
ਕੋਰੋਨਾ ਤੇ ਮੀਂਹ ਕਾਰਨ ਕੀਤੀ ਮੁਲਤਵੀ
ਮੁਹਾਲੀ: ਭਾਰਤੀ ਫ਼ੌਜ ਵਿਚ ਵੱਖ-ਵੱਖ ਵਰਗਾਂ ਵਿਚ ਭਰਤੀ ਲਈ ਸਰੀਰਕ ਟੈਸਟਾਂ ਵਿਚ ਪਾਸ ਹੋਏ ਉਮੀਦਵਾਰਾਂ ਦੀ 25 ਜੁਲਾਈ ਨੂੰ ਹੋਣ ਵਾਲੀ ਲਿਖਤੀ ਪ੍ਰੀਖਿਆ ਕੋਰੋਨਾ ਵਾਇਰਸ ਤੇ ਮੀਂਹ ਕਾਰਨ ਮੁਲਤਵੀ ਕਰ ਦਿੱਤੀ ਗਈ ਹੈ।
Indian Army Recruitment
ਪਟਿਆਲਾ ਸਥਿਤ ਆਰਮੀ ਭਰਤੀ ਡਾਇਰੈਕਟਰ ਕਰਨਲ ਆਰ.ਆਰ. ਚੰਦੇਲ ਨੇ ਦੱਸਿਆ ਕਿ ਆਰਮੀ ਭਰਤੀ ਦੇ ਡਾਇਰੈਕਟਰ ਜਨਰਲ, ਰੱਖਿਆ ਮੰਤਰਾਲਾ ਵੱਲੋਂ ਭਰਤੀ ਰੈਲੀ 'ਚ ਫਿਜ਼ੀਕਲ ਟੈਸਟ ਪਾਸ ਕਰ ਚੁੱਕੇ ਉਮੀਦਵਾਰਾਂ ਦਾ ਲਿਖਤੀ ਇਮਤਿਹਾਨ 25 ਜੁਲਾਈ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਹੋਣਾ ਸੀ
Postponed written test for army recruitment
ਪਰ ਆਰਮੀ ਹੈੱਡਕੁਆਰਟਰ ਤੋਂ ਪ੍ਰਾਪਤ ਹੋਏ ਦਿਸ਼ਾ ਨਿਰਦੇਸ਼ਾਂ ਤਹਿਤ ਕੋਵਿਡ-19 ਤੇ ਦੇਸ਼ ਦੇ ਵੱਖ-ਵੱਖ ਖੇਤਰਾਂ 'ਚ ਮੀਂਹ ਕਾਰਨ ਬਣੀ ਹੜ੍ਹਾਂ ਦੀ ਸਥਿਤੀ ਕਾਰਨ ਇਸ ਨੂੰ ਅਗਲੇ ਹੁਕਮਾਂ ਤਕ ਮੁਲਤਵੀ ਕੀਤਾ ਗਿਆ ਹੈ। ਦੱਸ ਦੇਈਏ ਕਿ ਇਸ ਇਮਤਿਹਾਨ ਲਈ ਪੰਜ ਜ਼ਿਲ੍ਹਿਆ ਪਟਿਆਲਾ, ਸੰਗਰੂਰ, ਮਾਨਸਾ, ਬਰਨਾਲਾ ਅਤੇ ਫ਼ਤਿਹਗੜ੍ਹ ਸਾਹਿਬ ਦੇ ਉਮੀਦਵਾਰਾਂ ਨੇ ਹਿੱਸਾ ਲੈਣਾ ਸੀ।