ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਨੂੰ ਦਿਤਾ ਸ਼ਿਕਾਇਤ ਪੱਤਰ
Published : Jul 24, 2020, 10:14 am IST
Updated : Jul 24, 2020, 10:14 am IST
SHARE ARTICLE
captain amarinder singh , Navjot Singh Sidhu
captain amarinder singh , Navjot Singh Sidhu

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਅੰਮ੍ਰਿਤਸਰ ਪੂਰਬੀ ਹਲਕੇ ਦੇ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਉਨ੍ਹਾਂ ਦੇ ਹਲਕੇ 'ਚ

ਅੰਮ੍ਰਿਤਸਰ, 23 ਜੁਲਾਈ (ਪਪ) : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਅੰਮ੍ਰਿਤਸਰ ਪੂਰਬੀ ਹਲਕੇ ਦੇ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਉਨ੍ਹਾਂ ਦੇ ਹਲਕੇ 'ਚ ਵਿਕਾਸ ਕਾਰਜਾਂ ਨੂੰ ਵੱਡੇ ਪੱਧਰ 'ਤੇ ਜਾਣ-ਬੁੱਝ ਕੇ ਨਜ਼ਰ ਅੰਦਾਜ਼ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਇਸ ਦੀ ਸ਼ਿਕਾਇਤ ਕੀਤੀ ਹੈ। ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਉਨ੍ਹਾਂ ਦੁਆਰਾ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫ਼ੇ ਦੇਣ ਬਾਅਦ ਹਲਕਾ ਪੂਰਬੀ 'ਚ ਪਾਸ ਹੋਏ ਵਿਕਾਸ ਕਾਰਜਾਂ ਨੂੰ ਨਹੀਂ ਕਰਵਾਇਆ ਜਾ ਰਿਹਾ, ਇਹ ਕੰਮ ਸਿਰਫ਼ ਕਾਗ਼ਜ਼ਾਂ ਤਕ ਹੀ ਸੀਮਤ ਹੋ ਕੇ ਰਹਿ ਗਏ ਹਨ।

ਪੱਤਰ 'ਚ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਸਿੱਧੂ ਨੇ ਕਿਹਾ ਕਿ ਅਕਤੂਬਰ 2018 'ਚ ਅੰਮ੍ਰਿਤਸਰ 'ਚ 137 ਕਰੋੜ ਦੀ ਲਾਗਤ ਨਾਲ ਬਣਨ ਵਾਲੇ 5 ਪੁਲਾਂ ਦਾ ਉਦਘਾਟਨ ਮੁੱਖ ਮੰਤਰੀ ਵਲੋਂ ਕੀਤਾ ਗਿਆ ਸੀ। ਇਨ੍ਹਾਂ 'ਚੋਂ 2 ਪੁਲ ਹਲਕਾ ਪੂਰਬੀ 'ਚ ਬਣਨੇ ਸਨ ਪਰ ਇਨ੍ਹਾਂ ਪੁਲਾਂ ਦਾ ਕਿਤੇ ਵੀ ਕੋਈ ਨਾਮੋ-ਨਿਸ਼ਾਨ ਨਹੀਂ ਹੈ। ਇਨ੍ਹਾਂ ਪੁਲਾਂ ਦੇ ਨਿਰਮਾਣ ਲਈ ਉਨ੍ਹਾਂ ਨੇ ਨਿੱਜੀ ਤੌਰ 'ਤੇ ਯੂਨੀਅਨ ਰੇਲਵੇ ਮੰਤਰਾਲੇ ਤੋਂ ਮਨਜ਼ੂਰੀ ਲਈ ਸੀ ਅਤੇ ਇਸ ਲਈ ਫ਼ੰਡ ਵੀ ਜਮ੍ਹਾਂ ਕਰਵਾ ਦਿਤੇ ਗਏ ਹਨ। ਇਸ ਦੇ ਬਾਵਜੂਦ ਪੁਲਾਂ ਦੇ ਨਿਰਮਾਣ ਲਈ ਕੋਈ ਵੀ ਕਦਮ ਨਹੀਂ ਚੁੱਕਿਆ ਗਿਆ।

Navjot sidhu Navjot sidhu

 ਉਨ੍ਹਾਂ ਕਿਹਾ ਕਿ ਦਸੰਬਰ 2019 'ਚ ਮੁੱਖ ਮੰਤਰੀ ਵਲੋਂ ਪੰਜਾਬ ਇਨਵਾਇਰਮੈਂਟਲ ਇੰਮਪੂਰਵਮੈਂਟ ਪ੍ਰੋਜੈਕਟ ਫ਼ੇਜ਼-1 ਦੇ ਅਧੀਨ 5 ਕਰੋੜ ਰੁਪਏ ਹਲਕਾ ਪੂਰਬੀ 'ਚ ਵਿਕਾਸ ਕਾਰਜਾਂ ਲਈ ਜਾਰੀ ਕੀਤੇ ਗਏ। ਇਨ੍ਹਾਂ ਪ੍ਰੋਜੈਕਟਾਂ ਦੀ ਵਿਸਥਾਰਿਤ ਜਾਣਕਾਰੀ ਵੀ ਦਿਤੀ ਗਈ ਪਰ ਉਸ ਦੇ ਬਾਵਜੂਦ 1 ਇੰਚ ਵੀ ਕੰਮ ਸ਼ੁਰੂ ਨਹੀਂ ਹੋਇਆ। ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਵਲੋਂ ਇਸੇ ਹੀ ਪ੍ਰੋਜੈਕਟ ਦੇ ਫ਼ੇਜ਼-2 ਅਧੀਨ 24 ਕਰੋੜ ਦੇ ਕੰਮਾਂ ਨੂੰ ਹਰੀ ਝੰਡੀ ਦਿਤੀ ਗਈ ਅਤੇ ਉਨ੍ਹਾਂ ਵਲੋਂ 11 ਕਰੋੜ ਤੋਂ ਵੱਧ ਦੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਤੱਥਾਂ ਸਮੇਤ ਦਿਤੀ ਗਈ। ਉਨ੍ਹਾਂ ਇਸ ਗੱਲ 'ਤੇ ਹੈਰਾਨੀ ਪ੍ਰਗਟਾਈ ਕਿ ਹੁਣ ਨਗਰ ਨਿਗਮ ਦੇ ਐਕਸੀਅਨ ਵਲੋਂ ਇਸੇ ਹੀ ਪ੍ਰੋਜੈਕਟ ਲਈ 7 ਕਰੋੜ ਦੇ ਵਿਕਾਸ ਕੰਮਾਂ ਦੀ ਸੂਚੀ ਭੇਜੀ ਗਈ, ਜਿਸ ਤੋਂ ਬਾਅਦ ਉਨ੍ਹਾਂ ਵਲੋਂ ਉਕਤ ਅਧਿਕਾਰੀ ਤੋਂ ਇਨ੍ਹਾਂ ਕੰਮਾਂ ਦੀ ਸਹੀ ਸਥਿਤੀ ਅਤੇ ਜਗ੍ਹਾਂ ਬਾਰੇ ਕਿਥੇ ਇਹ ਕੰਮ ਸ਼ੁਰੂ ਹੋਣੇ ਹਨ, ਦੀ ਜਾਣਕਾਰੀ ਮੰਗੀ ਗਈ ਹੈ।

ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਵਲੋਂ 13 ਕਰੋੜ ਦੇ ਵਿਕਾਸ ਕਾਰਜ ਜਾਰੀ ਕੀਤੇ ਗਏ। ਇਹ ਕੰਮ ਰੁਕੇ ਹੋਏ ਹਨ ਜਾਂ ਚੱਲ ਰਹੇ ਇਸ ਬਾਰੇ ਮੈਨੂੰ ਵਿਭਾਗ ਵਲੋਂ ਕੋਈ ਵੀ ਜਾਣਕਾਰੀ ਨਹੀਂ ਦਿਤੀ ਗਈ। ਉਨ੍ਹਾਂ ਮੁੱਖ ਮੰਤਰੀ ਨੂੰ ਸ਼ਿਕਾਇਤ ਕੀਤੀ ਕਿ ਉਨ੍ਹਾਂ ਦੇ ਕੈਬਨਿਟ ਮੰਤਰੀ ਦੇ ਅਸਤੀਫ਼ੇ ਤੋਂ ਬਾਅਦ ਵੱਡੇ ਪੱਧਰ 'ਤੇ ਹਲਕਾ ਪੂਰਬੀ 'ਚ ਵਿਕਾਸ ਕੰਮਾਂ ਦੇ ਨਾਂ 'ਤੇ ਖ਼ਾਨਾਪੂਰਤੀ ਅਤੇ ਲੋਕਾਂ ਨਾਲ ਬੇਇਨਸਾਫ਼ੀ ਕੀਤੀ ਜਾ ਰਹੀ ਹੈ ਜੋ ਕਿ ਸਹੀ ਨਹੀਂ ਹੈ। ਵਿਧਾਇਕ ਸਿੱਧੂ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਨੂੰ ਇਸ ਵਲ ਧਿਆਨ ਦੇਣਾ ਚਾਹੀਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Baba Shankranand Bhuri Video Viral | Baba Shankranand Bhuri Dera | Ludhiana Baba Shankranand Bhauri

21 Jun 2025 12:24 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 21/06/2025

21 Jun 2025 12:18 PM

Goldy Brar Call Audio Viral | Lawrence Bishnoi and brar friendship broken now | Lawrence vs Brar

20 Jun 2025 3:14 PM

Punjab Police Arrest Fazilka Sattebaaz | Sattebaaz quarrel with police | Fazilka Sattebaaz hungama

20 Jun 2025 3:13 PM

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM
Advertisement