Moga News: ਮਨਾਲੀ ਘੁੰਮਣ ਜਾ ਰਹੇ ਕਾਰ ਸਵਾਰਾਂ ਨੇ ਲਈ ਮੋਟਰਸਾਈਕਲ ਸਵਾਰ ਨੌਜਵਾਨ ਦੀ ਜਾਨ
Published : Jun 24, 2025, 3:15 pm IST
Updated : Jun 24, 2025, 3:15 pm IST
SHARE ARTICLE
Punjab News
Punjab News

ਅਵਤਾਰ ਸਿੰਘ ਵਾਸੀ ਲੁਧਿਆਣਾ ਵਜੋਂ ਹੋਈ ਮ੍ਰਿਤਕ ਦੀ ਪਛਾਣ

Moga News:  ਮੋਗਾ ਦੇ ਪਿੰਡ ਘੱਲ ਕਲਾਂ ਨੇੜੇ ਹਾਈਵੇ 'ਤੇ ਤੜਕਸਾਰ ਕਰੀਬ 2.30 ਵਜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਦੌਰਾਨ ਇਕ ਮੋਟਰਸਾਈਕਲ ਨੌਜਵਾਨ ਦੀ ਮੌਤ ਹੋ ਗਈ। ਇਹ ਹਾਦਸਾ ਇੱਕ ਗੱਡੀ ਅਤੇ ਮੋਟਰਸਾਈਕਲ ਦੀ ਟੱਕਰ ਹੋਣ ਕਾਰਨ ਵਾਪਰਿਆ। 

ਮ੍ਰਿਤਕ ਆਪਣੇ ਮਾਪਿਆਂ ਦਾ ਇਕਲੌਤਾ ਬੁਢਾਪੇ ਦਾ ਸਹਾਰਾ ਸੀ ਤੇ ਉਹ ਹਾਲੇ ਕੁਆਰਾ ਸੀ। ਉਸ ਦਾ ਵੱਡਾ ਭਰਾ ਵੱਖਰੇ ਘਰ 'ਚ ਰਹਿੰਦਾ ਹੈ।

ਮਿਲੀ ਜਾਣਕਾਰੀ ਅਨੁਸਾਰ 4 ਨੌਜਵਾਨ ਗੱਡੀ 'ਤੇ ਸਵਾਰ ਹੋ ਕੇ ਮਨਾਲੀ ਘੁੰਮਣ ਜਾ ਰਹੇ ਸੀ। ਜਦੋਂ ਉਹ ਮੋਗਾ ਦੇ ਪਿੰਡ ਘੱਲ ਕਲਾਂ ਨੇੜੇ ਪਹੁੰਚੇ ਤਾਂ ਉਨ੍ਹਾਂ ਦੀ ਗੱਡੀ ਦੀ ਇਕ ਮੋਟਰਸਾਈਕਲ ਨਾਲ ਟੱਕਰ ਹੋ ਗਈ। ਇਸ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਮੌਤ ਹੋ ਗਈ। ਇਸੇ ਦੌਰਾਨ ਪਿੱਛੋਂ ਆ ਰਹੇ ਟਰੱਕ ਦੀ ਵੀ ਉਸੇ ਗੱਡੀ ਨਾਲ ਟੱਕਰ ਹੋ ਗਈ, ਜਿਸ ਤੋਂ ਬਾਅਦ ਹਾਈਵੇ 'ਤੇ ਭਾਰੀ ਜਾਮ ਲੱਗ ਗਿਆ।

ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਉਹ ਜ਼ਿਲ੍ਹਾ ਲੁਧਿਆਣਾ ਦੇ ਰਹਿਣ ਵਾਲੇ ਹਨ ਅਤੇ ਉਸ ਦਾ ਭਰਾ ਮੋਗਾ ਦੇ ਇੱਕ ਨਿੱਜੀ ਹੋਟਲ 'ਚ ਕੰਮ ਕਰਦਾ ਸੀ। 

ਇਸ ਹਾਦਸੇ ਸਬੰਧੀ ਥਾਣਾ ਘੱਲ ਕਲਾਂ ਦੇ ਪ੍ਰਭਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਹਾਦਸਾ ਤਕਰੀਬਨ ਰਾਤ ਦੇ 2.30 ਵਜੇ ਦਾ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ। 
 

SHARE ARTICLE

ਏਜੰਸੀ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement