'ਬੇਅਦਬੀ ਕਾਂਡ' : ਰਿਮਾਂਡ ਖ਼ਤਮ ਹੋਣ ਉਪਰੰਤ ਐਸਐਚਓ ਗੁਰਦੀਪ ਪੰਧੇਰ ਨੂੰ 5 ਅਗੱਸਤ ਤਕ ਭੇਜਿਆ ਜੇਲ
Published : Jul 24, 2020, 10:49 am IST
Updated : Jul 24, 2020, 10:49 am IST
SHARE ARTICLE
SHO Gurdeep Pandher
SHO Gurdeep Pandher

ਕੋਟਕਪੂਰਾ ਦੇ ਸਾਬਕਾ ਐਸਐਚਓ ਗੁਰਦੀਪ ਸਿੰਘ ਪੰਧੇਰ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ

ਕੋਟਕਪੂਰਾ, 23 ਜੁਲਾਈ (ਗੁਰਿੰਦਰ ਸਿੰਘ) : ਕੋਟਕਪੂਰਾ ਦੇ ਸਾਬਕਾ ਐਸਐਚਓ ਗੁਰਦੀਪ ਸਿੰਘ ਪੰਧੇਰ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਇਥੋਂ ਦੇ ਡਿਊਟੀ ਮੈਜਿਸਟ੍ਰੇਟ ਸੁਰੇਸ਼ ਕੁਮਾਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਸ 'ਤੇ ਅਦਾਲਤ ਨੇ ਉਸ ਨੂੰ 5 ਅਗੱਸਤ ਤਕ ਜੇਲ ਭੇਜਣ ਦਾ ਹੁਕਮ ਸੁਣਾਇਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਬੇਅਦਬੀ ਕਾਂਡ ਤੋਂ ਬਾਅਦ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਸ਼ਾਂਤਮਈ ਧਰਨੇ 'ਤੇ ਬੈਠੀਆਂ ਸੰਗਤਾਂ ਉਪਰ ਢਾਹੇ ਗਏ ਪੁਲਿਸੀਆ ਅੱਤਿਆਚਾਰ ਵਾਲੀਆਂ ਘਟਨਾਵਾਂ ਦੀ ਜਾਂਚ ਕਰ ਰਹੀ 'ਐਸਆਈਟੀ' ਵਲੋਂ ਬਹਿਬਲ ਕਲਾਂ ਗੋਲੀਕਾਂਡ 'ਚ ਨਾਮਜ਼ਦ ਕੀਤੇ ਗਏ ਸਿਟੀ ਥਾਣਾ ਕੋਟਕਪੂਰਾ ਦੇ ਤਤਕਾਲੀ ਐਸਐਚਓ ਗੁਰਦੀਪ ਸਿੰਘ ਪੰਧੇਰ ਨੂੰ ਅੱਜ ਪੁਲਿਸ ਸੁਰੱਖਿਆ ਹੇਠ ਰਿਮਾਂਡ ਖ਼ਤਮ ਹੋਣ 'ਤੇ ਜੁਡੀਸ਼ੀਅਲ ਮੈਜਿਸਟ੍ਰੇਟ ਸੁਰੇਸ਼ ਕੁਮਾਰ ਦੀ ਅਦਾਲਤ 'ਚ ਪੇਸ਼ ਕੀਤਾ ਗਿਆ ਤਾਂ ਵਿਸ਼ੇਸ਼ ਜਾਂਚ ਟੀਮ ਵਲੋਂ ਪੇਸ਼ ਹੋਏ ਜ਼ਿਲ੍ਹਾ ਅਟਾਰਨੀ ਨੇ ਅਦਾਲਤ ਨੂੰ ਦਸਿਆ ਕਿ ਪੰਧੇਰ ਦੇ ਹੋਰ ਪੁਲਿਸ ਰਿਮਾਂਡ ਦੀ ਲੋੜ ਨਹੀ ਹੈ।

File Photo File Photo

ਸੂਤਰਾਂ ਅਨੁਸਾਰ ਪੁਲਿਸ ਨੇ ਸਾਜ਼ਸ਼ ਤਹਿਤ ਸ਼ਾਂਤਮਈ ਧਰਨੇ 'ਤੇ ਬੈਠੀ ਸਿੱਖ ਸੰਗਤ ਨੂੰ ਝੂਠੇ ਕੇਸ ਵਿਚ ਫਸਾਉਣ ਲਈ ਸਾਜ਼ਸ਼ ਰਚੀ ਸੀ, ਜਿਸ ਵਿਚ ਹੁਣ ਉਹ ਖ਼ੁਦ ਹੀ ਫਸਦੇ ਨਜ਼ਰ ਆ ਰਹੇ ਹਨ। ਕੋਟਕਪੂਰਾ ਗੋਲੀਕਾਂਡ ਵਿਚ ਇਸ ਤੋਂ ਪਹਿਲਾਂ ਤਤਕਾਲੀ ਐਸ.ਐਸ.ਪੀ. ਸੁਖਮਿੰਦਰ ਸਿੰਘ ਮਾਨ ਨੂੰ ਵੀ ਦੋ ਵਾਰ ਸੰਮਨ ਜਾਰੀ ਹੋ ਚੁੱਕੇ ਹਨ ਪਰ ਇਸ ਦੇ ਬਾਵਜੂਦ ਉਹ ਜਾਂਚ ਟੀਮ ਸਾਹਮਣੇ ਪੇਸ਼ ਨਹੀਂ ਹੋਏ।

ਜ਼ਿਕਰਯੋਗ ਹੈ ਕਿ ਬੇਅਦਬੀ ਕਾਂਡ 'ਚ ਗ੍ਰਿਫ਼ਤਾਰ ਕੀਤੇ ਗਏ ਪੰਜ ਡੇਰਾ ਪ੍ਰੇਮੀ ਰਣਜੀਤ ਸਿੰਘ, ਰਣਦੀਪ ਸਿੰਘ, ਬਲਜੀਤ ਸਿੰਘ, ਨਿਸ਼ਾਨ ਸਿੰਘ ਅਤੇ ਨਰਿੰਦਰ ਕੁਮਾਰ ਨੇ ਸਥਾਨਕ ਡਿਊਟੀ ਮੈਜਿਸਟ੍ਰੇਟ ਸੁਰੇਸ਼ ਕੁਮਾਰ ਦੀ ਅਦਾਲਤ ਵਿਚ ਅਰਜ਼ੀ ਦੇ ਕੇ ਚੱਲਦੇ ਮੁਕੱਦਮੇ ਤੱਕ ਜ਼ਮਾਨਤ 'ਤੇ ਰਿਹਾਅ ਕਰਨ ਦੀ ਮੰਗ ਕੀਤੀ ਹੈ। ਅਦਾਲਤ ਨੇ ਡੇਰਾ ਪ੍ਰੇਮੀਆਂ ਦੀ ਅਰਜ਼ੀ 'ਤੇ ਪੰਜਾਬ ਸਰਕਾਰ ਅਤੇ ਵਿਸ਼ੇਸ਼ ਜਾਂਚ ਟੀਮ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਹਦਾਇਤ ਕੀਤੀ ਹੈ ਕਿ ਮਾਮਲੇ ਨਾਲ ਲੋੜੀਂਦਾ ਰਿਕਾਰਡ 24 ਜੁਲਾਈ ਨੂੰ ਪੇਸ਼ ਕਰਨ। ਡੇਰਾ ਪ੍ਰੇਮੀਆਂ ਨੇ ਜ਼ਮਾਨਤ ਲਈ ਸੀਬੀਆਈ ਦੀ ਕਲੀਨ ਚਿੱਟ ਦਾ ਵੀ ਸਹਾਰਾ ਲਿਆ ਹੈ ਅਤੇ ਨਾਲ ਹੀ ਕਿਹਾ ਹੈ ਕਿ ਜੇਲ ਵਿਚ ਉਨ੍ਹਾਂ ਦੀ ਜਾਣ ਨੂੰ ਖ਼ਤਰਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement