ਕੈਪਟਨ ਸਰਕਾਰ ਵੱਲੋਂ ਮਹਾਂਮਾਰੀ ਦੌਰਾਨ ਉਦਯੋਗਾਂ ਨੂੰ ਨਿਵੇਸ਼ ਲਈ ਹੁਲਾਰਾ ਦੇਣ ਵਾਸਤੇ ਛੋਟਾਂ ਦਾ ਐਲਾਨ
Published : Jul 24, 2020, 4:03 pm IST
Updated : Jul 24, 2020, 4:03 pm IST
SHARE ARTICLE
Amarinder Singh
Amarinder Singh

ਕੋਵਿਡ ਮਹਾਂਮਾਰੀ ਦੇ ਚੱਲਦਿਆਂ ਸੂਬੇ ਵਿੱਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਕੈਪਟਨ ਅਮਰਿੰਦਰ ਸਿੰਘ............

ਚੰਡੀਗੜ੍ਹ: ਕੋਵਿਡ ਮਹਾਂਮਾਰੀ ਦੇ ਚੱਲਦਿਆਂ ਸੂਬੇ ਵਿੱਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਉਦਯੋਗਾਂ ਲਈ ਪੰਜਾਬ ਵਿੱਚ ਕਈ ਤਰ੍ਹਾਂ ਦੀਆਂ ਛੋਟਾਂ ਦਾ ਐਲਾਨ ਕੀਤਾ ਹੈ ਜਿਸ ਵਿੱਚ ਬਿਨਾਂ ਨਿਰੀਖਣ ਦੇ ਕਾਨੂੰਨੀ ਮਨਜ਼ੂਰੀਆਂ ਦੀ ਮਿਆਦ ਵਧਾਉਣਾ ਵੀ ਸ਼ਾਮਲ ਹੈ।

coronaviruscoronavirus

ਮੁੱਖ ਮੰਤਰੀ ਦੇ ਆਦੇਸ਼ਾਂ 'ਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਆਪਣੀ 184ਵੀਂ ਮੀਟਿੰਗ ਵਿੱਚ ਇਸ ਸਬੰਧੀ ਵਿਸਥਾਰਤ ਹਦਾਇਤਾਂ ਜਾਰੀ ਕੀਤੀਆਂ ਗਈਆਂ। ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਇਹ ਕਦਮ ਇਨ੍ਹਾਂ ਮੁਸ਼ਕਲਾਂ ਸਥਿਤੀਆਂ ਵਿੱਚ ਕਾਨੂੰਨੀ ਪ੍ਰਵਾਨਗੀਆਂ ਹਾਸਲ ਕਰਨ ਦੀ ਪ੍ਰਕਿਰਿਆ ਨੂੰ ਹੋਰ ਅਸਾਨ ਕਰਨ ਦੇ ਆਦੇਸ਼ ਨਾਲ ਕੀਤਾ ਗਿਆ ਹੈ।

Amarinder SinghAmarinder Singh

ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਛੋਟਾਂ ਨਾਲ ਮੌਜੂਦਾ ਮਹਾਂਮਾਰੀ ਦੇ ਸਮੇਂ ਦੌਰਾਨ ਨਿਵੇਸ਼ਕਾਂ ਨੂੰ ਸੂਬੇ ਵਿੱਚ ਨਿਰਵਿਘਨ ਨਿਵੇਸ਼ ਕਰਨ ਲਈ ਹੁਲਾਰਾ ਮਿਲੇਗਾ।
ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਪ੍ਰੋ. ਐਸ.ਐਸ. ਮਰਵਾਹਾ ਨੇ ਕਿਹਾ ਕਿ ਕੋਵਿਡ ਸੰਕਟ ਦੇ ਮੱਦੇਨਜ਼ਰ ਸਥਾਪਨਾ/ਚਲਾਉਣ ਦੀ ਸਹਿਮਤੀ ਦੀ ਮਿਆਦ, ਅਧਿਕਾਰ, ਰਜਿਸਟ੍ਰੇਸ਼ਨ ਅਤੇ ਕੋਈ ਹੋਰ ਜ਼ਰੂਰੀ ਪ੍ਰਵਾਨਗੀਆਂ ਦਾ ਸਮਾਂ ਵੀ 30 ਜੂਨ 2020 ਤੱਕ ਵਧਾਇਆ ਸੀ।

Corona Virus Corona Virus

ਅਤੇ ਹੁਣ ਇਨ੍ਹਾਂ ਪ੍ਰਵਾਨਗੀਆਂ ਦੀ ਮਿਆਦ ਹੋਰ ਵਧਾਉਂਦਿਆਂ 31 ਮਾਰਚ 2021 ਤੱਕ ਕਰ ਦਿੱਤੀ। ਇਸ ਲਈ ਸਿਰਫ ਕੁਝ ਸ਼ਰਤਾਂ ਸਹਿਤ ਅਰਜ਼ੀ ਦੇਣੀ ਹੋਵੇਗੀ ਅਤੇ ਬੋਰਡ ਵੱਲੋਂ ਕੋਈ ਨਿਰੀਖਣ ਨਹੀਂ ਕੀਤਾ ਜਾਵੇਗਾ।

corona viruscorona virus

ਪ੍ਰੋ. ਮਰਵਾਹਾ ਨੇ ਕਿਹਾ ਕਿਵਾਤਾਵਰਣ ਸਬੰਧੀ ਨਿਯਮਾਂ ਦੀ ਭਾਗੀਦਾਰ ਰੈਗੂਲੇਟਰੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਬੋਰਡ ਦੀ ਸਹਿਮਤੀ ਤੋਂ ਬਿਨਾਂ ਚੱਲ ਰਹੇ ਉਦਯੋਗਾਂ ਨੂੰ ਸਵੈ-ਇਛੁੱਕ ਪ੍ਰਗਟਾਵਾ ਸਕੀਮ (ਵੀ.ਡੀ.ਐਸ.) ਅਧੀਨ ਪ੍ਰਵਾਨਗੀਆਂ ਲੈਣ ਲਈ ਅਰਜ਼ੀ ਦੇਣ ਲਈ ਸਮਾਂ 31 ਦਸੰਬਰ 2020 ਤੱਕ ਵਧਾ ਦਿੱਤਾ ਗਿਆ ਹੈ।

Amarinder SinghAmarinder Singh

ਉਨ੍ਹਾਂ ਕਿਹਾ ਕਿ 1 ਨਵੰਬਰ 2018 ਤੋਂ ਪਹਿਲਾਂ ਸਹਿਮਤੀ ਫੀਸ ਜਮ੍ਹਾਂ ਕਰਵਾਉਣ ਅਤੇ ਯਕਮੁਸ਼ਤ ਅਨੁਮਾਨਤ ਫੀਸ 5000 ਰੁਪਏ ਦਾ ਭੁਗਤਾਨ ਕਰਨ ਲਈ ਛੋਟ ਦੇ ਨਾਲ ਅਜਿਹਾ ਕਰ ਸਕਦੇ ਹਨ। ਇਸ ਤੋਂ ਇਲਾਵਾ ਵਾਟਰ ਐਕਟ, 1974 ਅਧੀਨ ਸਹਿਮਤੀ ਪ੍ਰਾਪਤ ਕਰਨ ਲਈ ਇੱਟਾਂ ਦੇ ਭੱਠਿਆਂ ਦੀ ਸਹੂਲਤ ਵਾਸਤੇ ਉਨ੍ਹਾਂ ਦੇ ਮਾਲਕਾਂ ਨੂੰ 1 ਨਵੰਬਰ 2018 ਤੋਂ ਪਹਿਲਾਂ ਵਾਲੀ ਸਹਿਮਤੀ ਫੀਸ ਜਮ੍ਹਾਂ ਕਰਵਾਉਣ ਤੋਂ ਛੋਟ ਦੇ ਦਿੱਤੀ ਹੈ।

ਇਸੇ ਦੌਰਾਨ ਸਾਇੰਸ, ਤਕਨਾਲੋਜੀ ਤੇ ਵਾਤਾਵਰਣ ਦੇ ਪ੍ਰਮੁੱਖ ਸਕੱਤਰ ਅਲੋਕ ਸ਼ੇਖਰ ਨੇ ਕਿਹਾ ਕਿ ਇਹ ਪਹਿਲਕਦਮੀਆਂ ਉਦਯੋਗਾਂ ਨੂੰ ਉਨ੍ਹਾਂ ਦੀਆਂ ਰੈਗੂਲੇਟਰੀ ਪਾਲਣਾ ਨੂੰ ਪੂਰਾ ਕਰਨ ਵਿੱਚ ਵੱਡੀ ਸਹਾਇਤਾ ਕਰਨਗੀਆਂ ਅਤੇ ਇਸ ਔਖੇ ਸਮੇਂ ਵਿੱਚ ਛੋਟੇ ਉਦਯੋਗਾਂ ਦੀ ਨਿਯਮਤ ਵਿਵਸਥਾ ਨੂੰ ਵਧਾਉਣਗੇ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਤੂੰ ਮੇਰੇ ਨਾਲ ਵਿਆਹ ਕਰਵਾਇਆ', ਘਰਵਾਲੀ ਨੇ ਚੂੜੇ ਵਾਲੀ ਨਾਲ ਫੜ ਲਿਆ ਪਤੀ, ਆਹ ਦੇਖੋ ਪੈ ਗਿਆ ਪੰਗਾ, LIVE ਵੀਡੀਓ

03 May 2024 4:26 PM

Kulbir Singh Zira Interview :ਅੰਮ੍ਰਿਤਪਾਲ ਸਿੰਘ ਨੂੰ ਕਿੰਨੀ ਵੱਡੀ ਚੁਣੌਤੀ ਮੰਨਦੇ ਨੇ ਕੁਲਬੀਰ ਸਿੰਘ ਜ਼ੀਰਾ?

03 May 2024 4:21 PM

Raja Warring ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪਹੁੰਚੇ Bharat Bhushan Ashu, ਕਿਹਾ - 'ਟਿਕਟਾਂ ਦੀ ਲੜਾਈ ਛੱਡ ਦਓ ਯਾਰ

03 May 2024 2:20 PM

ਕਿਸਾਨਾਂ ਨੇ ਅੱਗੇ ਹੋ ਕੇ ਰੋਕ ਲਈ ਭਾਜਪਾ ਦੀ ਗੱਡੀ, ਵੋਟਾਂ ਮੰਗਣ ਆਈ ਨੂੰ ਬੀਬੀ ਨੂੰ ਕੀਤੇ ਤਿੱਖੇ ਸਵਾਲ ਤਾਂ ਜੋੜੇ ਹੱਥ

03 May 2024 11:17 AM

Government School ਦੇ ਸਾਹਮਣੇ ਵਾਪਰਿਆ ਖ਼ਤਰਨਾਕ ਹਾਦਸਾ, ਖ਼ਤਰੇ 'ਚ ਪਈ ਬੱਚਿਆਂ ਦੀ ਜ਼ਿੰਦਗੀ

03 May 2024 10:57 AM
Advertisement