ਮਿੱਟੀ ਨਾਲ ਖੱਡੇ ਬਣੇ ਟੋਭੇ ਭਰਵਾ ਰਹੇ ਸਨ ਮ੍ਰਿਤਕ ਏਐੱਸਆਈ
ਜਲੰਧਰ : ਜਲੰਧਰ ਤੋਂ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਇਥੇ ਡਿਊਟੀ ਦੌਰਾਨ ਏ.ਐੱਸ.ਆਈ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਏ. ਐੱਸ. ਆਈ. ਦੀ ਪਛਾਣ ਚਰਨਜੀਤ ਸਿੰਘ ਵਜੋਂ ਹੋਈ ਹੈ।
ਇਹ ਵੀ ਪੜ੍ਹੋ: 19 ਤੇ 20 ਜੂਨ ਦਾ ਵਿਧਾਨ ਸਭਾ ਸੈਸ਼ਨ ਗੈਰ ਕਾਨੂੰਨੀ ਸੀ- ਬਨਵਾਰੀ ਲਾਲ ਪੁਰੋਹਿਤ
ਦਸਿਆ ਜਾ ਰਿਹਾ ਹੈ ਕਿ ਟ੍ਰੈਫਿਕ ਪੁਲਿਸ ਦੇ ਏ. ਐੱਸ. ਆਈ. ਚਰਨਜੀਤ ਸਿੰਘ ਡਿਊਟੀ ਦੌਰਾਨ ਮਿੱਟੀ ਨਾਲ ਖੱਡੇ ਬਣੇ ਟੋਭੇ ਭਰਵਾ ਰਹੇ ਸਨ ਕਿ ਅਚਾਨਕ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ ਅਤੇ ਉਹ ਸੜਕ 'ਤੇ ਡਿੱਗ ਗਏ।
ਇਹ ਵੀ ਪੜ੍ਹੋ: ਡਿਪਲੋਮਾ ਇੰਜੀਨੀਅਰਜ਼ ਐਸੋਸੀਏਸ਼ਨ ਨੇ ਇਕ ਦਿਨ ਦੀ ਤਨਖਾਹ ਹੜ੍ਹ ਪੀੜਤਾਂ ਦੀ ਮਦਦ ਲਈ ਦਿੱਤੀ
ਜਿਸ ਤੋਂ ਬਾਅਦ ਮੌਕੇ 'ਤੇ ਟ੍ਰੈਫਿ਼ਕ ਕਰਮਚਾਰੀਆਂ ਦੀ ਮਦਦ ਨਾਲ ਏ. ਐੱਸ. ਆਈ. ਚਰਨਜੀਤ ਸਿੰਘ ਨੂੰ ਜੋਹਲ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿਤਾ। ਉਥੇ ਹੀ ਏ. ਐੱਸ. ਆਈ. ਦੀ ਮੌਤ ਦੀ ਖ਼ਬਰ ਸੁਣਦੇ ਹੀ ਪਰਿਵਾਰ ਅਤੇ ਪੁਲਿਸ ਪ੍ਰਸ਼ਾਸਨ ਵਿਚ ਸੋਗ ਦੀ ਲਹਿਰ ਦੌੜ ਪਈ ਹੈ।