ਫਿਲੌਰ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਮੈਨੇਜਰ ਤੋਂ ਲੁੱਟੀ 23 ਲੱਖ ਦੀ ਨਕਦੀ

By : GAGANDEEP

Published : Jul 24, 2023, 3:21 pm IST
Updated : Jul 24, 2023, 3:21 pm IST
SHARE ARTICLE
photo
photo

ਮੈਨੇਜਰ ਪੰਜਾਬ ਨੈਸ਼ਨਲ ਬੈਂਕ 'ਚ ਨਕਦੀ ਕਰਵਾਉਣ ਜਾ ਰਿਹਾ ਸੀ ਜਮ੍ਹਾ

 

ਫਿਲੌਰ: ਫਿਲੌਰ 'ਚ ਦਿਨ ਦਿਹਾੜੇ ਵੱਡੀ ਲਾਰਦਾਤ ਵਾਪਰੀ ਹੈ। ਇਥੇ ਲਾਡੋਵਾਲ ਟੋਲ ਪਲਾਜ਼ਾ ਦੇ ਮੈਨੇਜਰ ਤੋਂ ਲੁਟੇਰਿਆਂ ਨੇ 23.30 ਲੱਖ ਰੁਪਏ  ਦੀ ਲੁੱਟ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਲਾਡੋਵਾਲ ਟੋਲ ਪਲਾਜ਼ਾ ਦਾ ਮੈਨੇਜਰ ਆਪਣੀ ਬੋਲੈਰੋ ਗੱਡੀ ਵਿਚ ਸਵਾਰ ਹੋ ਕੇ ਫਿਲੌਰ ਵਿਖੇ ਬੱਸ ਸਟੈਂਡ ਨੇੜੇ ਪੰਜਾਬ ਨੈਸ਼ਨਲ ਬੈਂਕ ਵਿਚ ਨਕਦੀ ਜਮ੍ਹਾ ਕਰਵਾਉਣ ਜਾ ਰਿਹਾ ਸੀ ਕਿ ਰਸਤੇ 'ਚ ਲੁਟੇਰਿਆਂ ਦੀਆਂ ਦੋ ਗੱਡੀਆਂ ਆਈਆਂ। ਇਕ ਗੱਡੀ ਮੈਨੇਜਰ ਦੀ ਗੱਡੀ ਅੱਗੇ ਲੱਗ ਗਈ ਅਤੇ ਦੂਜੀ ਗੱਡੀ ਉਸ ਦੇ ਪਿੱਛੇ ਲੱਗ ਗਈ।

ਇਹ ਵੀ ਪੜ੍ਹੋ: ਅਫਗਾਨਿਸਤਾਨ 'ਚ ਭਿਆਨਕ ਹੜ੍ਹ ਨੇ ਮਚਾਈ ਤਬਾਹੀ, 31 ਮੌਤਾਂ, 41 ਅਜੇ ਵੀ ਲਾਪਤਾ 

 ਲੁਟੇਰਿਆਂ ਦੀਆਂ ਗੱਡੀਆਂ ਵੇਖ ਕੇ ਮੈਨੇਜਰ ਦੇ ਡਰਾਈਵਰ ਨੇ ਆਪਣੀ ਗੱਡੀ ਨੂੰ ਅੰਦਰੋਂ ਲਾਕ ਕਰ ਲਿਆ ਪਰ ਲੁਟੇਰਿਆਂ ਨੇ ਮੈਨੇਜਰ ਦੀ ਗੱਡੀ ਨੂੰ ਘੇਰਦੇ ਹੋਏ ਉਸ ਦਾ ਸ਼ੀਸਾ ਤੋੜ ਕੇ ਉਸ ਦੇ ਅੰਦਰ ਪਿਆ 23.30 ਲੱਖ ਦਾ ਕੈਸ਼ ਕੱਢ ਲਿਆ ਅਤੇ ਫਰਾਰ ਹੋ ਗਏ। ਮੌਕੇ 'ਤੇ ਪਹੁੰਚੀ ਪੁਲਿਸ ਨੇ ਘਟਨਾ ਦਾ ਜਾਇਜ਼ਾ ਲਿਆ। ਪੁਲਿਸ ਨੇ ਪੂਰੇ ਸਬ ਡਿਵੀਜ਼ਨ ਵਿਚ ਹਾਈ ਅਲਰਟ ਕਰਕੇ ਗੱਡੀਆਂ ਦੀ ਤਲਾਸ਼ੀ ਲੈਣੀ ਸ਼ੁਰੂ ਕਰ ਦਿਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਲੁਟੇਰੇ ਜਲਦੀ ਹੀ ਗ੍ਰਿਫ਼ਤਾਰ ਕਰ ਲਏ ਜਾਣਗੇ। 

ਇਹ ਵੀ ਪੜ੍ਹੋ: ਸ੍ਰੀ ਮੁਕਤਸਰ ਸਾਹਿਬ 'ਚ ਦੋ ਵੱਖ-ਵੱਖ ਵਾਪਰੇ ਹਾਦਸਿਆਂ 'ਚ 5 ਲੋਕਾਂ ਦੀ ਮੌਤ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement