ਬਠਿੰਡਾ ਰੇਂਜ ’ਚ ਚਲਾਏ ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਦੌਰਾਨ 41 ਸਮਾਜ ਵਿਰੋਧੀ ਅਨਸਰਾਂ ਨੂੰ ਕੀਤਾ ਗ੍ਰਿਫ਼ਤਾਰ
Published : Jul 24, 2023, 8:21 pm IST
Updated : Jul 24, 2023, 8:21 pm IST
SHARE ARTICLE
41 anti-social elements were arrested during a special raid and search operation in Bathinda range.
41 anti-social elements were arrested during a special raid and search operation in Bathinda range.

- ਪੁਲਿਸ ਟੀਮਾਂ ਨੇ 3.5 ਲੱਖ ਰੁਪਏ ਦੀ ਡਰੱਗ ਮਨੀ, 197.13 ਗ੍ਰਾਮ ਹੈਰੋਇਨ, 14 ਕਿਲੋ ਭੁੱਕੀ, 225 ਲੀਟਰ ਨਜਾਇਜ਼ ਸ਼ਰਾਬ ਅਤੇ ਅੱਠ ਮੋਬਾਈਲ ਫ਼ੋਨ ਕੀਤੇ ਬਰਾਮਦ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਪੰਜਾਬ ਪੁਲਿਸ ਨੇ ਸੋਮਵਾਰ ਨੂੰ ਬਠਿੰਡਾ ਰੇਂਜ ਵਿੱਚ ਇੱਕ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ।  ਨਸ਼ਾ ਤਸਕਰੀ, ਸਮਾਜ ਵਿਰੋਧੀ ਤੱਤਾਂ ਅਤੇ ਅਪਰਾਧੀਆਂ ਨੂੰ ਠੱਲ੍ਹ ਪਾਉਣ ’ਤੇ ਕੇਂਦਰਿਤ ਇਹ ਅਭਿਆਨ  ਡੀਜੀਪੀ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਚਲਾਇਆ  ਗਿਆ ।

ਉਕਤ ਅਭਿਆਨ ਬਠਿੰਡਾ ਰੇਂਜ ਦੇ ਦੋਵੇਂ ਪੁਲਿਸ ਜ਼ਿਲਿ੍ਹਆਂ ਬਠਿੰਡਾ ਅਤੇ ਮਾਨਸਾ ਵਿੱਚ ਇੱਕੋ ਸਮੇਂ ਸਵੇਰੇ 8 ਵਜੇ ਤੋਂ ਦੁਪਹਿਰ 1 ਵਜੇ ਤੱਕ ਚਲਾਇਆ ਗਿਆ ਅਤੇ ਐਸ.ਐਸ.ਪੀਜ਼. ਨੂੰ ਭਾਰੀ ਪੁਲਿਸ ਫੋਰਸ ਦੀ ਤੈਨਾਤੀ ਵਿਚ, ਇਸ ਆਪ੍ਰੇਸ਼ਨ ਨੂੰ ਸੁਚੱਜੀ  ਯੋਜਨਾਬੰਦੀ ਨਾਲ ਅੰਜਾਮ ਦੇਣ ਲਈ ਕਿਹਾ ਗਿਆ ਸੀ। ਇਹ ਕਾਰਵਾਈ ਏ.ਡੀ.ਜੀ.ਪੀ. ਬਠਿੰਡਾ ਰੇਂਜ ਐਸ.ਪੀ.ਐਸ. ਪਰਮਾਰ ਦੀ ਸਮੁੱਚੀ ਨਿਗਰਾਨੀ ਹੇਠ ਕੀਤੀ ਗਈ।

ਇਸ ਸਬੰਧੀ ਜਾਣਕਾਰੀ  ਸਾਂਝੀ ਕਰਦਿਆਂ  ਸਪੈਸ਼ਲ ਡੀਜੀਪੀ (ਕਾਨੂੰਨ ਤੇ ਵਿਵਸਥਾ )ਅਰਪਿਤ ਸ਼ੁਕਲਾ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਆਪਰੇਸ਼ਨ ਦੌਰਾਨ 33 ਐਫਆਈਆਰ ਦਰਜ ਕਰਨ ਤੋਂ ਬਾਅਦ 41 ਸਮਾਜ ਵਿਰੋਧੀ ਅਨਸਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਕੋਲੋਂ 3.5 ਲੱਖ ਰੁਪਏ ਦੀ ਡਰੱਗ ਮਨੀ, 197.13 ਗ੍ਰਾਮ ਹੈਰੋਇਨ, 14 ਕਿਲੋ ਭੁੱਕੀ, 225 ਲੀਟਰ ਨਾਜਾਇਜ਼ ਸ਼ਰਾਬ ਅਤੇ ਅੱਠ ਮੋਬਾਈਲ ਫ਼ੋਨ ਵੀ ਬਰਾਮਦ ਕੀਤੇ ਹਨ।

ਸਪੈਸ਼ਲ ਡੀਜੀਪੀ (ਕਾਨੂੰਨ ਤੇ ਵਿਵਸਥਾ )ਨੇ ਕਿਹਾ, “ਇਸ ਆਪ੍ਰੇਸ਼ਨ ਦਾ ਉਦੇਸ਼ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਅਤੇ ਫੀਲਡ ਵਿੱਚ ਪੁਲਿਸ ਫੋਰਸ ਦੀ ਮੌਜੂਦਗੀ ਨੂੰ ਵਧਾਕੇ ਗੈਰ-ਸਮਾਜਿਕ ਤੱਤਾਂ ਵਿੱਚ ਪੁਲਿਸ ਦਾ ਖ਼ੌਫ  ਪੈਦਾ ਕਰਨਾ ਸੀ । ’’ ਉਹਨਾਂ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਅਜਿਹੇ ਆਪ੍ਰੇਸ਼ਨ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹਿਣਗੇ।

ਜ਼ਿਕਰਯੋਗ ਹੈ ਕਿ ਬਠਿੰਡਾ ਪੁਲਿਸ ਨੇ 15 ਐਫ.ਆਈ.ਆਰ. ਦਰਜ ਕਰਕੇ 20 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦੋਂ ਕਿ ਮਾਨਸਾ ਪੁਲਿਸ ਨੇ 18 ਐਫ.ਆਈ.ਆਰ. ਦਰਜ ਕਰਕੇ 21 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement