Faridkot News: ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ VC ਡਾ. ਰਾਜੀਵ ਸੂਦ ਦੇ ਇੰਗਲੈਂਡ ਜਾਣ ’ਤੇ ਵਿਜੀਲੈਂਸ ਨੇ ਲਗਾਈ ਰੋਕ
Published : Jun 24, 2025, 10:15 am IST
Updated : Jun 24, 2025, 10:15 am IST
SHARE ARTICLE
Faridkot News
Faridkot News

ਯੂਨੀਵਰਸਿਟੀ ’ਚ ਚਲ ਰਹੀ ਭ੍ਰਿਸ਼ਟਾਚਾਰ ਦੀ ਜਾਂਚ ਕਾਰਨ ਲਗਾਈ ਰੋਕ

Faridkot News: ਵਿਜੀਲੈਂਸ ਬਿਊਰੋ ਨੇ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ, ਫਰੀਦਕੋਟ ਦੇ ਵਾਈਸ ਚਾਂਸਲਰ ਡਾ. ਰਾਜੀਵ ਸੂਦ ਨੂੰ ਇੰਗਲੈਂਡ ਜਾਣ ਤੋਂ ਰੋਕ ਦਿੱਤਾ ਹੈ। ਇਹ ਕਾਰਵਾਈ ਯੂਨੀਵਰਸਿਟੀ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਦੀ ਜਾਂਚ ਦੌਰਾਨ ਕੀਤੀ ਗਈ।

ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ 'ਤੇ, ਵਿਜੀਲੈਂਸ ਬਿਊਰੋ ਕਰੋੜਾਂ ਰੁਪਏ ਦੀ ਮਸ਼ੀਨਰੀ ਦੀ ਖ਼ਰੀਦ ਅਤੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਵਿੱਚ ਟੈਂਡਰ ਅਲਾਟਮੈਂਟ ਦੀ ਜਾਂਚ ਕਰ ਰਿਹਾ ਹੈ। ਡਾ. ਸੂਦ ਸ਼ੁੱਕਰਵਾਰ ਨੂੰ ਆਪਣੇ ਪਰਿਵਾਰ ਨੂੰ ਮਿਲਣ ਲੰਡਨ ਜਾ ਰਹੇ ਸਨ। ਵਿਜੀਲੈਂਸ ਨੇ ਉਨ੍ਹਾਂ ਨਾਲ ਸੰਪਰਕ ਕਰ ਕੇ ਉਨ੍ਹਾਂ ਨੂੰ ਯਾਤਰਾ ਕਰਨ ਤੋਂ ਰੋਕ ਦਿੱਤਾ। ਇਸ ਤੋਂ ਬਾਅਦ, ਉਨ੍ਹਾਂ ਨੂੰ ਉਡਾਣ ਤੋਂ 3 ਘੰਟੇ ਪਹਿਲਾਂ ਆਪਣੀ ਟਿਕਟ ਰੱਦ ਕਰਨੀ ਪਈ।

ਡਾ. ਸੂਦ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਮਈ ਵਿੱਚ ਹੀ ਰਾਜਪਾਲ ਦਫ਼ਤਰ ਨੂੰ ਵਿਦੇਸ਼ ਯਾਤਰਾ ਲਈ ਅਰਜ਼ੀ ਦਿੱਤੀ ਸੀ। ਨਿਯਮ ਅਨੁਸਾਰ, ਜੇਕਰ ਤਿੰਨ ਹਫ਼ਤਿਆਂ ਦੇ ਅੰਦਰ ਕੋਈ ਜਵਾਬ ਨਹੀਂ ਮਿਲਦਾ, ਤਾਂ ਅਰਜ਼ੀ ਨੂੰ ਸਵੀਕਾਰ ਮੰਨਿਆ ਜਾਂਦਾ ਹੈ। ਇਸ ਆਧਾਰ 'ਤੇ, ਉਹ ਯਾਤਰਾ ਦੀ ਤਿਆਰੀ ਕਰ ਰਹੇ ਸਨ। ਵਿਜੀਲੈਂਸ ਨੇ ਉਨ੍ਹਾਂ ਤੋਂ ਯਾਤਰਾ ਲਈ ਪ੍ਰਵਾਨਗੀ ਪੱਤਰ ਮੰਗਿਆ, ਜੋ ਉਨ੍ਹਾਂ ਕੋਲ ਨਹੀਂ ਸੀ।

ਇਸ ਜਾਂਚ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਪਾਰਟੀ ਨੇਤਾ ਅਰਸ਼ ਸੱਚਰ ਵਿਚਕਾਰ ਵੀ ਮਤਭੇਦ ਸਾਹਮਣੇ ਆਏ ਹਨ। ਵਿਜੀਲੈਂਸ ਯੂਨੀਵਰਸਿਟੀ ਅਤੇ ਮੈਡੀਕਲ ਕਾਲਜ ਦੇ ਅਧਿਕਾਰੀਆਂ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਦਸਤਾਵੇਜ਼ਾਂ ਦੀ ਜਾਂਚ ਕਰ ਰਹੀ ਹੈ। ਡਾ. ਸੂਦ ਨੇ ਕਿਹਾ ਕਿ ਉਹ ਵਿਜੀਲੈਂਸ ਜਾਂਚ ਵਿੱਚ ਪੂਰਾ ਸਹਿਯੋਗ ਕਰ ਰਹੇ ਹਨ।
 

SHARE ARTICLE

ਏਜੰਸੀ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement