ਮੁਫ਼ਤ ਬਿਜਲੀ: ਵਿਰੋਧੀਆਂ ਨੇ ਕੀਤੇ ਸਰਕਾਰ ਨੂੰ ਸਵਾਲ, ਕਿਹਾ - ਸਰਕਾਰ ਨੇ ਲੋਕਾਂ ਨਾਲ ਧੋਖਾ ਕੀਤਾ
Published : Jul 24, 2022, 1:44 pm IST
Updated : Jul 24, 2022, 2:10 pm IST
SHARE ARTICLE
Raja Warring, Partap bajwa
Raja Warring, Partap bajwa

ਆਮ ਆਦਮੀ ਪਾਰਟੀ ਵੱਲੋਂ 600 ਯੂਨਿਟ ਮੁਫ਼ਤ ਬਿਜਲੀ ਦੀ ਗਰੰਟੀ ਮਹਿਜ਼ ਸਿਆਸੀ ਸਟੰਟ ਸਾਬਤ ਹੋਈ ਹੈ - ਰਾਜਾ ਵੜਿੰਗ

 

ਚੰਡੀਗੜ੍ਹ - ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੁਫ਼ਤ ਬਿਜਲੀ ਦੇਣ ਨੂੰ ਲੈ ਕੇ ਵਿਰੋਦੀ ਪਾਰਟੀਆਂ ਨੇ ਸਰਕਾਰ 'ਤੇ ਤੰਜ਼ ਕੱਸਿਆ ਹੈ। ਕਾਂਗਰਸ ਅਤੇ ਅਕਾਲੀ ਦਲ ਨੇ 'ਆਪ’ ਸਰਕਾਰ ਦੇ ਸਵੈ-ਘੋਸ਼ਣਾ ਪੱਤਰ ਵਿਚ ਦਿੱਤੀਆਂ ਸ਼ਰਤਾਂ ਦਾ ਜ਼ਿਕਰ ਕੀਤਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਅਜਿਹੀ ਕੋਈ ਸ਼ਰਤ ਨਹੀਂ ਸੀ। ਹੁਣ ਪੰਜਾਬੀਆਂ ਨਾਲ ਧੋਖਾ ਕੀਤਾ ਗਿਆ ਹੈ। ਹਾਲਾਂਕਿ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਅਜੇ ਤੱਕ ਕੋਈ ਸਪੱਸ਼ਟੀਕਰਨ ਨਹੀਂ ਦਿੱਤਾ ਗਿਆ ਹੈ।

ਇਹਨਾਂ ਸ਼ਰਤਾਂ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕੋਈ ਵੀ ਵਿਅਕਤੀ, ਜੋ ਕਿਸੇ ਵੀ ਵਿਭਾਗ ਦਾ ਮੌਜੂਦਾ ਜਾਂ ਸਾਬਕਾ ਸਰਕਾਰੀ ਕਰਮਚਾਰੀ ਹੈ ਜਾਂ ਆਮਦਨ ਕਰ ਅਦਾ ਕਰਦਾ ਹੈ, ਉਸ ਨੂੰ ਮੁਫਤ ਬਿਜਲੀ ਦੀ ਸਹੂਲਤ ਤੋਂ ਬਾਹਰ ਰੱਖਿਆ ਗਿਆ ਹੈ। ਇਹ ਸਧਾਰਨ ਗੱਲ ਹੈ ਕਿ ਪੰਜਾਬ ਦੇ ਕੁਝ ਕੁ ਪਰਿਵਾਰਾਂ ਨੂੰ ਹੀ ਇਸ ਦਾ ਲਾਭ ਮਿਲੇਗਾ। ਪੰਜਾਬੀਆਂ ਨੂੰ ਮੁਫ਼ਤ ਬਿਜਲੀ ਮਿਲੇ ਜਾਂ ਨਾ ਮਿਲੇ ਪਰ ਉਨ੍ਹਾਂ ਨੂੰ ਨਵਾਂ ਮੈਨੀਫੈਸਟੋ ਜ਼ਰੂਰ ਮਿਲਿਆ ਹੈ।

Electricity Crisis in AustraliaElectricity  

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ 600 ਯੂਨਿਟ ਮੁਫ਼ਤ ਬਿਜਲੀ ਦੀ ਗਰੰਟੀ ਮਹਿਜ਼ ਸਿਆਸੀ ਸਟੰਟ ਸਾਬਤ ਹੋਈ ਹੈ। ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੋਈ ਵੀ ਪਰਿਵਾਰ ਜੋ ਇਨਕਮ ਟੈਕਸ ਅਦਾ ਕਰਦਾ ਹੈ, ਸਰਕਾਰੀ ਪੈਨਸ਼ਨ ਲੈਂਦਾ ਹੈ ਜਾਂ ਸਰਕਾਰੀ ਮੁਲਾਜ਼ਮ ਹੈ ਤਾਂ ਉਸ ਨੂੰ ਇਸ ਦਾ ਲਾਭ ਨਹੀਂ ਮਿਲੇਗਾ। ਆਮ ਆਦਮੀ ਪਾਰਟੀ ਨੇ ਸ਼ਰਤਾਂ ਲਗਾ ਕੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ। ਹੁਣ ਅਜਿਹੇ ਹਾਲਾਤ ਕਿਉਂ?

SHARE ARTICLE

ਏਜੰਸੀ

Advertisement

Amit Shah ਜਾਂ Rajnath Singh ਕਿਉਂ ਨਹੀਂ ਬਣ ਸਕਦੇ PM? Yogi ਤੇ Modi ਦੇ ਦਿਲਾਂ ਚ ਬਹੁਤ ਦੂਰੀਆਂ ਨੇ Debate Live

17 May 2024 10:54 AM

Speed News

17 May 2024 10:33 AM

Bibi Rajinder Kaur Bhattal Exclusive Interview | Captain Amarinder Singh | Lok Sabha Election LIVE

17 May 2024 10:03 AM

ਸਟੇਜ ਤੋਂ CM Bhagwant Mann ਨੇ ਭਰੀ ਹੁੰਕਾਰ, SHERY KALSI ਲਈ ਮੰਗੀ Vote, ਸੁਣੋ ਕੀ ਦਿੱਤਾ ਵੱਡਾ ਬਿਆਨ LIVE

16 May 2024 4:34 PM

ਮਸ਼ੀਨਾਂ 'ਚ ਹੇਰਾਫੇਰੀ ਕਰਨ ਦਾ ਅਧਾਰ ਬਣਾ ਰਹੀ ਹੈ ਭਾਜਪਾ : ਗਾਂਧੀ

16 May 2024 4:04 PM
Advertisement