26 ਜੁਲਾਈ ਤਕ ਬੰਦ ਰਹਿਣਗੇ ਮਾਨਸਾ ਦੇ ਹੜ੍ਹ ਪ੍ਰਭਾਵਿਤ ਇਲਾਕੇ ਦੇ ਸਕੂਲ

By : KOMALJEET

Published : Jul 24, 2023, 7:46 am IST
Updated : Jul 24, 2023, 7:56 am IST
SHARE ARTICLE
Deputy Commissioner Rishi Pal
Deputy Commissioner Rishi Pal

ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ ਹੁਕਮ, ਸਕੂਲਾਂ 'ਚ ਭਰੇ ਪਾਣੀ ਦੇ ਮੱਦੇਨਜ਼ਰ ਲਿਆ ਫ਼ੈਸਲਾ 

ਮਾਨਸਾ : ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ  ਰਿਸ਼ੀਪਾਲ ਸਿੰਘ ਨੇ ਦਸਿਆ ਕਿ ਪਹਾੜੀ ਇਲਾਕਿਆਂ ਅਤੇ ਪੰਜਾਬ ਵਿਚ ਜ਼ਿਆਦਾ ਬਾਰਿਸ਼ ਪੈਣ ਕਾਰਨ ਦਰਿਆਵਾਂ, ਨਦੀਆਂ, ਡੈਮਾਂ, ਘੱਗਰ ਆਦਿ ਵਿਚ ਪਾਣੀ ਦਾ ਪੱਧਰ ਵਧ ਗਿਆ ਹੈ।

ਉਨ੍ਹਾਂ ਕਿਹਾ ਕਿ ਬੁਢਲਾਡਾ ਦੇ ਨਜ਼ਦੀਕ ਚਾਂਦਪੁਰਾ ਵਿਖੇ ਘੱਗਰ  ਵਿਚ ਪਾੜ ਪੈ ਜਾਣ ਕਾਰਨ ਸਰਦੂਲਗੜ੍ਹ ਅਤੇ ਬੁਢਲਾਡਾ ਦੇ ਕੁੱਝ ਪਿੰਡਾਂ ਤੇ ਸ਼ਹਿਰਾਂ ਵਿਚ ਹੜ੍ਹ ਆ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਹਾਲਾਤਾਂ ਦੇ ਮੱਦੇਨਜ਼ਰ ਜਿਸ ਸਕੂਲ ਜਾਂ ਇਲਾਕੇ ਵਿਚ ਪਾਣੀ ਭਰਿਆ ਹੋਇਆ ਹੈ ਜਾਂ ਕਿਸੇ ਵੀ ਸਕੂਲ ਦੀ ਇਮਾਰਤ ਨੁਕਸਾਨੀ ਗਈ ਹੋਵੇ ਤਾਂ ਸਿਰਫ ਉਨ੍ਹਾਂ ਹੀ ਸਕੂਲਾਂ ਵਿਚ ਛੁੱਟੀ ਘੋਸ਼ਿਤ ਕੀਤੀ ਜਾਵੇਗੀ ।

ਉਨ੍ਹਾਂ ਦਸਿਆ ਕਿ ਉਪ ਮੰਡਲ ਮੈਜਿਸਟ੍ਰੇਟ ਬੁਢਲਾਡਾ ਅਤੇ ਸਰਦੂਲਗੜ੍ਹ ਦੀ ਰਿਪੋਰਟ ਅਨੁਸਾਰ ਬੁਢਲਾਡਾ ਦੇ ਪਿੰਡਾਂ ਗੋਰਖਨਾਥ,,ਬੀਰੇਵਾਲਾ ਡੋਗਰਾ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੁਲਰੀਆਂ ਅਤੇ ਸਰਦੂਲਗੜ੍ਹ ਦੇ ਪਿੰਡ ਰੋੜਕੀ, ਸਾਧੂਵਾਲਾ,ਫੂਸਮੰਡੀ, ਖੈਰਾ ਖੁਰਦ ਅਤੇ ਸਰਦੂਲਗੜ੍ਹ ਦੇ ਸਰਕਾਰੀ ਸੈਕੰਡਰੀ ਸਕੂਲ ਲੜਕੇ ਵਿਚ 24 ਜੁਲਾਈ ਤੋਂ 26 ਜੁਲਾਈ 2023 ਤੱਕ ਛੁੱਟੀ ਘੋਸ਼ਿਤ ਜਾਂਦੀ ਹੈ।

Location: India, Punjab

SHARE ARTICLE

ਏਜੰਸੀ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement