
ਲੋਕ ਸਭਾ ਹਲਕਾ ਲੁਧਿਆਣਾ ਵਿਚ ਆਉਂਦੇ ਦਿਹਾਤੀ ਖੇਤਰਾਂ ਅੰਦਰ ਐਮਪੀ ਰਵਨੀਤ ਸਿੰਘ ਬਿੱਟੂ, ਪੰਜਾਬ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਜ਼ਿਲ੍ਹਾ ਪ੍ਰਧਾਨ....
ਲੁਧਿਆਣਾ, ਲੋਕ ਸਭਾ ਹਲਕਾ ਲੁਧਿਆਣਾ ਵਿਚ ਆਉਂਦੇ ਦਿਹਾਤੀ ਖੇਤਰਾਂ ਅੰਦਰ ਐਮਪੀ ਰਵਨੀਤ ਸਿੰਘ ਬਿੱਟੂ, ਪੰਜਾਬ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਲਾਪਰਾਂ ਦੀ ਅਗਵਾਈ 'ਚ ਆਉਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਪੰਚਾਇਤ ਚੋਣਾਂ ਵਿਚ ਕਾਂਗਰਸ ਹੂੰਝਾ ਫੇਰੂ ਜਿੱਤ ਹਾਸਲ ਕਰੇਗੀ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਕਾਂਗਰਸ ਸਥਾਨਕ ਸਰਕਾਰਾਂ ਸੈਲ ਦੇ ਸਾਬਕਾ ਉਪ ਚੇਅਰਮੈਨ ਗੁਰਸਿਮਰਨ ਸਿੰਘ ਮੰਡ ਨੇ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕਰਦਿਆਂ ਕੀਤਾ। ਉਨਾਂ ਕੁਲ ਹਿੰਦ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੂੰ 2019 ਵਿਚ ਪ੍ਰਧਾਨ ਮੰਤਰੀ ਉਮੀਦਵਾਰ ਬਣਾਉਣ 'ਤੇ ਅਸੀਂ ਸਾਰੇ ਕਾਂਗਰਸ ਪਾਰਟੀ ਦਾ ਵਿਸ਼ੇਸ਼ ਤੌਰ 'ਤੇ ਧਨਵਾਦ ਕਰਦੇ ਹਾਂ, ਹੁਣ ਮੋਦੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ।
ਇਸ ਮੌਕੇ ਹਰਜਿੰਦਰ ਢੀਂਡਸਾ, ਚੇਅਰਮੈਨ ਜਤਿੰਦਰ ਪਾਲ ਸਿੰਘ ਬੇਦੀ, ਸੁਖਪਾਲ ਸਿੰਘ ਭੱਠਲ ਸੈਂਪੀ, ਅਸ਼ਵਨੀ ਕੁਮਾਰ ਸਿੰਗਲਾ, ਹਰਦੇਵ ਸਿੰਘ, ਭਵਜੋਤ ਸਿੰਘ, ਰਮਨਜੀਤ ਸਿੰਘ ਗਿੱਲ ਆਦਿ ਹਾਜ਼ਰ ਸਨ।