ਨਸ਼ਾ ਤਸਕਰਾਂ ਦੀ ਐਸ.ਟੀ.ਐਫ ਵੱਲੋਂ ਤਿਆਰ ਰਿਪੋਰਟ ਜਨਤਕ ਕੀਤੀ ਜਾਵੇ- ਹਰਪਾਲ ਚੀਮਾ
Published : Jul 24, 2021, 5:13 pm IST
Updated : Jul 24, 2021, 5:13 pm IST
SHARE ARTICLE
Harpal Singh Cheema
Harpal Singh Cheema

ਆਮ ਆਦਮੀ ਪਾਰਟੀ ਨੇ ਨਵਜੋਤ ਸਿੱਧੂ ਨੂੰ ਦਿੱਤੀ ਚੁਣੌਤੀ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ ਸੱਤਾਧਾਰੀ ਕਾਂਗਰਸ ਕੋਲੋਂ ਨਸ਼ਾ ਤਸਕਰੀ ਨਾਲ ਸੰਬੰਧਿਤ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਵੱਲੋਂ ਤਿਆਰ ਕੀਤੀ ਜਾਂਚ ਰਿਪੋਰਟ ਜਨਤਕ ਕਰਨ ਦੀ ਮੰਗ ਕੀਤੀ ਹੈ ਤਾਂ ਕਿ ਡਰੱਗ ਮਾਫ਼ੀਆ ਨਾਲ ਜੁੜੀਆਂ ਵੱਡੀਆਂ ਮੱਛੀਆਂ ਦੇ ਅਧਿਕਾਰਤ ਤੌਰ 'ਤੇ ਨਾਮ ਜੱਗ-ਜ਼ਾਹਿਰ ਹੋ ਸਕਣ।
ਸ਼ਨੀਵਾਰ ਨੂੰ ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਸੱਤਾਧਾਰੀ ਕਾਂਗਰਸ ਦੇ ਨਵਨਿਯੁਕਤ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਚੁਣੌਤੀ ਦਿੰਦਿਆਂ ਪੁੱਛਿਆ ਕਿ ਡਰੱਗ ਸਰਗਨਿਆਂ ਅਤੇ ਸਰਕਾਰ ਦੀ ਮਿਲੀਭੁਗਤ ਕਾਰਨ ਐਸਟੀਐਫ ਦੀ ਸੀਲਬੰਦ ਰਿਪੋਰਟ 1 ਫਰਵਰੀ 2018 ਤੋਂ ਮਾਨਯੋਗ ਹਾਈਕੋਰਟ 'ਚ ਧੂੜ ਫੱਕ ਰਹੀ ਹੈ

Navjot Singh SidhuNavjot Singh Sidhu

ਕਿਸੇ ਅਧਿਕਾਰਿਤ ਅਥਾਰਿਟੀ ਨੇ ਇਸ ਰਿਪੋਰਟ ਦੀ ਸੀਲ ਖੁਲ੍ਹਵਾਉਣ ਦੀ ਪ੍ਰਸ਼ਾਸਨਿਕ ਅਤੇ ਕਾਨੂੰਨੀ ਪੱਧਰ 'ਤੇ ਕੋਈ ਕੋਸ਼ਿਸ਼ ਹੀ ਨਹੀਂ ਕੀਤੀ, ਉਲਟਾ ਐਡਵੋਕੇਟ ਜਨਰਲ ਪੰਜਾਬ ਦੇ ਦਫ਼ਤਰ ਦਾ ਸਾਰਾ ਜ਼ੋਰ ਇਸ ਗੱਲ 'ਤੇ ਲੱਗਿਆ ਹੋਇਆ ਹੈ ਕਿ ਇਸ ਨੂੰ ਹਰ ਹੀਲੇ ਠੰਢੇ ਬਸਤੇ 'ਚ ਹੀ ਰੱਖਿਆ ਜਾਵੇ, ਤਾਂ ਕਿ 2022 ਦੀਆਂ ਚੋਣਾਂ ਲੰਘ ਜਾਣ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਿੰਨਾ ਚਿਰ ਪੰਜਾਬ ਦਾ ਐਡਵੋਕੇਟ ਜਨਰਲ ਅਤੁੱਲ ਨੰਦਾ ਏ.ਜੀ ਦਫ਼ਤਰ 'ਚ ਰਹੇਗਾ, ਉਨ੍ਹਾਂ ਚਿਰ ਨਾ ਐਸਟੀਐਫ ਦੀ ਰਿਪੋਰਟ ਜਨਤਕ ਹੋਵੇਗੀ ਅਤੇ ਨ ਹੀ ਪੰਜਾਬ ਸਰਕਾਰ ਕੋਈ ਵੱਕਾਰੀ ਕੇਸ ਜਿੱਤ ਸਕੇਗੀ।

Harpal Singh Cheema Harpal Singh Cheema

ਇਸ ਲਈ ਅਸੀਂ ਨਵਨਿਯੁਕਤ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਕੋਲੋਂ ਮੰਗ ਕਰਦੇ ਹਾਂ ਕਿ ਉਹ 2 ਹਫ਼ਤਿਆਂ ਦੇ ਅੰਦਰ-ਅੰਦਰ ਐਸਟੀਐਫ ਦੀ ਰਿਪੋਰਟ ਜਨਤਕ ਕਰਾਉਣ, ਕਿਉਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਅਜਿਹੀ ਉਮੀਦ ਨਹੀਂ ਕੀਤੀ ਜਾ ਸਕਦੀ। ਹਰਪਾਲ ਸਿੰਘ ਚੀਮਾ ਨੇ ਨਵਜੋਤ ਸਿੰਘ ਸਿੱਧੂ ਨੂੰ ਮੁਖ਼ਾਤਬ ਹੁੰਦਿਆਂ ਕਿਹਾ, ''ਸਿੱਧੂ ਸਾਹਬ ਹੁਣ ਤੁਸੀਂ ਸੱਤਾਧਾਰੀ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਹੋ।

Harpal Singh Cheema and CM PunjabHarpal Singh Cheema and CM Punjab

ਮੁੱਖ ਮੰਤਰੀ ਤੋਂ ਲੈ ਕੇ ਸਾਰੇ ਮੰਤਰੀ-ਸੰਤਰੀ ਤੁਹਾਡੇ ਅਧੀਨ ਹਨ। ਹੁਣ ਤੁਹਾਡੇ ਕੋਲ ਇਹ ਬਹਾਨਾ ਨਹੀਂ ਬਚਿਆ ਕਿ ਤੁਹਾਡੇ ਹੱਥ ਕੋਈ ਤਾਕਤ ਨਹੀਂ। ਇਸ ਲਈ ਮੁੱਖ ਮੰਤਰੀ ਸਮੇਤ ਸਾਰੇ ਵਿਧਾਇਕਾਂ-ਵਜ਼ੀਰਾਂ ਦੀ ਤਤਕਾਲ ਬੈਠਕ ਬੁਲਾਓ ਅਤੇ ਸਰਕਾਰ ਨੂੰ ਏ.ਜੀ ਅਤੁੱਲ ਨੰਦਾ ਨੂੰ ਬਰਖ਼ਾਸਤ ਅਤੇ ਐਸ.ਟੀ.ਐਫ ਦੀ ਰਿਪੋਰਟ ਜਨਤਕ ਕਰਾਓ। ਨਾ ਕੇਵਲ ਅਸੀਂ (ਆਪ) ਸਗੋਂ ਪੰਜਾਬ ਦੀ ਜਨਤਾ ਨੇ ਅਜਿਹੇ ਸਾਰੇ ਮੁੱਦਿਆਂ ਨੂੰ ਅੰਜਾਮ ਤੱਕ ਪਹੁੰਚਾਉਣ ਲਈ ਦਿਨ ਗਿਣਨੇ ਸ਼ੁਰੂ ਕਰ ਦਿੱਤੇ ਹਨ।''

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement