ਹਮਖਿਆਲੀਆਂ ਨਾਲ ਏਕਤਾ ਲਈ ਤਿਆਰ ਹਾਂ : ਬ੍ਰਹਮਪੁਰਾ
Published : Jul 24, 2020, 10:07 am IST
Updated : Jul 24, 2020, 10:07 am IST
SHARE ARTICLE
Ranjit Singh Brahmpura
Ranjit Singh Brahmpura

ਸ਼੍ਰੋਮਣੀ ਅਕਾਲੀ ਦਲ ਟਕਸਾਲੀ ਭੰਗ ਨਹੀਂ ਕੀਤਾ ਜਾ ਸਕਦਾ

ਚੰਡੀਗੜ੍ਹ, 23 ਜੁਲਾਈ (ਨੀਲ ਭਾਲਿੰਦਰ ਸਿੰਘ) : 'ਅਸੀਂ ਸਮੁੱਚੇ ਪੰਥਕ ਧੜਿਆਂ ਵਿਚ ਏਕਤਾ ਦੇ ਹਾਮੀ ਹਾਂ ਪਰ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਹੋਂਦ ਹਸਤੀ ਹਮੇਸ਼ਾ ਬਰਕਰਾਰ ਰਹੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਕੌਰ ਕਮੇਟੀ ਦੀ ਹੰਗਾਮੀ ਮੀਟਿੰਗ ਤੋਂ ਬਾਅਦ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕੀਤਾ। ਬੀਤੀ ਸ਼ਾਮ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਨਿਵਾਸ ਸਥਾਨ 'ਤੇ ਹੋਈ ਹੰਗਾਮੀ ਮੀਟਿੰਗ ਵਿਚ ਕੌਰ ਕਮੇਟੀ ਦੇ ਪ੍ਰਮੁੱਖ ਮੈਂਬਰਾਂ ਜਥੇਦਾਰ ਉਜਾਗਰ ਸਿੰਘ ਬਡਾਲੀ, ਜਥੇਦਾਰ ਗੁਰਪ੍ਰਤਾਪ ਸਿੰਘ ਰਿਆੜ, ਹਰਸੁਖਇੰਦਰ ਸਿੰਘ ਬੱਬੀ ਬਾਦਲ,

 ਕਰਨੈਲ ਸਿੰਘ ਪੀਰ ਮੁਹੰਮਦ ਤੋਂ ਇਲਾਵਾ ਸ. ਸਾਹਿਬ ਸਿੰਘ ਬਡਾਲੀ ਅਤੇ ਸ. ਰਵਿੰਦਰ ਸਿੰਘ ਬ੍ਰਹਮਪੁਰਾ ਨੇ ਭਾਗ ਲਿਆ ਜਦਕਿ ਤਿੰਨ ਕੌਰ ਕਮੇਟੀ ਮੈਂਬਰਾਂ ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ, ਜਥੇਦਾਰ ਮੱਖਣ ਸਿੰਘ ਨੰਗਲ ਅਤੇ ਜਥੇਦਾਰ ਮਨਮੋਹਨ ਸਿੰਘ ਸਠਿਆਲਾ ਨਾਲ ਫ਼ੋਨ 'ਤੇ ਗੱਲਬਾਤ ਕਰ ਕੇ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਭਵਿੱਖ ਵਿਚ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੂੰ ਏਕਤਾ ਦੀ ਕਿਸੇ ਸਰਤ ਤਹਿਤ ਭੰਗ ਨਹੀਂ ਕੀਤਾ ਜਾ ਸਕਦਾ ਪਰ ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਸਮੇਤ ਕਿਸੇ ਵੀ ਪੰਥਕ ਅਤੇ ਅਕਾਲੀ ਗਰੁੱਪਾਂ ਸਮੇਤ ਹਮਖਿਆਲੀ ਪਾਰਟੀਆਂ ਨਾਲ ਤੀਸਰੇ ਫਰੰਟ ਵਜੋਂ ਗੱਲਬਾਤ ਕਰ ਕੇ ਏਕਤਾ ਵਲ ਵਧਿਆ ਜਾ ਸਕਦਾ ਹੈ।

ਜਥੇਦਾਰ ਬ੍ਰਹਮਪੁਰਾ ਨੇ ਉਨ੍ਹਾਂ ਸਾਰੀਆਂ ਖਬਰਾਂ ਦਾ ਖੰਡਨ ਕੀਤਾ ਜਿਨ੍ਹਾਂ ਵਿਚ ਵਾਰ-ਵਾਰ ਕਿਹਾ ਜਾ ਰਿਹਾ ਹੈ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦਾ ਰਲੇਵਾਂ ਬਾਦਲ ਜਾ ਢੀਂਡਸਾ ਦੇ ਡੈਮੋਕਰੇਟਿਕ ਦਲ ਵਿਚ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਖ਼ਬਰਾਂ ਕਿਸੇ ਸ਼ਰਾਰਤੀ ਦਿਮਾਗ ਦੀ ਕਾਢ ਹਨ।  ਕੌਰ ਕਮੇਟੀ ਨੇ ਫ਼ੈਸਲਾ ਕੀਤਾ ਕਿ ਇਸੇ ਮਹੀਨੇ ਦੇ ਅਖੀਰ ਤਕ ਪਾਰਟੀ ਦੇ ਮੁੱਖ ਦਫ਼ਤਰ ਸ੍ਰੀ ਅੰਮ੍ਰਿਤਸਰ ਵਿਖੇ ਅਤੇ ਸਬ ਆਫ਼ਿਸ ਚੰਡੀਗੜ੍ਹ ਵਿਖੇ ਉਦਘਾਟਨ ਕੀਤਾ ਜਾਵੇਗਾ।

ਪਾਰਟੀ ਦੀ ਮੈਂਬਰਸ਼ਿਪ ਭਰਤੀ ਕਰਨ ਲਈ ਇਕ ਲੱਖ ਭਰਤੀ ਪਰਚੀਆਂ ਵਰਕਰਾਂ ਤਕ ਪੁਚਾਈਆਂ ਜਾਣਗੀਆਂ। ਕੌਰ ਕਮੇਟੀ ਨੇ ਇਸ ਗੱਲ 'ਤੇ ਤਸੱਲੀ ਪ੍ਰਗਟ ਕੀਤੀ ਕਿ ਬੀਤੇ ਕਲ ਸ਼੍ਰੋਮਣੀ ਅਕਾਲੀ ਦਲ ਯੂਨਾਈਟਿਡ ਅਤੇ ਅਕਾਲੀ ਦਲ 1920 ਦੇ ਆਗੂਆਂ ਨੇ ਜਥੇਦਾਰ ਬ੍ਰਹਮਪੁਰਾ ਨਾਲ ਮੀਟਿੰਗ ਕਰ ਕੇ ਇਕੱਠਿਆਂ ਚੱਲਣ ਦਾ ਜੋ ਫ਼ੈਸਲਾ ਕੀਤਾ ਹੈ ਉਹ ਬੇਹੱਦ ਸ਼ਲਾਘਾਯੋਗ ਹੈ।  ਪੰਜਾਬ ਅੰਦਰ ਸਿੱਖ ਨੌਜਵਾਨਾਂ ਦੀ ਫੜੋਫੜੀ ਦੀ ਸਖ਼ਤ ਨਿੰਦਾ ਕਰਦਿਆਂ ਕੇਦਰ ਤੇ ਰਾਜ ਸਰਕਾਰਾਂ ਨੂੰ ਸਰਕਾਰੀ ਦਮਨਕਾਰੀ ਨੀਤੀਆਂ ਬੰਦ ਕਰਨ ਦੀ ਅਪੀਲ ਕੀਤੀ ਗਈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement