
ਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਕੈਬਨਿਟ ਦੀ...
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਹੋਣ ਜਾ ਰਹੀ ਹੈ। ਇਸ ਵਿਚ ਕਈ ਅਹਿਮ ਫ਼ੈਸਲਿਆਂ ਉਤੇ ਮੋਹਰ ਲੱਗ ਸਕਦੀ ਹੈ। ਦੁਪਹਿਰ ਬਾਅਦ 3 ਵਜੇ ਸਕੱਤਰੇਤ ਵਿਚ ਹੋਣ ਵਾਲੀ ਇਸ ਬੈਠਕ ਦੌਰਾਨ ਰਾਜ ਦੇ ਹੜ੍ਹ ਪ੍ਰਭਵਾਵਿਤ ਇਲਾਕਿਆਂ ਦੇ ਲਈ ਵਿਸ਼ੇਸ਼ ਪੈਕੇਜ ਦੀ ਮੰਜ਼ੂਰੀ ਉਤੇ ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ।
Captain Amarinder Singh
ਇਸ ਤੋਂ ਇਲਾਵਾ ਪ੍ਰਾਈਵੇਟ ਯੂਨੀਵਰਸਿਟੀਆਂ ਦੇ ਲਈ ਜਮੀਨ ਦੀ ਸ਼ਰਤ 35 ਏਕੜ ਤੋਂ ਘਟਾ ਕੇ 25 ਏਕੜ ਕੀਤੇ ਜਾਣ ‘ਤੇ ਵੀ ਚਰਚਾ ਕੀਤੀ ਜਾ ਸਕਦੀ ਹੈ। ਬੈਠਕ ਦੌਰਾਨ ਜਲ ਸਪਲਾਈ ਦੇ ਬਕਾਇਆ ਬਿਜਲੀ ਬਿਲਾਂ ਦੇ ਨਿਪਟਾਰੇ ਲਈ ਵੀ ਵਨ ਟਾਇਮ ਸੇਟਲਮੈਂਟ ਪਾਲਿਸੀ ਨੂੰ ਮੰਜ਼ੂਰੀ ਦਿਤੀ ਜਾ ਸਕਦੀ ਹੈ।