Amritpal Singh Mehron: ਅੰਮ੍ਰਿਤਪਾਲ ਮਹਿਰੋਂ ਦੀ ਵਿਦੇਸ਼ ਤੋਂ ਗ੍ਰਿਫ਼ਤਾਰੀ ਲਈ ਇੰਟਰਪੋਲ ਬਲਿਊ ਨੋਟਿਸ ਜਾਰੀ 
Published : Jun 24, 2025, 12:22 pm IST
Updated : Jun 24, 2025, 12:22 pm IST
SHARE ARTICLE
Amritpal Singh Mehron
Amritpal Singh Mehron

ਕਤਲ ਮਗਰੋਂ UAE ਭੱਜ ਗਿਆ ਸੀ ਮਹਿਰੋਂ

Amritpal Singh Mehron: ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਵਾਸੀ ਲੁਧਿਆਣਾ ਦੇ ਕਤਲ ਮਾਮਲੇ ਵਿਚ ਨਾਮਜ਼ਦ ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ਗ੍ਰਿਫ਼ਤਾਰੀ ਲਈ ਹੁਣ ਬਠਿੰਡਾ ਵੱਲੋਂ ਇੰਟਰਪੋਲ ਬਲਿਊ ਨੋਟਿਸ ਜਾਰੀ ਕੀਤਾ ਗਿਆ ਹੈ ਤਾਂ ਜੋ ਉਸ ਨੂੰ ਛੇਤੀ ਬਾਹਰੀ ਮੁਲਕ ਵਿਚੋਂ ਲੱਭ ਕੇ ਗ੍ਰਿਫ਼ਤਾਰ ਕੀਤਾ ਜਾ ਸਕੇ। ਜਦਕਿ ਇਸ ਮਾਮਲੇ ਵਿਚ ਸ਼ਾਮਲ ਉਸ ਦੇ ਸਾਥੀ ਰਣਜੀਤ ਸਿੰਘ ਵਾਸੀ ਪਿੰਡ ਸੋਹਲ (ਤਰਨਤਾਰਨ) ਅਤੇ ਪੰਜਵੇਂ ਅਣਪਛਾਤੇ ਵਿਅਕਤੀ ਨੂੰ ਹਾਲੇ ਤਕ ਪੁਲਿਸ ਲੱਭ ਨਹੀਂ ਸਕੀ।

ਇਸ ਸਬੰਧੀ ਬਠਿੰਡਾ ਦੇ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਨੇ ਕਿਹਾ ਕਿ ਕੰਚਨ ਕੁਮਾਰੀ ਉਰਫ਼ ਕਮਲ ਭਾਬੀ ਦੇ ਕਤਲ ਨੂੰ ਅੰਜਾਮ ਦੇਣ ਮਗਰੋਂ ਅੰਮ੍ਰਿਤਪਾਲ ਸਿੰਘ ਮਹਿਰੋਂ ਯੂਨਾਈਟਿਡ ਅਰਬ ਅਮੀਰਾਤ (ਯੂ.ਏ.ਆਈ.) ਭੱਜ ਗਿਆ ਹੈ, ਜਿਸ ਦੀ ਗ੍ਰਿਫ਼ਤਾਰੀ ਲਈ ਜਿਥੇ ਪਹਿਲਾਂ ਲੁੱਕ ਆਊਟ ਸਰਕੁਲਰ ਜਾਰੀ ਕੀਤਾ ਗਿਆ ਸੀ, ਉਥੇ ਹੁਣ ਬਿਊਰੋ ਆਫ਼ ਇਨਵੈਸਟੀਗੇਸ਼ਨ ਨੂੰ ਇੰਟਰਪੋਲ ਨਾਲ ਰਾਬਤਾ ਕਰਨ ਲਈ ਪੱਤਰ ਲਿਖਿਆ ਹੈ ਤੇ ਉਸ ਦਾ ਇੰਟਰਪੋਲ ਬਲਿਊ ਨੋਟਿਸ ਜਾਰੀ ਕਰਵਾਇਆ ਗਿਆ ਹੈ।

ਉਨ੍ਹਾਂ ਕਿਹਾ ਕਿ ਇਹ ਨੋਟਿਸ ਜਾਰੀ ਹੋਣ ਮਗਰੋਂ ਸਬੰਧਤ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਲਈ ਉਸ ਦਾ ਸਬੰਧਿਤ ਮੁਲਕ ਵਿਚ ਟਿਕਾਣਾ ਲੱਭਿਆ ਜਾਂਦਾ ਹੈ ਤੇ ਉਸ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੇ ਮੁਲਕ ਵਿਚ ਭੇਜਣ ਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮਹਿਰੋਂ ਦੇ ਚੌਥੇ ਸਾਥੀ ਰਣਜੀਤ ਸਿੰਘ ਵਾਸੀ ਪਿੰਡ ਸੋਹਲ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਤੇ ਉਸ ਦੀ ਗ੍ਰਿਫ਼ਤਾਰੀ ਉਪਰੰਤ ਇਨ੍ਹਾਂ ਦੇ ਪੰਜਵੇ ਸਾਥੀ ਦਾ ਪਤਾ ਲੱਗ ਸਕੇਗਾ।

ਕੀ ਹੁੰਦਾ ਹੈ ਇੰਟਰਪੋਲ ਬਲਿਊ ਨੋਟਿਸ?

ਕਿਸੇ ਵਿਅਕਤੀ ਦੀ ਪਛਾਣ, ਸਥਾਨ ਜਾਂ ਅਪਰਾਧਿਕ ਜਾਂਚ ਦੇ ਸੰਬੰਧ ਵਿਚ ਗਤੀਵਿਧੀਆਂ ਬਾਰੇ ਜਾਣਕਾਰੀ ਲਈ ਬੇਨਤੀ ਪੱਤਰ ਹੁੰਦਾ ਹੈ। ਇਹ ਇੰਟਰਪੋਲ ਦੇ ਸੱਤ ਰੰਗ ਕੋਡ ਵਾਲੇ ਨੋਟਿਸਾਂ ਵਿਚੋਂ ਇੱਕ ਹੈ, ਜੋ ਮੈਂਬਰਾਂ ਦੇਸ਼ਾ ਵਿਚਕਾਰ ਜਾਣਕਾਰੀ ਸਾਂਝੀ ਕਰਨ ਦੀ ਸਹੂਲਤ ਲਈ ਤਿਆਰ ਕੀਤਾ ਗਿਆ। ਬਲਿਊ ਨੋਟਿਸ ਅਕਸਰ ਰੈੱਡ ਨੋਟਿਸ ਜਾਰੀ ਹੋਣ ਤੋਂ ਪਹਿਲਾਂ ਖੁਫ਼ੀਆ ਜਾਣਕਾਰੀ ਇਕੱਤਰ ਕਰਨ ਲਈ ਵਰਤੇ ਜਾਂਦੇ ਹਨ, ਜੋ ਕਿ ਇਕ ਭਗੌੜੇ ਦੀ ਗ੍ਰਿਫ਼ਤਾਰੀ ਲਈ ਬੇਨਤੀ ਪੱਤਰ ਹੈ। 

SHARE ARTICLE

ਏਜੰਸੀ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement