ਨੂੰ 5500 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਮਾਨਸਾ ਦੇ ਪਿੰਡ ਰੰਘੜਿਆਲ ਦੇ ਵਸਨੀਕ ਗੁਰਚੰਦ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਹਨਾਂ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣਾ ਬਿਆਨ ਦਰਜ ਕਰਵਾਇਆ ਹੈ ਕਿ ਉਕਤ ਪਟਵਾਰੀ ਨੇ ਸਾਂਝੀ ਜ਼ਮੀਨ ਦੀ ਵੰਡ ਅਤੇ ਇਸਦੀ ਹੱਦਬੰਦੀ ਕਰਨ ਲਈ ਪਹਿਲਾਂ ਹੀ ਉਸ ਤੋਂ ਅਤੇ ਹੋਰਨਾਂ ਹਿੱਸੇਦਾਰਾਂ ਤੋਂ ਰਿਸ਼ਵਤ ਵਜੋਂ 12,000 ਰੁਪਏ ਲੈ ਲਏ ਹਨ। ਹੁਣ ਮੁਲਜ਼ਮ ਪਟਵਾਰੀ ਨੇ ਇਸ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਦੀ ਮੰਗ ਕੀਤੀ, ਪਰ ਸੌਦਾ 6,000 ਰੁਪਏ ਵਿੱਚ ਤੈਅ ਹੋਇਆ ਅਤੇ ਉਹ ਪਹਿਲਾਂ ਹੀ 1000 ਰੁਪਏ ਲੈ ਚੁੱਕਾ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,500 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।


ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅਗਲੇਰੀ ਪੁੱਛਗਿੱਛ ਜਾਰੀ ਹੈ।

Location: India, Punjab, Mansa

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM
Advertisement