
ਬਾਵਾ ਨੇ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਗਤੀਸ਼ੀਲ ਪਾਰਦਰਸ਼ੀ ਦਿਸ਼ਾ ਦੇਣ ਦਾ ਵਾਅਦਾ ਕੀਤਾ
ਚੰਡੀਗੜ੍ਹ : ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਹਾਜ਼ਰੀ ਵਿਚ ਕ੍ਰਿਸ਼ਨ ਕੁਮਾਰ ਬਾਵਾ ਨੇ ਅੱਜ ਪੰਜਾਬ ਰਾਜ ਉਦਯੋਗ ਵਿਕਾਸ ਨਿਗਮ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ। ਅੱਜ ਇਥੇ ਉਦਯੋਗ ਭਵਨ ਵਿਖੇ ਹੋਏ ਸਮਾਗਮ ਦੌਰਾਨ ਅਹੁਦਾ ਸੰਭਾਲਦਿਆਂ ਬਾਵਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਅਤੇ ਮਿਲੀ ਜ਼ਿੰਮੇਵਾਰੀ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ ਦਾ ਵਾਅਦਾ ਕੀਤਾ।
Krishna Kumar Bawa new chairman of Punjab State Industrial Development Corporation
ਬਾਵਾ ਨੇ ਕਿਹਾ ਕਿ ਪੰਜਾਬ ਦੇ ਪੇਂਡੂ ਵਿਕਾਸ ਲਈ ਕਸਬਿਆਂ ਵਿਚ ਉਦਯੋਗਕ ਵਿਕਾਸ ਕਰਨ ਦੀ ਲੋੜ ਹੈ। ਇਸ ਸਬੰਧੀ ਮੁੱਖ ਮੰਤਰੀ ਤੇ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਦਿਸ਼ਾ ਨਿਰਦੇਸ਼ਨਾ ਅਧੀਨ ਪਾਰਦਰਸ਼ੀ ਸਮਰੱਥ ਨੀਤੀ ਤਿਆਰ ਕੀਤੀ ਜਾਵੇਗੀ ਅਤੇ ਇਨਵੈਸਟ ਪੰਜਾਬ ਦੇ ਸਹਿਯੋਗ ਨਾਲ ਨਵੇਂ ਉੱਦਮੀਆਂ ਨੂੰ ਪੰਜਾਬ 'ਚ ਉਦਯੋਗ ਲਾਉਣ ਲਈ ਪ੍ਰੇਰਿਆ ਜਾਵੇਗਾ। ਬਾਬਾ ਬੰਦਾ ਸਿੰਘ ਬਹਾਦਰ ਫਾਊਂਡੇਸ਼ਨ ਤੇ ਮਾਲਵਾ ਸਭਿਆਚਾਰ ਮੰਚ ਦੇ ਮੌਜੂਦਾ ਚੇਅਰਮੈਨ ਅਤੇ ਹਾਊਸਫੈਡ ਪੰਜਾਬ ਦੇ ਦੋ ਵਾਰ ਰਹਿ ਚੁੱਕੇ ਬਾਵਾ ਨੇ ਜਗਦੇਵ ਸਿੰਘ ਜੱਸੋਵਾਲ ਦੀ ਪ੍ਰੇਰਨਾ ਨਾਲ ਸਿਆਸਤ, ਸਮਾਜ ਸੇਵਾ, ਪੇਂਡੂ ਵਿਕਾਸ ਤੇ ਸਭਿਆਚਾਰ ਦੇ ਖੇਤਰ ਵਿਚ ਸਰਗਰਮੀ ਸ਼ੁਰੂ ਕੀਤੀ।
Krishna Kumar Bawa new chairman of Punjab State Industrial Development Corporation
ਪਿੰਡ ਰਕਬਾ (ਲੁਧਿਆਣਾ) ਜੰਮਪਲ ਸ੍ਰੀ ਬਾਵਾ ਨੇ 26 ਸਾਲ ਪਹਿਲਾਂ ਧੀਆਂ ਦਾ ਲੋਹੜੀ ਮਣਾਉਣੀ ਸ਼ੁਰੂ ਕੀਤੀ ਅਤੇ ਹਰ ਸਾਲ ਉਹ ਲੋਹੜੀ ਮੇਲਾ ਲਗਾ ਕੇ ਭਰੂਣ ਹਤਿਆ ਦੇ ਖਿਲਾਫ਼ ਲੋਕ ਆਵਾਜ਼ ਬੁਲੰਦ ਕਰਦੇ ਹਨ। ਬਾਵਾ ਨੇ ਬਾਬਾ ਬੰਦਾ ਸਿੰਘ ਬਹਾਦਰ ਦੀ ਕੁਰਬਾਨੀ ਤੇ ਇਤਿਹਾਸਕ ਯੋਗਦਾਨ ਬਾਰੇ ਦੇਸ਼ ਵਿਦੇਸ਼ ਵਿਚ ਲੋਕਾਂ ਨੂੰ ਲਗਾਤਾਰ ਸੁਚੇਤ ਕੀਤਾ ਅਤੇ ਰਕਬਾ ਸਥਿਤ ਬਾਬਾ ਬੰਦਾ ਸਿੰਘ ਬਹਾਦਰ ਭਵਨ ਵਿਖੇ ਸ੍ਰੀ ਗੁਰੂ ਗਰੰਥ ਸਾਹਿਬ ਦੇ ਬਾਣੀਕਾਰਾਂ ਦੇ ਚਿੱਤਰ ਆਰ.ਐਮ. ਸਿੰਘ ਤੋਂ ਤਿਆਰ ਕਰਵਾ ਕੇ ਸ਼ਬਦ ਪ੍ਰਕਾਸ਼ ਅਜਾਇਬ ਘਰ ਦੇ ਰੂਪ ਵਿਚ ਕੌਮ ਨੂੰ ਸਮਰਪਤ ਕੀਤਾ ਹੈ।
Krishna Kumar Bawa new chairman of Punjab State Industrial Development Corporation
ਬਾਵਾ ਦੇ ਅਹੁਦਾ ਸੰਭਾਲਣ ਮੌਕੇ ਅਮਰੀਕ ਸਿੰਘ ਢਿੱਲੋਂ, ਰਾਕੇਸ਼ ਪਾਂਡੇ, ਗੁਰਕੀਰਤ ਸਿੰਘ ਕੋਟਲੀ, ਕੁਲਦੀਪ ਸਿੰਘ ਵੈਦ, ਸੁਖਪਾਲ ਸਿੰਘ ਭੁੱਲਰ, ਸੁਨੀਲ ਦੱਤੀ ਤੇ ਗੁਰਪ੍ਰੀਤ ਸਿੰਘ ਜੀਪੀ ਅਤੇ ਸਾਬਕਾ ਮੰਤਰੀ ਤੇਜ ਪ੍ਰਕਾਸ਼ ਸਿੰਘ ਤੇ ਮਲਕੀਤ ਸਿੰਘ ਦਾਖਾ ਹਾਜ਼ਰ ਸਨ।