'ਗੈਂਗਸਟਰਾਂ 'ਤੇ ਮਾਨ ਸਰਕਾਰ ਦਾ ਵਾਰ, ਇੱਕ ਮਹੀਨੇ 'ਚ 90 ਤੋਂ ਵੱਧ ਗੈਂਗਸਟਰਾਂ ਨੂੰ ਕੀਤਾ ਕਾਬੂ'
Published : Jul 24, 2022, 7:15 pm IST
Updated : Jul 24, 2022, 7:19 pm IST
SHARE ARTICLE
 Aman Arora
Aman Arora

ਅਮਨ ਅਰੋੜਾ ਨੇ ਗੈਂਗਸਟਰਾਂ, ਅਪਰਾਧੀਆਂ ਨੂੰ ਗੁਨਾਹ ਦਾ ਰਾਹ ਛੱਡਣ ਦੀ ਦਿੱਤੀ ਚੇਤਾਵਨੀ

 

ਚੰਡੀਗੜ :ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਐਤਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਨਿਰਣਾਇਕ ਤੇ ਦੂਰਅੰਦੇਸ਼ ਅਗਵਾਈ ਵਿੱਚ ਸੂਬੇ ਚੋਂ ਅਪਰਾਧ ਨੂੰ ਠੱਲ ਪਾਉਣ ਲਈ ਹਾਲ ਹੀ ਵਿੱਚ ਬਣਾਈ ਪੰਜਾਬ ਪੁਲਿਸ ਦੀ ਐਂਟੀ ਟਾਸਕ ਫੋਰਸ ਵੱਲੋਂ ਪਿਛਲੇ ਇੱਕ ਮਹੀਨੇ ਦੌਰਾਨ 90 ਤੋਂ ਵੱਧ ਗੈਂਗਸਟਰਾਂ ਨੂੰ ਕਾਬੂ ਜਾਂ ਖਤਮ ਕੀਤਾ ਜਾ ਚੁੱਕਾ ਹੈ।  

 Aman AroraAman Arora

ਪਿਛਲੀਆਂ ਸਰਕਾਰਾਂ ‘ਤੇ ਗੈਂਗਸਟਰਾਂ ਅਤੇ ਡਰੱਗ ਮਾਫੀਆ ਦੀ ਪੁਸ਼ਤਪਨਾਹੀ  ਕਰਨ ਦਾ ਦੋਸ਼ ਲਗਾਉਂਦੇ ਹੋਏ ਆਮ ਆਦਮੀ ਪਾਰਟੀ (ਆਪ) ਦੇ ਮੰਤਰੀ ਨੇ ਗੈਂਗਸਟਰਾਂ ਅਤੇ ਅਪਰਾਧੀਆਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਜਲਦ ਤੋਂ ਜਲਦ ਅਪਰਾਧ ਦਾ ਰਾਹ ਛੱਡ ਦੇਣ ਨਹੀਂ ਤਾਂ ਸਰਕਾਰ ਵੱਲੋਂ ਉਨਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਉਨਾਂ ਗੈਂਗਸਟਰਾਂ ਨੂੰ ਚੰਗੇ ਇਨਸਾਨ ਬਣਕੇ ਸਮਾਜਿਕ ਮੁੱਖ ਧਾਰਾ ਵਿੱਚ ਪਰਤਣ ਦੀ ਅਪੀਲ ਵੀ ਕੀਤੀ।

 Aman AroraAman Arora

ਇਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੂਚਨਾ ਤੇ ਲੋਕ ਸੰਪਰਕ, ਨਵੀਂ ਅਤੇ ਨਵਿਆਉਣਯੋਗ ਊਰਜਾ ਸ੍ਰੋਤ , ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ  ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਖੂੰਖਾਰ ਗੈਂਗਸਟਰ ਅਤੇ ਡਰੱਗ ਮਾਫੀਆ ਧੜੱਲੇ ਨਾਲ ਵਧਿਆ-ਫੁੱਲਿਆ ਅਤੇ ਉਹਨਾਂ ਨੇ ਆਪਣੇ ਨਿੱਜੀ ਮੁਫਾਦਾਂ ਲਈ ਖਤਰਨਾਕ ਅਪਰਾਧੀਆਂ ਦੀ ਪੁਸ਼ਤਪਨਾਹੀ ਕੀਤੀ । ਉਨਾਂ ਕਿਹਾ ਕਿ  ‘ਆਪ’ ਸਰਕਾਰ ਨੇ ਸਰਕਾਰ ਬਣਨ ਤੋਂ ਬਾਅਦ ਪੰਜਾਬ ਨੂੰ ਗੈਂਗਸਟਰ ਮੁਕਤ ਬਣਾਉਣ ਦਾ ਅਹਿਦ ਲਿਆ ਹੈ ਅਤੇ ਸੂਬੇ ਦੀ ਸ਼ਾਂਤੀ ਨੂੰ ਢਾਹ ਲਾਉਣ ਵਾਲੇ  ਸਮਾਜ ਵਿਰੋਧੀ ਤੱਤਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।

 Aman AroraAman Arora

ਵਿਰੋਧੀ ਪਾਰਟੀਆਂ ਨੂੰ ਕਰੜੇ ਹੱਥੀਂ ਲੈਂਦਿਆਂ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਗੈਂਗਸਟਰ ਕਲਚਰ ਅਤੇ ਡਰੱਗ ਮਾਫੀਆ ਕਦੇ ਸਿਰ ਨਾ ਚੁੱਕਦਾ , ਜੇਕਰ ਉਨਾਂ ਨੂੰ ਪਿਛਲੀਆਂ ਸਰਕਾਰਾਂ ਨੇ ਪਨਾਹ ਨਾ ਦਿੱਤੀ ਹੁੰਦੀ। ਇਸੇ ਕਰਕੇ 2 ਮਹੀਨੇ ਪਹਿਲਾਂ ਮੋਹਾਲੀ ਸਥਿਤ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਹਮਲਾ ਕਰਨ ਲਈ ਰਾਕੇਟ-ਪ੍ਰੋਪੈਲਡ ਗ੍ਰੇਨੇਡ (ਆਰ.ਪੀ.ਜੀ.) ਦੀ ਵਰਤੋਂ ਕੀਤੀ ਗਈ ਸੀ, ਜੋ ਕਿ ਬਹੁਤ ਹੈਰਾਨ ਕਰ ਦੇਣ ਵਾਲੀ ਗੱਲ ਹੈ ਕਿਉਂ ਜੋ ਅਜਿਹੇੇ ਆਧੁਨਿਕ ਹਥਿਆਰਾਂ ਦੀ ਵਰਤੋਂ ਉਦੋਂ ਵੀ ਨਹੀਂ ਕੀਤੀ ਗਈ ਸੀ ਜਦੋਂ ਪੰਜਾਬ ਕਾਲੇ ਦੌਰ ਵਿੱਚੋਂ ਲੰਘ ਰਿਹਾ ਸੀ।    

 Aman AroraAman Arora

ਅਰੋੜਾ ਨੇ ਸਪੱਸ਼ਟ ਕੀਤਾ ਕਿ ਪੰਜਾਬ ਵਿੱਚ ਅਪਰਾਧੀਆਂ ਵਿਰੁੱਧ ਜ਼ੀਰੋ-ਟਾਲਰੈਂਸ ਦੀ ਨੀਤੀ ਅਪਣਾਈ ਗਈ ਹੈ ਅਤੇ ਇਹ ਜੁਰਾਇਮ-ਪੇਸ਼ਾ ਅਨਸਰ  ਅਪਰਾਧ ਦਾ ਰਾਹ ਛੱਡਣ ਦੇਣ ਨਹੀਂ ਤਾਂ ਸਖ਼ਤ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਾਰ ਰਹਿਣ।  ਉਨਾਂ ਕਿਹਾ ਕਿ ‘ਆਪ’ ਸਰਕਾਰ ‘ਚ ਅਪਰਾਧੀਆਂ ਦੀ ਪੁਸ਼ਤਪਨਾਹੀ ਕਰਨ ਵਾਲਾ ਕੋਈ ਨਹੀਂ ਹੈ, ਜਿਵੇਂ ਕਿ ਪਿਛਲੀ ਸਰਕਾਰ ਦੌਰਾਨ ਹੁੰਦਾ ਸੀ। ਉਨਾਂ ਨੇ ਅਪਰਾਧੀਆਂ ਨੂੰ ਤੁਰੰਤ ਆਤਮ-ਸਮਰਪਣ ਕਰਨ ਅਤੇ ਸਮਾਜਿਕ ਮੁੱਖ ਧਾਰਾ ‘ਚ ਵਾਪਸ ਆਉਣ ਲਈ ਕਿਹਾ। ਉਨਾਂ ਕਿਹਾ ਕਿ ਜੇਕਰ ਗੈਂਗਸਟਰ ਆਤਮ-ਸਮਰਪਣ ਕਰਨ ਅਤੇ ਸਮਾਜਿਕ ਮੁੱਖ ਧਾਰਾ ਵਿੱਚ ਵਾਪਸ ਆਉਣ ਲਈ ਤਿਆਰ ਹੁੰਦੇ ਹਨ ਤਾਂ ਪੰਜਾਬ ਸਰਕਾਰ ਯਕੀਨ ਉਨਾਂ ਖਿਲਾਫ ਨਰਮ ਰੁਖ ਅਖਤਿਆਰ ਕਰੇਗੀ।

ਇਹ ਦੱਸਦੇ ਹੋਏ ਕਿ ਮਾਨ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਛੇੜੀ ਹੋਈ ਹੈ ਅਤੇ ਨਸ਼ਿਆਂ ਦੇ ਖਾਤਮੇ ਲਈ ਵਿਆਪਕ ਨਸਾ ਵਿਰੋਧੀ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ, ਅਰੋੜਾ ਨੇ ਪੰਜਾਬ ਪੁਲਿਸ ਦੀ ਕਾਰਜਪ੍ਰਣਾਲੀ ਦੀ ਸਲਾਘਾ ਕਰਦਿਆਂ ਕਿਹਾ ਕਿ ਪੁਲਿਸ ਟੀਮਾਂ ਨੇ 7 ਲੱਖ ਤੋਂ ਵੱਧ ਨਸੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ, ਜੋ ਕਿ ਇਕ ਦਿਨ ਵਿੱਚ ਹੋਣ ਵਾਲੀ ਸਭ ਤੋਂ ਵੱਡੀ ਰਿਕਵਰੀ ਹੈ। ਇਹ ਸਮੱਗਲਰਾਂ ਵੱਲੋਂ ਉੱਤਰ ਪ੍ਰਦੇਸ ਤੋਂ ਲਿਆਂਦੀਆਂ ਗਈਆਂ ਸਨ। ਇਸੇ ਤਰਾਂ ਪੰਜਾਬ ਪੁਲਿਸ ਨੇ ਹੋਰ ਰਾਜਾਂ ਨਾਲ ਮਿਲ ਕੇ ਅੰਤਰਰਾਸਟਰੀ ਸਮੱਗਲਰਾਂ ਵੱਲੋਂ ਲਿਆਂਦੀ ਜਾ ਰਹੀ ਵੱਡੀ ਮਾਤਰਾ ਵਿੱਚ ਹੈਰੋਇਨ ਦੀ ਬਰਾਮਦ ਕੀਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement