ਮੁੱਖ ਮੰਤਰੀ ਨੇ ਅਨਲਾਕ-2 ਦੌਰਾਨ ਫ਼ਿਲਮਾਂ ਤੇ ਸੰਗੀਤਕ ਵੀਡੀਉ ਸ਼ੂਟਿੰਗ ਲਈ ਵਿਸਥਾਰਤ ਦਿਸ਼ਾ....
Published : Jul 24, 2020, 10:05 am IST
Updated : Jul 24, 2020, 10:05 am IST
SHARE ARTICLE
Captain amarinder Singh
Captain amarinder Singh

ਸ਼ੂਟਿੰਗ ਵਾਲੇ ਸਥਾਨ 'ਤੇ 50 ਤੋਂ ਵੱਧ ਵਿਅਕਤੀ ਇਕੱਠੇ ਨਹੀਂ ਹੋਣਗੇ, ਕੋਵਿਡ ਨਿਯਮਾਂ ਦੀ ਪਾਲਣਾ ਕਰਨੀ ਯਕੀਨੀ ਹੋਵੇਗੀ

ਚੰਡੀਗੜ੍ਹ, 23 ਜੁਲਾਈ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸੂਬੇ ਵਿਚ ਅਨਲਾਕ 2.0 ਦੌਰਾਨ ਫ਼ਿਲਮਾਂ/ਸੰਗੀਤਕ ਵੀਡੀਓਜ਼ ਦੀਆਂ ਸ਼ੂਟਿੰਗ ਲਈ ਵਿਸਥਾਰਤ ਦਿਸ਼ਾ-ਨਿਰਦੇਸ਼ਾਂ ਨੂੰ ਮਨਜ਼ੂਰੀ ਦੇ ਦਿਤੀ। ਹਦਾਇਤਾਂ ਅਨੁਸਾਰ ਸ਼ੂਟਿੰਗ ਵਾਲੇ ਸਥਾਨ 'ਤੇ 50 ਤੋਂ ਵੱਧ ਵਿਅਕਤੀ ਇਕੱਠੇ ਨਹੀਂ ਹੋ ਸਕਣਗੇ ਅਤੇ ਕੋਵਿਡ ਅਹਿਤਿਆਤ ਦੇ ਸਾਰੇ ਪ੍ਰੋਟੋਕਾਲਾਂ ਦੀ ਪਾਲਣਾ ਕਰਨੀ ਯਕੀਨੀ ਹੋਵੇਗੀ।

ਫ਼ਿਲਮ ਤੇ ਸੰਗੀਤਕ ਸਨਅਤ ਦੇ ਨੁਮਾਇੰਦਿਆਂ ਦੇ ਵਫ਼ਦ ਵਲੋਂ ਫ਼ਿਲਮਾਂ ਤੇ ਗਾਣਿਆਂ ਦੇ ਫਿਲਮਾਂਕਣ ਲਈ ਆਗਿਆ ਲੈਣ ਸਬੰਧੀ ਮੁੱਖ ਮੰਤਰੀ ਕੋਲ ਕੀਤੀ ਮੰਗ ਤੋਂ ਬਾਅਦ ਮੁੱਖ ਮੰਤਰੀ ਨੇ ਬੁਧਵਾਰ ਨੂੰ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਇਸ ਸਬੰਧੀ ਸਪੱਸ਼ਟ ਹਦਾਇਤਾਂ ਜਾਰੀ ਕਰਨ ਲਈ ਕਿਹਾ ਸੀ। ਮੁੱਖ ਮੰਤਰੀ ਵਲੋਂ ਅੱਜ ਪ੍ਰਵਾਨਗੀ ਦੇਣ ਤੋਂ ਬਾਅਦ ਵਿਸ਼ੇਸ਼ ਮੁੱਖ ਸਕੱਤਰ (ਗ੍ਰਹਿ) ਸਤੀਸ਼ ਚੰਦਰਾ ਨੇ ਸੂਬੇ ਵਿੱਚ ਫਿਲਮਾਂ/ਸੰਗੀਤਕ ਵੀਡੀਉ ਫਿਲਮਾਂਕਣ ਲਈ ਸ਼ਰਤਾਂ ਸਹਿਤ ਆਗਿਆ ਦੇਣ ਸਬੰਧੀ ਵਿਆਪਕ ਦਿਸ਼ਾ ਨਿਰਦੇਸ਼ ਜਾਰੀ ਕਰ ਦਿਤੇ। ਸ਼ੂਟਿੰਗ ਲਈ ਆਗਿਆ ਲੈਣ ਵਾਸਤੇ ਡਿਪਟੀ ਕਮਿਸ਼ਨਰ ਨੂੰ ਬਿਨੈ ਪੱਤਰ ਦੇਣਾ ਹੋਵੇਗਾ

File Photo File Photo

ਜਿਸ ਵਿਚ ਸ਼ੂਟਿੰਗ ਸਥਾਨ ਦਾ ਵੇਰਵਾ, ਦਿਨਾਂ ਦੀ ਗਿਣਤੀ, ਆਗਿਆ ਦਾ ਸਮਾਂ ਆਦਿ ਲਿਖਣਾ ਹੋਵੇਗਾ। ਡਿਪਟੀ ਕਮਿਸ਼ਨਰ ਪੁਲਿਸ ਅਧਿਕਾਰੀਆਂ ਨਾਲ ਸਲਾਹ ਤੋਂ ਬਾਅਦ ਆਗਿਆ ਦੇਵੇਗਾ ਅਤੇ ਆਗਿਆ ਦੀ ਕਾਪੀ ਅੱਗੇ ਜਾਣਕਾਰੀ ਤੇ ਲੋੜੀਂਦੀ ਕਾਰਵਾਈ ਵਾਸਤੇ ਪੁਲਿਸ ਕਮਿਸ਼ਨਰ/ ਐਸ.ਐਸ.ਪੀ. ਨੂੰ ਭੇਜੀ ਜਾਵੇਗੀ।
ਹਦਾਇਤਾਂ ਅਨੁਸਾਰ ਸ਼ੂਟਿੰਗ ਦੌਰਾਨ ਮੌਕੇ 'ਤੇ ਕੁੱਲ 50 ਤੋਂ ਵੱਧ ਵਿਅਕਤੀ ਇਕੱਠੇ ਨਹੀਂ ਹੋਣਗੇ ਅਤੇ ਇਹ ਘੱਟੋ-ਘੱਟ ਸੰਭਵ ਸਮੇਂ ਵਿੱਚ ਕੀਤੀ ਜਾਣੀ ਚਾਹੀਦੀ ਹੈ।

File Photo

ਸ਼ੂਟਿੰਗ ਸਬੰਧਤ ਵਿਅਕਤੀਆਂ ਦੀ ਥਰਮਲ ਸਕੈਨਿੰਗ ਤੋਂ ਬਾਅਦ ਹੀ ਸ਼ੁਰੂ ਹੋ ਸਕੇਗੀ ਅਤੇ ਕਿਸੇ ਵਿੱਚ ਬਿਮਾਰੀ ਦਾ ਕੋਈ ਲੱਛਣ ਨਾ ਪਾਏ ਜਾਣ ਤੋਂ ਬਾਅਦ ਹੀ ਸ਼ੁਰੂ ਹੋਵੇਗੀ। ਸ਼ੂਟਿੰਗ ਸਥਾਨ ਨੂੰ ਸੈਨੇਟਾਈਜ਼ ਕੀਤਾ ਜਾਵੇਗਾ ਅਤੇ ਸਾਬਣ ਤੇ ਪਾਣੀ ਦਾ ਪੂਰਾ ਪ੍ਰਬੰਧ ਹੋਵੇਗਾ। ਸਾਰਿਆਂ ਨੂੰ ਨਿਰੰਤਰ ਹੱਥ ਧੋਣੇ ਪੈਣਗੇ। ਕੈਮਰੇ ਦਾ ਸਾਹਮਣਾ ਕਰਨ ਵਾਲਿਆਂ ਨੂੰ ਛੱਡ ਕੇ ਬਾਕੀ ਸਾਰਿਆਂ ਨੂੰ ਮਾਸਕ ਪਹਿਨਣਾ ਅਤੇ ਸਮਾਜਕ ਵਿੱਥ ਦੇ ਨਿਯਮਾਂ ਦੀ ਪਾਲਣਾ ਕਰਨੀ ਲਾਜ਼ਮੀ ਹੋਵੇਗੀ। ਭੀੜ ਨੂੰ ਰੋਕਣ ਲਈ ਢੁੱਕਵੀਂ ਗਿਣਤੀ ਵਿਚ ਕਨਾਤਾਂ ਆਦਿ ਦੀ ਵਿਵਸਥਾ ਕਰਨੀ ਹੋਵੇਗੀ ਅਤੇ ਨਿਜੀ ਸੁਰੱਖਿਆ ਕਰਮੀਆਂ ਵਲੋਂ ਭੀੜ ਨੂੰ ਕੰਟਰੋਲ ਕਰਨਾ ਯਕੀਨੀ ਬਣਾਉਣਾ ਹੋਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement