UAPA ਕਾਰਨ ਪੰਜਾਬ 'ਚ ਮਚਿਆ ਹੜਕੰਮ, ਪੰਜਾਬ ਸਰਕਾਰ ਦੀ ਨੀਅਤ ਤੇ ਨੀਤੀ 'ਤੇ ਵੀ ਉਠਣ ਲੱਗੇ ਸਵਾਲ!
Published : Jul 24, 2020, 6:13 pm IST
Updated : Jul 24, 2020, 6:13 pm IST
SHARE ARTICLE
Act UAPA
Act UAPA

ਸੁਖਪਾਲ ਖਹਿਰਾ ਸਮੇਤ ਕਈ ਪਾਰਟੀਆਂ ਦੇ ਆਗੂ ਕਾਨੂੰਨ ਵਿਰੁਧ ਨਿਤਰੇ

ਚੰਡੀਗੜ੍ਹ : ਪੰਜਾਬ ਅੰਦਰ ਗੁਜ਼ਰੇ ਕਾਲੇ ਦੌਰ ਦੀ ਯਾਦ ਤਾਜ਼ਾ ਕਰਵਾਉਂਦਾ ਯੂਏਪੀਏ ਕਾਨੂੰਨ ਇੰਨੀ ਦਿਨੀਂ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਪੰਜਾਬ ਅੰਦਰ ਪਿਛਲੇ ਦਿਨਾਂ ਦੌਰਾਨ ਇਸ ਕਾਨੂੰਨ ਤਹਿਤ ਕਈ ਨੌਜਵਾਨਾਂ ਦੀਆਂ   ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ। ਇਨ੍ਹਾਂ ਵਿਚੋਂ ਜ਼ਿਆਦਾਤਰ ਨੌਜਵਾਨ ਅਜਿਹੇ ਪਰਵਾਰਾਂ ਨਾਲ ਸਬੰਧਤ ਹਨ, ਜੋ ਅਤਿ ਦੀ ਗ਼ਰੀਬ ਅਤੇ ਥੁੜਾ ਭਰੀ ਜ਼ਿੰਦਗੀ ਜਿਊਣ ਲਈ ਮਜ਼ਬੂਰ ਹਨ।

Act UAPAAct UAPA

ਇਨ੍ਹਾਂ ਕੋਲ ਨਾ ਹੀ ਅਪਣੇ ਬਚਾਅ ਲਈ ਵਧੀਆ ਵਕੀਲ ਕਰਨ ਦੀ ਹੈਸੀਅਤ ਹੈ ਅਤੇ ਨਾ ਹੀ ਕੋਈ ਸਰਕਾਰੇ-ਦਰਬਾਰੇ ਪਹੁੰਚ, ਜਿਸ ਸਦਕਾ ਇਹ ਇਸ ਕਾਲੇ ਕਾਨੂੰਨ ਦੀ ਗ੍ਰਿਫ਼ਤ ਤੋਂ ਬਚ ਸਕਣ। ਪਿਛਲੇ ਦਿਨਾਂ ਦੌਰਾਨ ਰੋਜ਼ਾਨਾ ਸਪੋਕਸਮੈਨ ਟੀਵੀ ਨੇ ਕਈ ਅਜਿਹੇ ਪਰਵਾਰਾਂ ਤਕ ਪਹੁੰਚ ਕਰ ਕੇ ਹਕੀਕਤ ਜਾਣਨ ਦੀ ਕੋਸ਼ਿਸ਼ ਕੀਤੀ। ਮੁਲਾਕਾਤ ਦੌਰਾਨ ਜੋ ਤੱਥ ਸਾਹਮਣੇ ਆਏ, ਉਹ ਵਾਕਈ ਹੀ ਰੌਂਗਟੇ ਖੜ੍ਹੇ ਕਰਨ ਵਾਲੇ ਸਨ।  

Act UAPAAct UAPA

ਇਕ ਪਾਸੇ ਪੁਲਿਸ ਜਿੱਥੇ ਇਨ੍ਹਾਂ ਨੌਜਵਾਨਾਂ ਦੇ ਸਬੰਧ ਖਾਲਿਸਤਾਨ ਪੱਖੀਆਂ ਨਾਲ ਜੋੜ ਕੇ ਇਨ੍ਹਾਂ ਨੂੰ ਦੇਸ਼ ਅਤੇ ਸਮਾਜ ਲਈ ਖ਼ਤਰਨਾਕ ਦਰਸਾਉਣ 'ਚ ਲੱਗੀ ਹੋਈ ਹੈ, ਉਥੇ ਹੀ ਕਈ ਸਿਆਸੀ ਪਾਰਟੀਆਂ ਇਸ ਨੂੰ ਪੁਲਿਸ ਦੀ ਧੱਕੇਸ਼ਾਹੀ ਕਰਾਰ ਦੇ ਰਹੀਆਂ ਹਨ। ਇਨ੍ਹਾਂ ਵਿਚੋਂ ਇਕ ਨੌਜਵਾਨ ਗ੍ਰੰਥੀ ਲਵਪ੍ਰੀਤ ਸਿੰਘ ਵਾਸੀ ਪਿੰਡ ਰੱਤਾਖੇੜਾ ਸੰਗਰੂਰ ਵਲੋਂ ਖੁਦਕੁਸ਼ੀ ਕਰ ਲੈਣ ਮਗਰੋਂ ਮਾਮਲਾ ਹੋਰ ਗਰਮਾ ਗਿਆ ਹੈ।

Act UAPAAct UAPA

ਪੰਜਾਬ ਏਕਤਾ ਪਾਰਟੀ ਦੇ ਲੀਡਰ ਸੁਖਪਾਲ ਖਹਿਰਾ ਵਲੋਂ ਇਨ੍ਹਾਂ ਨੌਜਵਾਨਾਂ ਦੇ ਹੱਕ ਵਿਚ ਡਟਣ ਦਾ ਨਾਅਰਾ ਲਾਉਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਵੀ ਪੁਲਿਸ ਦੀ ਇਸ ਕਾਰਵਾਈ ਖਿਲਾਫ਼ ਨਿੱਤਰ ਆਈਆਂ ਹਨ। ਸ੍ਰੀ ਅਕਾਲ ਤਖਤ ਸਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਸ਼੍ਰੋਮਣੀ ਕਮੇਟੀ ਨੂੰ ਇਨ੍ਹਾਂ ਨੌਜਵਾਨਾਂ ਦੇ ਕੇਸਾਂ ਦੀ ਪੈਰਵਾਈ ਕਰਨ ਲਈ ਕਿਹਾ ਹੈ। ਇਸ ਲਈ ਕਾਂਗਰਸ ਸਰਕਾਰ ਖਿਲਾਫ਼ ਸਵਾਲ ਖੜ੍ਹੇ ਹੋਣ ਲੱਗੇ ਹਨ।

Act UAPAAct UAPA

ਇਸੇ ਦੌਰਾਨ ਹਵਾਰਾ ਕਮੇਟੀ ਨੇ ਦਾਅਵਾ ਕੀਤਾ ਕਿ ਕਾਂਗਰਸ ਦੀ ਕੈਪਟਨ ਸਰਕਾਰ ਵੇਲੇ ਯੂਏਪੀਏ ਕਾਨੂੰਨ ਦੀ ਵੱਧ ਦੁਰਵਰਤੋਂ ਹੋਈ ਤੇ ਲਗਪਗ 50 ਤੋਂ ਵੱਧ ਕੇਸ ਦਰਜ ਕੀਤੇ ਗਏ ਹਨ। ਹਵਾਰਾ ਕਮੇਟੀ ਦੇ ਮੁੱਖ ਬੁਲਾਰੇ ਪ੍ਰੋ. ਬਲਜਿੰਦਰ ਸਿੰਘ ਤੇ ਐਡਵੋਕੇਟ ਦਿਲਸ਼ੇਰ ਸਿੰਘ ਨੇ ਇਲਜ਼ਾਮ ਲਾਇਆ ਕਿ ਇਹ ਕਾਨੂੰਨ ਘੱਟ ਗਿਣਤੀਆਂ ਖਾਸ ਕਰਕੇ ਸਿੱਖਾਂ ਲਈ ਜਾਨਲੇਵਾ ਕਾਲਾ ਕਾਨੂੰਨ ਹੈ, ਜਿਸ ਦੀ ਦਹਿਸ਼ਤ ਨੇ ਗ੍ਰੰਥੀ ਲਵਪ੍ਰੀਤ ਸਿੰਘ ਵਾਸੀ ਪਿੰਡ ਰੱਤਾਖੇੜਾ ਸੰਗਰੂਰ ਨੂੰ ਖੁਦਕੁਸ਼ੀ ਲਈ ਮਜਬੂਰ ਕਰ ਦਿੱਤਾ।

Act UAPAAct UAPA

ਉਨ੍ਹਾਂ ਦਾਅਵਾ ਕੀਤਾ ਕੈਪਟਨ ਸਰਕਾਰ ਵੇਲੇ 50 ਤੋਂ ਵੱਧ ਕੇਸ ਇਸ ਕਾਨੂੰਨ ਹੇਠ ਦਰਜ ਕੀਤੇ ਗਏ ਹਨ, ਜਿਨ੍ਹਾਂ 'ਚ ਲਗਪਗ 190 ਤੋਂ ਵੱਧ ਨੌਜਵਾਨ ਨਾਮਜ਼ਦ ਹਨ। ਯੂਏਪੀਏ ਦੀ ਦੁਰਵਰਤੋਂ ਦੀ ਵੱਡੀ ਮਿਸਾਲ ਲਵਪ੍ਰੀਤ ਸਿੰਘ ਦੀ ਮੌਤ ਹੈ, ਕਿਉਂਕਿ ਸਿਰਫ਼ ਮੁਖ਼ਬਰ ਦੀ ਇਤਲਾਹ 'ਤੇ ਹੀ ਉਸ ਖ਼ਿਲਾਫ਼ 28 ਜੂਨ ਨੂੰ ਥਾਣਾ ਸਮਾਣਾ 'ਚ ਇਸ ਕਾਨੂੰਨ ਹੇਠ ਕੇਸ ਦਰਜ ਕੀਤਾ ਗਿਆ। ਜਦਕਿ ਉਸ ਸਮੇਂ ਉਹ ਦਿੱਲੀ ਦੀ ਜੇਲ੍ਹ ਵਿਚ ਨਜ਼ਰਬੰਦ ਸੀ। ਉਨ੍ਹਾਂ ਪੰਜਾਬ ਹਿਤੈਸ਼ੀ ਜਥੇਬੰਦੀਆਂ ਨੂੰ ਯੂਏਪੀਏ ਦਾ ਵਿਰੋਧ ਕਰਨ ਦੀ ਅਪੀਲ ਕੀਤੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM
Advertisement