Firozpur Accident News: ਫ਼ਿਰੋਜ਼ਪੁਰ 'ਚ ਸੜਕ ਹਾਦਸੇ ਵਿਚ ਸਬ-ਇੰਸਪੈਕਟਰ ਸਮੇਤ 2 ਦੀ ਮੌਤ
Published : Jun 24, 2025, 11:45 am IST
Updated : Jun 24, 2025, 11:45 am IST
SHARE ARTICLE
Firozpur Accident News in punjabi
Firozpur Accident News in punjabi

Firozpur Accident News: ਡਿਊਟੀ ਤੋਂ ਵਾਪਸ ਜਾਂਦੇ ਸਮੇਂ SI ਦੀ ਗੱਡੀ ਦੀ ਦੂਜੀ ਗੱਡੀ ਨਾਲ ਹੋਈ ਟੱਕਰ

Firozpur Accident News in punjabi : ਫ਼ਿਰੋਜ਼ਪੁਰ -ਫਾਜ਼ਿਲਕਾ ਹਾਈਵੇ ਉੱਪਰ ਇੱਕ ਭਿਆਨਕ ਦਰਦਨਾਕ ਹਾਦਸਾ ਵਾਪਰਿਆ ਹੈ। ਇਥੇ ਦੋ ਕਾਰਾਂ ਦੀ ਆਹਮੋ-ਸਾਹਮਣੀ ਟੱਕਰ ਹੋ ਗਈ।  ਹਾਦਸੇ ਵਿਚ 2 ਲੋਕਾਂ ਦੀ ਮੌਤ ਹੋ ਗਈ ਜਦਕਿ ਪੰਜ ਤੋਂ ਛੇ ਜਣੇ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਸਿਵਲ ਹਸਪਤਾਲ ਵਿੱਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ। ਕਈ ਜ਼ਖ਼ਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਜਾਣਕਾਰੀ ਮੁਤਾਬਕ ਫਿਰੋਜ਼ਪੁਰ-ਫਾਜ਼ਿਲਕਾ ਜੀਟੀ ਰੋਡ 'ਤੇ ਸਥਿਤ ਪਿੰਡ ਪੀਰ ਖਾਂ ਸ਼ੇਖਾਂ ਲਾਗੇ ਇਹ ਹਾਦਸਾ ਵਾਪਰਿਆ। ਇੱਕ ਮ੍ਰਿਤਕ ਦੀ ਪਛਾਣ ਕੁਲਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਤਰਨਤਾਰਨ ਵਜੋਂ ਹੋਈ ਹੈ, ਜੋ ਕਿ ਪੰਜਾਬ ਪੁਲਸ ਦੇ ਸਬ-ਇੰਸਪੈਕਟਰ ਵਜੋਂ ਜ਼ਿਲ੍ਹਾ ਫਾਜ਼ਿਲਕਾ ਵਿਖੇ ਤੈਨਾਤ ਸਨ।

ਡਿਊਟੀ ਤੋਂ ਵਾਪਸ ਜਾਦਿਆਂ ਰਸਤੇ ਵਿਚ ਹਾਦਸੇ ਦਾ ਸ਼ਿਕਾਰ ਹੋ ਗਏ। ਇੱਕ ਹੋਰ ਮ੍ਰਿਤਕ ਔਰਤ ਦੀ ਪਛਾਣ ਨਹੀਂ ਹੋ ਸਕੀ ਹੈ। ਬਾਕੀ ਦੇ ਚਾਰੇ ਜ਼ਖ਼ਮੀ ਫ਼ਿਰੋਜ਼ਪੁਰ ਦੇ ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। 108 ਐਮਰਜੈਂਸੀ ਐੱਬੂਲੈਂਸ ਵੀ ਮੌਕੇ 'ਤੇ ਪਹੁੰਚ ਗਈ ਅਤੇ ਮੌਕੇ 'ਤੇ ਇਕੱਤਰ ਲੋਕਾਂ ਦੀ ਸਹਾਇਤਾ ਨਾਲ ਐਬੂਲੈਂਸ ਰਾਹੀਂ ਫਿਰੋਜ਼ਪੁਰ ਵਿਖੇ ਇਲਾਜ ਲਈ ਰਵਾਨਾ ਕਰ ਦਿੱਤਾ ਗਿਆ।

(For more news apart from 'Ludhiana West Bypoll Election Result 2025 Sanjeev Arora winner ',  stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement