‘ਆਪ’ ਨੇ ਕੇਂਦਰੀ ਮੰਤਰੀ ਲੇਖੀ ਦੇ ਪੰਜਾਬ ਭਰ ’ਚ ਫੂਕੇ ਪੁਤਲੇ
Published : Jul 24, 2021, 12:42 am IST
Updated : Jul 24, 2021, 12:42 am IST
SHARE ARTICLE
image
image

‘ਆਪ’ ਨੇ ਕੇਂਦਰੀ ਮੰਤਰੀ ਲੇਖੀ ਦੇ ਪੰਜਾਬ ਭਰ ’ਚ ਫੂਕੇ ਪੁਤਲੇ

ਕਾਲੇ ਕਾਨੂੰਨ ਰੱਦ ਹੋਣ ਤਕ ਕਿਸਾਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਰੱਖਣ ਦਾ ਕੀਤਾ ਐਲਾਨ

ਚੰਡੀਗੜ੍ਹ, 23 ਜੁਲਾਈ (ਸੁਰਜੀਤ ਸਿੰਘ ਸੱਤੀ): ਤਿੰਨ ਖੇਤੀ ਕਾਨੂੰਨਾਂ ਵਿਰੁਧ ਸੰਘਰਸ਼ ਕਰ ਰਹੇ ਕਿਸਾਨਾਂ ਸਬੰਧੀ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਨ ਦੇ ਰੋਸ ਵਜੋਂ ‘ਆਪ’ ਨੇ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਦੇ ਪੰਜਾਬ ਭਰ ’ਚ ਪੁਤਲੇ ਫੂਕੇ ਅਤੇ ਮਾੜੀ ਸ਼ਬਦਾਵਲੀ ਲਈ ਕਿਸਾਨਾਂ ਤੋਂ ਮਾਫ਼ੀ ਮੰਗਣ ਦੀ ਮੰਗ ਕੀਤੀ। ਇਸ ਸਮੇਂ ਮੋਦੀ ਸਰਕਾਰ ਵਿਰੁਧ ਗੁੱਸਾ ਜ਼ਾਹਰ ਕਰਦਿਆਂ ‘ਆਪ’ ਵਰਕਰਾਂ ਅਤੇ ਆਗੂਆਂ ਨੇ ਕਿਹਾ ਕਿ ਜਦੋਂ ਤਕ ਕਿਸਾਨ ਵਿਰੋਧੀ ਤਿੰਨੇ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ, ਉਦੋਂ ਤਕ ਆਮ ਆਦਮੀ ਪਾਰਟੀ ਸੜਕ ਤੋਂ ਲੈ ਕੇ ਸੰਸਦ ਤਕ ਕਿਸਾਨਾਂ ਦੀ ਆਵਾਜ਼ ਬੁਲੰਦ ਰੱਖੇਗੀ।
ਪਾਰਟੀ ਮੁਤਾਬਕ ਅੰਮਿ੍ਰਤਸਰ, ਜਲੰਧਰ, ਹੁਸ਼ਿਆਰਪੁਰ, ਗੁਰਦਾਸਪੁਰ, ਪਠਾਨਕੋਟ, ਨਵਾਂਸ਼ਹਿਰ, ਲੁਧਿਆਣਾ ਅਤੇ ਪਟਿਆਲਾ ਸਮੇਤ ਕਈ ਹੋਰ ਥਾਵਾਂ ’ਤੇ ਮੁਜ਼ਾਹਰੇ ਕੀਤੇ ਗਏ। ਪਾਰਟੀ ਆਗੂਆਂ ਨੇ ਭਾਜਪਾ ਅਤੇ ਕੇਂਦਰ ਸਰਕਾਰ ’ਤੇ ਦੋਸ਼ ਲਗਾਇਆ ਕਿ ਭਾਜਪਾ ਦੇ ਮੰਤਰੀ ਅਤੇ ਆਗੂ ਜਾਣ ਬੁੱਝ ਕੇ ਕਿਸਾਨਾਂ ਵਿਰੁਧ ਮਾੜੀ ਭਾਸ਼ਾ ਦੀ ਵਰਤੋਂ ਕਰਦੇ ਹਨ ਤਾਂ ਜੋ ਕਿਸਾਨ ਗੁੱਸੇ ਵਿਚ ਆ ਕੇ ਗ਼ੈਰ ਸੰਵਿਧਾਨਕ ਸਰਗਰਮੀਆਂ ਨੂੰ ਅੰਜਾਮ ਦੇਣ। 
ਪਾਰਟੀ ਬੁਲਾਰੇ ਨੇ ਕਿਹਾ ਕਿ ਭਾਜਪਾ ਆਗੂਆਂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਕਿਸਾਨ ਦੇਸ਼ ਦਾ ਅੰਨਦਾਤਾ ਹੈ ਅਤੇ ਕੋਈ ਗੁੰਡਾ-ਮਵਾਲੀ ਜਾਂ ਅਤਿਵਾਦੀ ਨਹੀਂ। ਦੇਸ਼ ਦਾ ਸੰਵਿਧਾਨ ਨਾਗਰਿਕਾਂ ਨੂੰ ਅਪਣੇ ਹੱਕਾਂ ਦੀ ਰਾਖੀ ਲਈ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨ ਅਤੇ ਧਰਨੇ ਲਾਉਣ ਦੀ ਪੂਰਨ ਆਜ਼ਾਦੀ ਦਿੰਦਾ ਹੈ ਅਤੇ ਕਿਸਾਨਾਂ ਦੇ ਅੰਦੋਲਨ ਨੂੰ ਦੇਸ਼ ਦੇ ਕਾਨੂੰਨਦਾਤਾਵਾਂ ਸਮੇਤ ਵਿਸ਼ਵ ਭਰ ਦੇ ਸਿਆਸੀ ਅਤੇ ਸਮਾਜਕ ਆਗੂਆਂ ਨੇ ਪੂਰਾ ਸਮਰਥਨ ਦਿਤਾ ਹੈ। ਲੇਖੀ ਨੂੰ ਭਾਜਪਾ ਦਾ ਇਤਿਹਾਸ ਜਾਣਨ ਦੀ ਸਲਾਹ ਦਿੰਦਿਆਂ ‘ਆਪ’ ਆਗੂਆਂ ਨੇ ਕਿਹਾ ਭਾਜਪਾ ਦੇ ਸਵਰਗਵਾਸੀ ਆਗੂ ਅਤੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਬੀਤੇ ਸਮੇਂ ਕਿਸਾਨਾਂ ਦੇ ਅੰਦੋਲਨ ਦਾ ਅੱਗੇ ਹੋ ਕੇ ਸਮਰਥਨ ਕਰਿਆ ਕਰਦੇ ਸਨ ਅਤੇ ਕਿਸਾਨਾਂ ਨੂੰ ਦੇਸ਼ ਦਾ ਅੰਨਦਾਤਾ ਕਹਿ ਕੇ ਸਤਿਕਾਰ ਦਿੰਦੇ ਹੁੰਦੇ ਸਨ। ਪਰ ਅੱਜ ਸੱਤਾ ਦੇ ਨਸ਼ੇ ਵਿਚ ਚੂਰ ਭਾਜਪਾ ਆਗੂ ਅਤੇ ਨਰਿੰਦਰ ਮੋਦੀ ਸਰਕਾਰ ਕਿਸਾਨਾਂ ਨੂੰ ਅਤਿਵਾਦੀ, ਦੇਸ਼ ਵਿਰੋਧੀ ਤਕ ਗਰਦਾਨ ਰਹੀ ਹੈ।
 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement