Tarntaran News : ਤਰਨਤਾਰਨ ’ਚ ਭੇਤਭਰੇ ਹਾਲਾਤ ਵਿਚ ਵਿਆਹੁਤਾ ਦੀ ਮੌਤ
Published : Jun 24, 2025, 1:37 pm IST
Updated : Jun 24, 2025, 1:37 pm IST
SHARE ARTICLE
Married Woman Dies Under Mysterious Circumstances in Tarntaran Latest News in Punjabi
Married Woman Dies Under Mysterious Circumstances in Tarntaran Latest News in Punjabi

Tarntaran News : ਪਰਵਾਰ ਨੇ ਸਹੁਰੇ ਪਰਵਾਰ ’ਤੇ ਲਗਾਏ ਕਤਲ ਦੇ ਇਲਜ਼ਾਮ

Married Woman Dies Under Mysterious Circumstances in Tarntaran Latest News in Punjabi ਜ਼ਿਲ੍ਹਾ ਤਰਨਤਾਰਨ ਦੇ ਪਿੰਡ ਹਵੇਲੀਆਂ ਦੀ ਇਕ ਵਿਆਹੁਤਾ ਲੜਕੀ ਦੀ ਭੇਤਭਰੇ ਹਾਲਾਤ ਵਿਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਮ੍ਰਿਤਕ ਦੇਹ ਨੂੰ ਤਰਨਤਾਰਨ ਦੇ ਸਿਵਲ ਹਸਪਤਾਲ ਦੇ ਡੈਡ ਹਾਊਸ ਵਿਚ ਰੱਖਿਆ ਗਿਆ ਹੈ, ਪਰਵਾਰ ਨੇ ਸਹੁਰੇ ਪਰਵਾਰ ਵਿਰੁਧ ਕਤਲ ਦੇ ਇਲਜ਼ਾਮ ਲਗਾਏ ਹਨ। ਫ਼ਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਚ ਸ਼ੁਰੂ ਕਰ ਦਿਤੀ ਹੈ।

ਮ੍ਰਿਤਕ ਸੰਜਨਾ ਉਰਫ਼ ਲਵ ਦਾ ਪਰਵਾਰ ਜੋ ਕਿ ਫ਼ਿਰੋਜ਼ਪੁਰ ਦਾ ਰਹਿਣ ਵਾਲਾ ਹੈ, ਨੇ ਦਸਿਆ ਕਿ ਸੰਜਨਾ ਨੇ ਅੱਜ ਸਵੇਰੇ 7 ਵਜੇ ਸਾਡੇ ਨਾਲ ਚੰਗੀ ਭਲੀ ਗੱਲ ਕੀਤੀ ਪਰ ਬਾਅਦ ਵਿਚ ਫ਼ੋਨ ਆਇਆ ਕਿ ਤੁਹਾਡੀ ਲੜਕੀ ਨੇ ਫਾਹਾ ਲਾ ਕੇ ਆਤਮਾ ਹੱਤਿਆ ਕਰ ਲਈ ਹੈ। ਸਾਨੂੰ ਸ਼ੱਕ ਹੈ ਕਿ ਸਾਡੀ ਲੜਕੀ ਨੂੰ ਉਸ ਦੇ ਸਹੁਰੇ ਪਰਵਾਰ ਨੇ ਮਾਰਿਆ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਵੀ ਕੀਤੀ।

ਉੱਧਰ ਮੌਕੇ ’ਤੇ ਪੁੱਜੇ ਜਾਂਚ ਅਧਿਕਾਰੀ ਨੇ ਕਿਹਾ ਕਿ ਇਹ ਲੜਕੀ ਸੰਜਨਾ ਉਰਫ਼ ਲਵ ਪੁੱਤਰੀ ਮੰਗਲ ਵਾਸੀ ਪੀਰਾਂ ਵਾਲਾ ਜ਼ਿਲ੍ਹਾ ਫ਼ਿਰੋਜ਼ਪੁਰ ਉਮਰ 20 ਸਾਲ ਦਾ ਵਿਆਹ ਜੁਗਰਾਜ ਸਿੰਘ ਵਾਸੀ ਪਿੰਡ ਹਵੇਲੀਆਂ ਨਾਲ ਕਰੀਬ ਦੋ ਸਾਲ ਪਹਿਲਾ ਹੋਇਆ ਸੀ ਜਿਸ ਦਾ ਕੋਈ ਬੱਚਾ ਨਾ ਹੋਣ ਕਰ ਕੇ ਪ੍ਰੇਸ਼ਾਨ ਰਹਿੰਦੀ ਸੀ। ਫਿਲਹਾਲ ਇਸ ਦੀ ਮਾਤਾ ਦੇ ਬਿਆਨਾਂ ’ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਬਾਕੀ ਪੋਸਟ ਮਾਰਟਮ ਰਿਪੋਰਟ ਆਉਣ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM
Advertisement