ਮੁੱਖ ਮੰਤਰੀ ਨੇ ਸੂਬੇ ਵਿਚ 1500 ਕਰੋੜ ਰੁਪਏ ਦੇ ਨਿਵੇਸ਼ ਲਈ ਆਦਿਤਿਆ ਬਿਰਲਾ ਗਰੁਪ ਦਾ ਕੀਤਾ ਸਵਾਗਤ
Published : Jul 24, 2021, 12:44 am IST
Updated : Jul 24, 2021, 12:44 am IST
SHARE ARTICLE
image
image

ਮੁੱਖ ਮੰਤਰੀ ਨੇ ਸੂਬੇ ਵਿਚ 1500 ਕਰੋੜ ਰੁਪਏ ਦੇ ਨਿਵੇਸ਼ ਲਈ ਆਦਿਤਿਆ ਬਿਰਲਾ ਗਰੁਪ ਦਾ ਕੀਤਾ ਸਵਾਗਤ

500 ਕਰੋੜ ਰੁਪਏ ਦੇ ਨਿਵੇਸ਼ ਨਾਲ ਰਾਜਪੁਰਾ ਵਿਚ ਸੀਮੈਂਟ ਦਾ ਪਲਾਂਟ ਵੀ ਹੋਵੇਗਾ ਸਥਾਪਤ

ਚੰਡੀਗੜ੍ਹ, 23 ਜੁਲਾਈ (ਭੁੱਲਰ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਦਿਤਿਆ ਬਿਰਲਾ ਗਰੁੱਪ ਵਲੋਂ ਪੇਂਟ ਇੰਡਸਟਰੀ ਵਿਚ ਪੈਰ ਰੱਖਦਿਆਂ ਸੂਬੇ ਵਿਚ ਪੇਂਟ ਯੂਨਿਟ ਦੀ ਸਥਾਪਨਾ ਲਈ 1000 ਕਰੋੜ ਰੁਪਏ ਦਾ ਵਿਆਪਕ ਨਿਵੇਸ਼ ਕਰਨ ਅਤੇ ਰਾਜਪੁਰਾ ਵਿਖੇ 500 ਕਰੋੜ ਰੁਪਏ ਦੀ ਲਾਗਤ ਨਾਲ ਸੀਮੈਂਟ ਦਾ ਯੂਨਿਟ ਸਥਾਪਤ ਕਰਨ ਲਈ ਗਰੁੱਪ ਦਾ ਸਵਾਗਤ ਕੀਤਾ ਹੈ।
ਲੁਧਿਆਣਾ ਵਿਖੇ ਹਾਲ ਹੀ ਵਿਚ ਵਿਕਸਤ ਕੀਤੀ ਹਾਈ-ਟੈੱਕ ਵੈਲੀ ਵਿਚ 147 ਕਰੋੜ ਦੀ ਕੀਮਤ ਵਾਲੀ 61 ਏਕੜ ਜ਼ਮੀਨ ਲਈ ਅਲਾਟਮੈਂਟ ਪੱਤਰ ਸੌਂਪਣ ਮੌਕੇ ਵਿਚਾਰ ਪੇਸ਼ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਿਵੇਸ਼ ਨਾਲ ਸੂਬੇ ਵਿਚ ਉਦਯੋਗਿਕ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਨੇ ਸੰਭਾਵਤ ਉੱਦਮੀਆਂ ਅਤੇ ਉਦਯੋਗਪਤੀਆਂ ਨੂੰ ਸੁਖਾਵਾਂ ਮਾਹੌਲ ਦੇਣ ਦੀ ਪੇਸ਼ਕਸ਼ ਕੀਤੀ ਹੈ ਕਿਉਂ ਜੋ ਸੂਬੇ ਵਿਚ ਸ਼ਾਂਤਮਈ ਕਾਮੇ, ਬਿਹਤਰ ਸੜਕਾਂ, ਰੇਲ ਅਤੇ ਹਵਾਈ ਸੰਪਰਕ ਦੇ ਰੂਪ ਵਿਚ ਠੋਸ ਬੁਨਿਆਦੀ ਢਾਂਚਾ ਮੌਜੂਦ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਨੇ ਮੁਲਕ ਵਿਚ ਲੌਜਿਸਟਿਕ ਨੂੰ ਸੁਖਾਲਾ ਬਣਾਉਣ ਵਿਚ ਦੂਜਾ ਰੈਂਕ ਹਾਸਲ ਕੀਤਾ ਹੈ ਅਤੇ ਸੂਬਾ ਪੂਰਬੀ ਤੇ ਪੱਛਮੀ ਮਾਲ ਲਾਂਘੇ ਨਾਲ ਜੁੜ ਜਾਵੇਗਾ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਨਿਵੇਸ਼ ਪੱਖੀ ਸਨਅਤੀ ਨੀਤੀ ਅਤੇ ਆਕਰਸ਼ਿਤ 
ਰਿਆਇਤਾਂ ਸਦਕਾ ਪੰਜਾਬ ਮੁਲਕ ਵਿਚ ਨਿਵੇਸ਼ ਲਈ ਸੱਭ ਤੋਂ ਤਰਜੀਹੀ ਸੂਬਾ ਬਣ ਕੇ ਉਭਰਿਆ ਹੈ ਕਿਉਂ ਜੋ ‘ਨਿਵੇਸ਼ ਪੰਜਾਬ’ ਵਜੋਂ ਵੰਨ ਸਟਾਪ ਸ਼ਾਪ ਨਾਲ ਬੀਤੇ ਚਾਰ ਸਾਲਾਂ ਦੌਰਾਨ ਪ੍ਰਾਪਤ ਹੋਏ 2900 ਤੋਂ ਵੱਧ ਪ੍ਰਾਜੈਕਟਾਂ ਦੇ ਪ੍ਰਸਤਾਵਾਂ ਰਾਹੀਂ 91,000 ਕਰੋੜ ਰੁਪਏ ਦਾ ਵਿਆਪਕ ਨਿਵੇਸ਼ ਵਿਚ ਬੇਰੋਕ ਸਹੂਲਤ ਮੁਹਈਆ ਕਰਵਾਈ ਹੈ। ਇਨ੍ਹਾਂ ਵਿਆਪਕ ਨਿਵੇਸ਼ ਵਿਚੋਂ 50 ਫ਼ੀ ਸਦੀ ਪ੍ਰਾਜੈਕਟ ਵਪਾਰਕ ਉਤਪਾਦਨ ਸ਼ੁਰੂ ਕਰ ਚੁੱਕੇ ਹਨ ਅਤੇ ਕੋਵਿਡ-19 ਮਹਾਂਮਾਰੀ ਦੀ ਸਿਖਰ ਦੌਰਾਨ ਵੀ ਸੂਬਾ ਅਜਿਹਾ ਨਿਵੇਸ਼ ਲਿਆਉਣ ਦੇ ਸਮਰੱਥ ਹੋਇਆ। ਉਨ੍ਹਾਂ ਨੇ ਰੋਜ਼ਗਾਰ ਉਤਪਤੀ ਦੀ ਵਿਆਪਕ ਯੋਜਨਾ ਦਾ ਵੀ ਜ਼ਿਕਰ ਕੀਤਾ ਜਿਸ ਰਾਹੀਂ 17.63 ਲੱਖ ਨੌਜਵਾਨਾਂ ਨੂੰ ਸਰਕਾਰੀ, ਨਿਜੀ ਅਤੇ ਸਵੈ-ਰੋਜਗਾਰ ਲਈ ਮੌਕੇ ਪ੍ਰਦਾਨ ਕਰਨ ਵਿਚ ਸਹੂਲਤ ਮੁਹਈਆ ਕਰਵਾਈ। ਮੁੱਖ ਮੰਤਰੀ ਨੇ ਇਸ ਵੱਡੇ ਨਿਵੇਸ਼ ਨੂੰ ਸਰਕਾਰ ਵਲੋਂ ਹਾਲ ਹੀ ਵਿਚ ਨੀਤੀ, ਪ੍ਰਕਿਰਿਆ ਅਤੇ ਕਾਰੋਬਾਰ ਦੇ ਸੁਧਾਰਾਂ ਲਈ ਚੁੱਕੇ ਗਏ ਲੜੀਵਾਰ ਕਦਮਾਂ ਦਾ ਸਿੱਟਾ ਦਸਿਆ।
ਮੁੱਖ ਮੰਤਰੀ ਦਾ ਧਨਵਾਦ ਕਰਦੇ ਹੋਏ ਅਦਿੱਤਿਆ ਬਿਰਲਾ ਗਰੁੱਪ ਦੇ ਚੇਅਰਮੈਨ ਕੁਮਾਰ ਮੰਗਲਮ ਬਿਰਲਾ ਜੋ ਮੁੰਬਈ ਤੋਂ ਵਰਚੂਅਲ ਤੌਰ ਉਤੇ ਮੀਟਿੰਗ ਸ਼ਾਮਲ ਹੋਏ, ਨੇ ਪੰਜਾਬ ਦੀ ਸਨਅਤੀ ਵਾਤਾਵਰਣ ਪ੍ਰਣਾਲੀ ਵਿਚ ਭਰੋਸਾ ਪ੍ਰਗਟ ਕੀਤਾ ਅਤੇ ਉਦਯੋਗਿਕ ਨੀਤੀਆਂ ਅਤੇ ਦਖ਼ਲ ਰਹਿਤ ਪ੍ਰਵਾਨਗੀਆਂ ਦੀ ਆਸ ਪ੍ਰਗਟਾਈ। ਉਨ੍ਹਾਂ ਨੇ ਸੂਬੇ ਵਿਚ ਨਿਵੇਸ਼ ਲਿਆਉਣ ਲਈ ਪੰਜਾਬ ਸਰਕਾਰ ਵਲੋਂ ਦਿਖਾਈ ਤੇਜ਼ੀ ਦੀ ਸ਼ਲਾਘਾ ਕਰਦੇ ਹੋਏ ਹਰ ਇਕ ਕਦਮ ਉਤੇ ਸਹਿਯੋਗ ਦੇਣ ਲਈ ਪ੍ਰਸ਼ੰਸਾ ਕੀਤੀ। ਬਿਰਲਾ ਨੇ ਮੁੱਖ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਸਥਾਪਤ ਹੋਣ ਵਾਲੇ ਪੇਂਟ ਮੈਨੂਫੈਕਚਰਿੰਗ ਯੂਨਿਟ ਨਾਲ 600 ਤੋਂ ਵੱਧ ਵਿਅਕਤੀਆਂ ਲਈ ਰੋਜ਼ਗਾਰ ਦੇ ਸਿੱਧੇ ਮੌਕੇ ਅਤੇ ਕਾਰਜਸ਼ੀਲ ਹੋਣ ਉਤੇ ਰੋਜਗਾਰ ਦੇ ਅਸਿੱਧੇ ਤੌਰ ਉਤੇ 1500 ਮੌਕੇ ਪੈਦਾ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਇਸ ਪਲਾਂਟ ਵਿਚ ਜ਼ੀਰੋ ਲਿਕੁਅਡ ਡਿਸਚਾਰਜ ਹੋਣ ਉਤੇ ਵਾਤਾਵਰਣ ਪੱਖੋਂ ਸੁਰੱਖਿਅਤ ਹੋਵੇਗਾ। ਭਵਿੱਖ ਵਿਚ ਅਜਿਹੇ ਹੋਰ ਪ੍ਰਾਜੈਕਟਾਂ ਦੀ ਸਥਾਪਤ ਲਈ ਨਿਰੰਤਰ ਸਹਿਯੋਗ ਦੀ ਉਮੀਦ ਰੱਖਦੇ ਹੋਏ ਬਿਰਲਾ ਨੇ ਕਿਹਾ ਕਿ ਪੰਜਾਬ ਹੁਣ ਉਨ੍ਹਾਂ ਦੀ ਤਰਜੀਹੀ ਸੂਚੀ ਵਿਚ ਹੈ।
ਇਸ ਦੌਰਾਨ ਉਨ੍ਹਾਂ ਦੇ ਬੇਟੇ ਅਰਿਆਮਨ ਬਿਰਲਾ ਨੇ ਵੀ ਵੀਡੀਉ ਕਾਨਫ਼ਰੰਸਿੰਗ ਰਾਹੀਂ ਸ਼ਮੂਲੀਅਤ ਕੀਤੀ ਜਦਕਿ ਹਿਮਾਂਸ਼ੂ ਕਪਾਨਿਆ, ਨਾਨ-ਕਾਰਜਕਾਰੀ ਡਾਇਰੈਕਟਰ ਅਤੇ ਵਾਈਸ ਚੇਅਰਮੈਨ, ਆਦਿਤਿਆ ਬਿਰਲਾ ਫ਼ੈਸ਼ਨ ਐਂਡ ਰਿਟੇਲ ਲਿਮਟਿਡ ਅਤੇ ਡਾਇਰੈਕਟਰ ਟੈਲੀਕਾਮ ਦੀ ਅਗਵਾਈ ਵਾਲੇ ਵਫ਼ਦ ਨੇ ਨਿਜੀ ਤੌਰ ’ਤੇ ਮੁੱਖ ਮੰਤਰੀ ਤੋਂ ਅਲਾਟਮੈਂਟ ਪੱਤਰ ਪ੍ਰਾਪਤ ਕੀਤਾ।
ਫ਼ੋਟੋ ਵੀ ਹੈ
 

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement